14.89C Vancouver
ADS

Mar 24, 2026 5:50 PM - Connect Newsroom - Jasmine Singh with files from The Canadian Press

ਬੀ.ਸੀ. ਸਰਕਾਰ ਵੱਲੋਂ DRIPA ਐਕਟ ਵਿੱਚ ਸੋਧ ਕਰਨ 'ਤੇ ਕੀਤਾ ਜਾ ਰਿਹਾ ਵਿਚਾਰ

Share On
b-c-considers-changes-to-indigenous-rights-law-raises-concerns-among-first-nations-leaders
British Columbia Premier David Eby speaks at a news conference in Victoria.(Photo: The Canadian Press)

ਪ੍ਰੀਮੀਅਰ ਡੇਵਿਡ ਈਬੀ ਦੀ ਸਰਕਾਰ ਇੰਡੀਜਨਸ ਪੀਪਲ ਐਕਟ ਜਿਸ ਨੂੰ DRIPA ਵੀ ਕਿਹਾ ਜਾਂਦਾ ਹੈ, ਉਸ ਵਿਚ ਸੋਧ ਕਰਨ 'ਤੇ ਵਿਚਾਰ ਕਰ ਰਹੀ ਹੈ। ਇਹ ਕਦਮ ਫਰਸਟ ਨੇਸ਼ਨ ਦੇ ਵਧਦੇ ਜ਼ਮੀਨੀ ਦਾਅਵਿਆਂ ਕਾਰਨ ਨਿੱਜੀ ਜਾਇਦਾਦ ਅਤੇ ਮਿਨਰਲ ਰਾਈਟਸ ਨੂੰ ਲੈ ਕੇ ਪੈਦਾ ਹੋਈਆਂ ਚਿੰਤਾਵਾਂ ਦੇ ਜਵਾਬ ਵਿਚ ਚੁੱਕਿਆ ਜਾ ਰਿਹਾ ਹੈ।

ਸੋਮਵਾਰ ਨੂੰ ਕੁਝ ਫਸਟ ਨੇਸ਼ਨਜ਼ ਲੀਡਰਾਂ ਨੂੰ ਭੇਜੀ ਗਈ ਇੱਕ ਗੁਪਤ ਚਿੱਠੀ ਵਿਚ ਇਨ੍ਹਾਂ ਪ੍ਰਸਤਾਵਿਤ ਬਦਲਾਵਾਂ ਦਾ ਜ਼ਿਕਰ ਕੀਤਾ ਗਿਆ ਹੈ, ਜੋ ਕਿ ਫਸਟ ਨੇਸ਼ਨਜ਼ ਦੇ ਕੁਝ ਅਧਿਕਾਰਾਂ ਨੂੰ ਸੀਮਤ ਕਰ ਸਕਦੇ ਹਨ।

ਸਾਲ 2019 ਵਿਚ ਪਾਸ ਕੀਤਾ ਗਿਆ ਇਹ ਕਾਨੂੰਨ ਸੂਬਾ ਸਰਕਾਰ ਲਈ ਇੰਡੀਜਨਸ ਲੋਕਾਂ ਦੇ ਅਧਿਕਾਰ ਖੇਤਰ ਵਾਲੀ ਜ਼ਮੀਨ ਅਤੇ ਸਰੋਤਾਂ ਨਾਲ ਜੁੜੇ ਮਾਮਲਿਆਂ ਵਿਚ ਉਨ੍ਹਾਂ ਦੀ ਸਹਿਮਤੀ ਲੈਣਾ ਲਾਜ਼ਮੀ ਕਰਦਾ ਹੈ। ਹਾਲ ਹੀ ਵਿਚ ਅਦਾਲਤਾਂ ਨੇ DRIPA ਦਾ ਹਵਾਲਾ ਦਿੰਦੇ ਹੋਏ ਮਾਈਨਿੰਗ ਪ੍ਰੋਜੈਕਟਾਂ ਅਤੇ ਜਾਇਦਾਦ ਦੇ ਅਧਿਕਾਰਾਂ ਬਾਰੇ ਫਸਟ ਨੇਸ਼ਨਜ਼ ਦੇ ਪੱਖ ਵਿਚ ਫੈਸਲੇ ਸੁਣਾਏ ਸਨ।

ਇਨ੍ਹਾਂ ਵਿਚੋਂ ਸਭ ਤੋਂ ਵੱਧ ਚਰਚਿਤ ਬੀ.ਸੀ. ਸੁਪਰੀਮ ਕੋਰਟ ਦਾ ਉਹ ਫੈਸਲਾ ਸੀ, ਜਿਸ ਵਿਚ ਰਿਚਮੰਡ ਦੀ ਇੱਕ ਵੱਡੀ ਜ਼ਮੀਨ ਲਈ ਕੋਵੀਚਾਨ ਟ੍ਰਾਈਬਸ ਨੂੰ ਐਬਔਰਿਜਿਨਲ ਟਾਈਟਲਸ ਦੇਣ ਦੀ ਗੱਲ ਕਹੀ ਗਈ ਸੀ। ਬੀ.ਸੀ. ਸਰਕਾਰ ਦਾ ਹੁਣ ਕਹਿਣਾ ਹੈ ਕਿ ਕਾਨੂੰਨ ਦਾ ਮਕਸਦ ਇਹ ਨਹੀਂ ਸੀ। ਜੇ ਇਹ ਸੋਧਾਂ ਪਾਸ ਹੁੰਦੀਆਂ ਹਨ ਤਾਂ ਈਬੀ ਸਰਕਾਰ ਅਤੇ ਇੰਡੀਜਨਸ ਭਾਈਚਾਰੇ ਵਿਚਾਲੇ ਸਬੰਧ ਵਿਗੜ ਸਕਦੇ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link