15.79C Vancouver
ADS

Sep 14, 2026 6:02 PM - Connect Newsroom - Ramandeep Kaur with files from The Canadian Press

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

Share On
b-c-conservative-mla-donegal-wilson-announces-decision-to-join-milobars-new-party
Donegal Wilson joins Milobar’s new B.C. party. (Photo: The Canadian Press)

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।

ਬਾਉਂਡਰੀ-ਸਿਮਿਲਕਾਮੀਨ ਰਾਈਡਿੰਗ ਦੀ ਨੁਮਾਇੰਦਗੀ ਕਰਨ ਵਾਲੀ Wilson ਨੇ ਬਿਆਨ ਵਿਚ ਕਿਹਾ ਕਿ ਉਸ ਨੇ ਬੀ.ਸੀ. ਕੰਜ਼ਰਵੇਟਿਵ ਲੀਡਰ ਕੈਰੀ-ਲਿਨ ਫਿੰਡਲੇ ਦੀਆਂ ਨੀਤੀਆਂ ਨਾਲ ਅਸਹਿਮਤੀ ਕਾਰਨ ਪਾਰਟੀ ਛੱਡੀ ਸੀ ਅਤੇ ਮਿਲੋਬਾਰ ਦੀ ਨਵੀਂ ਪਾਰਟੀ ਦਾ ਮਕਸਦ ਸੂਬੇ ਦੇ ਲੋਕਾਂ ਲਈ ਬੀ. ਸੀ. ਐਨ.ਡੀ.ਪੀ. ਦੇ ਮੁਕਾਬਲੇ ਇੱਕ ਮਜ਼ਬੂਤ ਬਦਲ ਤਿਆਰ ਕਰਨਾ ਹੈ।

ਇਸ ਨਵੇਂ ਉਲਟਫੇਰ ਤੋਂ ਬਾਅਦ ਹੁਣ ਬੀ.ਸੀ. ਵਿਧਾਨ ਸਭਾ ਵਿਚ ਨਵੀਂ ਪਾਰਟੀ ਤੀਜੀ ਵੱਡੀ ਧਿਰ ਹੋਵੇਗੀ। ਗੌਰਤਲਬ ਹੈ ਕਿ ਇਸ ਸਮੇਂ ਸੱਤਾਧਾਰੀ ਐੱਨ.ਡੀ.ਪੀ. ਕੋਲ 47, ਬੀ.ਸੀ. ਕੰਜ਼ਰਵੇਟਿਵ ਕੋਲ 28 ਅਤੇ ਬੀ.ਸੀ. ਗ੍ਰੀਨਜ਼ ਕੋਲ 2 ਸੀਟਾਂ ਹਨ। 7 ਹੋਰ ਸਾਬਕਾ ਬੀ.ਸੀ. ਕੰਜ਼ਰਵੇਟਿਵ ਵਿਧਾਇਕ ਆਜ਼ਾਦ ਵਜੋਂ ਭੂਮਿਕਾ ਨਿਭਾ ਰਹੇ ਹਨ।

ਮਿਲੋਬਾਰ ਅਤੇ ਡੈਲਟਾ ਸਾਊਥ ਤੋਂ ਵਿਧਾਇਕ ਇਆਨ ਪੈਟਨ ਨੇ ਬੀਤੇ ਮਹੀਨੇ ਨਵੀਂ ਪਾਰਟੀ ਦੀ ਸ਼ੁਰੂਆਤ ਕੀਤੀ ਸੀ,ਜਿਸ ਵਿਚ ਮਿਲੋਬਾਰ ਅਕਤੂਬਰ ਵਿਚ ਹੋਣ ਵਾਲੀ ਕਾਕਸ ਵੋਟਿੰਗ ਤੱਕ ਅੰਤਰਿਮ ਲੀਡਰ ਵਜੋਂ ਸੇਵਾਵਾਂ ਨਿਭਾ ਰਹੇ ਹਨ।

Latest news

b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
surrey-municipal-election-nominations-close-with-seven-mayoral-candidates
Punjabi

ਸਰੀ ਨਗਰ ਪਾਲਿਕਾ ਚੋਣਾਂ: ਮੇਅਰ ਅਹੁਦੇ ਲਈ ਸੱਤ ਉਮੀਦਵਾਰ ਮੈਦਾਨ ਵਿੱਚ

ਸਰੀ ਵਿਚ ਹੋਣ ਜਾ ਰਹੀਆਂ ਨਗਰ ਪਾਲਿਕਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਇੱਕ ਮੇਅਰ ਤੇ 8 ਕੌਂਸਲਰ ਅਤੇ 6 ਸਕੂਲ ਟਰੱਸਟੀ ਸਮੇਤ 15 ਸੀਟਾਂ ਲਈ ਤਕਰੀਬਨ 100 ਉਮੀਦਵਾਰ ਮੈਦਾਨ ਵਿਚ ਹਨ। ਮੇਅਰ ਅਹੁਦੇ ਲਈ ਇਸ ਵਾਰ ਸੱਤ ਉਮੀਦਵਾਰ ਆਹਮੋ-ਸਾਹਮਣੇ ਹਨ, ਜਿਨ੍ਹਾਂ ਵਿਚ ਲਿੰਡਾ ਐਨਿਸ, ਬ੍ਰੈਂਡਾ ਲੌਕ, ਡੱਗ ਮੈਕਕੈਲਮ, ਹੋਂਵੀਰ ਸਿੰਘ ਰੰਧਾਵਾ, ਮਾਈਕ ਸਟਾਰਚਕ, ਟ੍ਰੌਏ ਵੈਨ-ਵਲੀਟ ਅਤੇ ਈਗਲ ਐਮਨਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਟੀ ਕੌਂਸਲ ਦੀਆਂ ਅੱਠ ਸੀਟਾਂ ਲਈ 65 ਅਤੇ ਸਕੂਲ ਬੋਰਡ ਦੀਆਂ ਛੇ ਸੀਟਾਂ ਲਈ 23 ਉਮੀਦਵਾਰ ਚੋਣ ਲੜ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link