12.02C Vancouver
ADS

Oct 15, 2025 7:38 PM - Connect Newsroom - Ramandeep Kaur with files from The Canadian Press

ਬੀ.ਸੀ. ਕੋਰੋਨਰ ਦੇ ਪੈਨਲ ਨੇ ਨੌਜਵਾਨਾਂ ਵਿਚ ਸੁਸਾਈਡ ਦੇ ਰਿਸਕ ਨੂੰ ਘਟਾਉਣ ਲਈ ਪੰਜ ਸਿਫ਼ਾਰਸ਼ਾਂ ਕੀਤੀਆਂ ਜਾਰੀ

Share On
b-c-coroners-panel-report-calls-for-action-to-reduce-the-risk-of-youth-suicide
Dr. Jatinder Baidwan convened a panel of experts in March to review the deaths of 435 people between the ages of 9 and 25 who died by suicide between Jan. 1, 2019, and Dec. 31, 2023.(Photo: The Canadian Press)

ਬੀ.ਸੀ. ਕੋਰੋਨਰ ਦੇ ਪੈਨਲ ਨੇ ਨੌਜਵਾਨਾਂ ਵਿਚ ਸੁਸਾਈਡ ਦੇ ਰਿਸਕ ਨੂੰ ਘਟਾਉਣ ਲਈ ਪੰਜ ਸਿਫ਼ਾਰਸ਼ਾਂ ਜਾਰੀ ਕੀਤੀਆਂ ਹਨ, ਜਿਸ ਵਿਚ ਯੂਥ 'ਤੇ ਵਿਸ਼ੇਸ਼ ਤੌਰ 'ਤੇ ਕੇਂਦ੍ਰਿਤ ਇੱਕ ਪ੍ਰੋਵਿੰਸ਼ੀਅਲ ਸੁਸਾਈਡ ਰਿਸਕ ਰਿਡਕਸ਼ਨ ਫਰੇਮਵਰਕ ਬਣਾਉਣ ਦੀ ਸਿਫਾਰਸ਼ ਵੀ ਸ਼ਾਮਲ ਹੈ।

ਚੀਫ ਕੋਰੋਨਰ ਡਾ. ਜਤਿੰਦਰ ਬੈਦਵਾਨ ਨੇ 1 ਜਨਵਰੀ, 2019 ਤੋਂ 31 ਦਸੰਬਰ 2023 ਵਿਚਕਾਰ ਖੁਦਕੁਸ਼ੀ ਨਾਲ ਮਰਨ ਵਾਲੇ 9 ਤੋਂ 25 ਸਾਲ ਦੀ ਉਮਰ ਦੇ 435 ਲੋਕਾਂ ਦੀਆਂ ਮੌਤਾਂ ਦੀ ਸਟੱਡੀ ਲਈ ਮਾਰਚ ਵਿਚ ਮਾਹਰਾਂ ਦੇ ਪੈਨਲ ਦਾ ਗਠਨ ਕੀਤਾ ਸੀ। ਜਿਸ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਖੁਦਕੁਸ਼ੀ ਬੀ. ਸੀ. ਵਿਚ ਬੱਚਿਆਂ ਤੇ ਨੌਜਵਾਨਾਂ ਵਿਚ ਮੌਤ ਦਾ ਦੂਜਾ ਸਭ ਤੋਂ ਵੱਡਾ ਕਾਰਨ ਹੈ ਅਤੇ 19 ਤੋਂ 29 ਸਾਲ ਦੀ ਉਮਰ ਦੇ ਲੋਕਾਂ ਵਿਚ ਤੀਜਾ ਸਭ ਤੋਂ ਆਮ ਕਾਰਨ ਹੈ।

ਰਿਪੋਰਟ ਵਿਚ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਹੈ ਕਿ ਫਸਟ ਨੇਸ਼ਨਜ਼ ਦੇ ਨੌਜਵਾਨਾਂ ਵਿਚ ਸੁਸਈਡ ਦੀ ਦਰ ਸੂਬਾਈ ਦਰ ਨਾਲੋਂ ਚਾਰ ਗੁਣਾ ਹੈ। ਇਹ ਅਸਮਾਨਤਾ ਬਸਤੀਵਾਦ ਅਤੇ ਰਿਹਾਇਸ਼ੀ ਸਕੂਲ ਸਿਸਟਮ ਤੋਂ ਪੈਦਾ ਹੋਏ ਕਈ ਪੀੜ੍ਹੀਆਂ ਦੇ ਸਦਮੇ ਨਾਲ ਜੁੜੀ ਹੋਈ ਹੈ।

ਰਿਪੋਰਟ ਵਿਚ ਪਿੰਡਾਂ ਤੇ ਦੂਰਦਰਾਜ ਖੇਤਰਾਂ ਦੇ ਬੱਚਿਆਂ ਲਈ ਸਿਹਤ ਸਹੂਲਤਾਂ ਦੀ ਘਾਟ 'ਤੇ ਵੀ ਚਿੰਤਾ ਜਤਾਈ ਗਈ ਹੈ। ਚੀਫ ਕੋਰੋਨਰ ਦਫ਼ਤਰ ਦਾ ਕਹਿਣਾ ਹੈ ਕਿ ਉਹ ਸਿਫਾਰਸ਼ਾਂ ਮਾਨਸਿਕ ਸਿਹਤ ਅਤੇ ਨਸ਼ਾਖੋਰੀ ਮੰਤਰਾਲੇ ਨਾਲ ਸਾਂਝਾ ਕਰੇਗਾ ਤਾਂ ਜੋ ਅੱਗੇ ਦੀ ਕਾਰਵਾਈ ਕੀਤੀ ਜਾ ਸਕੇ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link