18.27C Vancouver
ADS

Jan 29, 2022 2:02 AM - The Canadian Press

ਬੀ.ਸੀ. 'ਚ ਕੋਵਿਡ-19 ਦਾ ਪਹਿਲਾ ਮਾਮਲਾ ਰਿਪੋਰਟ ਹੋਣ ਦੇ 2 ਸਾਲ ਪੂਰੇ ਹੋਣ 'ਤੇ ਡਾ. ਬੌਨੀ ਹੈਨਰੀ ਨੇ ਵੱਖੋ-ਵੱਖਰੀਆਂ ਵੇਵਸ ਸੰਬੰਧੀ ਟਾਈਮਲਾਈਨ ਕੀਤੀ ਸਾਂਝੀ; ਕਿਹਾ ਵਾਇਰਸ ਦੇ ਬਦਲਦੇ ਰੂਪ ਨਾਲ ਸਾਨੂੰ ਵੀ ਬਦਲਣ ਦੀ ਲੋੜ

Share On
b-c-could-lift-more-covid-restrictions-starting-on-family-day-dr-bonnie-henry
B.C's provincial health officer, Dr. Bonnie Henry during a press conference in Victoria. (Photo - B.C. Govt.)

ਬੀ.ਸੀ. 'ਚ ਸਿਹਤ ਅਧਿਕਾਰੀਆਂ ਵੱਲੋਂ ਕੋਵਿਡ-19 ਸੰਬੰਧੀ ਅਪਡੇਟ ਸਾਂਝੀ ਕੀਤੀ ਗਈ ਹੈ।

ਇਸ ਦੌਰਾਨ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ, ਐਡਰੀਅਨ ਡਿਕਸ ਨੇ ਕਿਹਾ ਕਿ ਅੱਜ 2 ਸਾਲ ਪੂਰੇ ਹੋ ਚੁੱਕੇ ਹਨ ਜਦ ਸੂਬੇ 'ਚ ਕੋਵਿਡ-19 ਸੰਬੰਧੀ ਪਹਿਲੀ ਪ੍ਰੈਸ ਕਾਨਫਰੰਸ ਕੀਤੀ ਗਈ ਸੀ।

ਡਾ. ਬੌਨੀ ਹੈਨਰੀ ਨੇ ਕਿਹਾ ਕਿ ਇਸ ਦੌਰਾਨ ਸੂਬੇ 'ਚ 276 ਪ੍ਰੈਸ ਕਾਨਫਰੰਸਿਸ ਹੋ ਚੁੱਕੀਆਂ ਹਨ ਅਤੇ ਕੋਵਿਡ-19 ਸੰਬੰਧੀ ਕਈ ਬਦਲਾਅ ਵੇਖਣ ਨੂੰ ਮਿਲੇ ਹਨ।

ਉਨ੍ਹਾਂ ਕਿਹਾ ਕਿ ਇਸੇ ਦੌਰਾਨ ਅਨੇਕਾਂ ਲੋਕਾਂ ਨੂੰ ਇਸ ਵਾਇਰਸ ਦੇ ਕਾਰਨ ਜਾਨ ਗਵਾਉਂਦੇ ਵੀ ਵੇਖਿਆ ਹੈ।

ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਨੂੰ ਯਾਦ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇਸੇ ਦੌਰਾਨ ਇਹ ਵੀ ਵੇਖਣ ਨੂੰ ਮਿਲਿਆ ਕਿ ਪਹਿਲੀ ਵੇਵ ਦੌਰਾਨ ਪੀ.ਸੀ.ਆਰ. ਟੈਸਟਿੰਗ ਅਤੇ ਕੰਟੈਕਟ ਟਰੇਸਿੰਗ 'ਤੇ ਬੇਹੱਦ ਧਿਆਨ ਦੇਣ ਦੀ ਲੋੜ ਸੀ ਪਰ ਉਸ ਤੋਂ ਬਾਅਦ ਲੋੜ ਅਨੁਸਾਰ ਇਨ੍ਹਾਂ ਦੀ ਲੋੜ 'ਚ ਵੀ ਬਦਲਾਅ ਕੀਤਾ ਗਿਆ ਹੈ।

ਡਾ. ਹੈਨਰੀ ਨੇ ਕਿਹਾ ਕਿ ਵਾਇਰਸ ਦੇ ਨਵੇਂ ਵੇਰੀਐਂਟਸ ਦੀ ਦਸਤਕ ਦੇ ਨਾਲ ਨਵੇਂ ਬਦਲਾਅ ਕਰਨੇ ਜਰੂਰੀ ਸਨ।

ਇਸੇ ਦੌਰਾਨ ਡਾ. ਹੈਨਰੀ ਨੇ ਇੱਕ ਟਾਈਮਲਾਈਨ ਵੀ ਸਾਂਝੀ ਕੀਤੀ ਜਿਸ 'ਚ ਉਨ੍ਹਾਂ ਦੱਸਿਆ ਕਿ 28 ਜਨਵਰੀ 2020 ਨੂੰ ਬੀ.ਸੀ. 'ਚ ਕੋਵਿਡ-19 ਦਾ ਪਹਿਲਾ ਕੇਸ ਰਿਪੋਰਟ ਹੋਇਆ ਸੀ ਅਤੇ ਫਿਰ ਲਿਨ ਵੈਲੀ 'ਚ 6 ਮਾਰਚ ਨੂੰ ਪਹਿਲਾ ਲੌਂਗ ਟਰਮ ਕੇਅਰ ਆਊਟਬ੍ਰੇਕ ਰਿਪੋਰਟ ਹੋਇਆ ਸੀ ਅਤੇ ਇਸੇ ਤਰ੍ਹਾਂ 6 ਮਈ ਨੂੰ ਸੂਬੇ ਦੇ ਰੀਸਟਾਰਟ ਸੰਬੰਧੀ ਐਲਾਨ ਹੋਇਆ ਸੀ।

ਇਸੇ ਤਰ੍ਹਾਂ ਉਨ੍ਹਾਂ ਵੇਵ 2, ਵੇਵ 3, ਵੇਵ 4 ਅਤੇ ਮੌਜੂਦਾ ਵੇਵ 5 ਦੇ ਵੇਰਵੇ ਵੀ ਸਾਂਝੇ ਕੀਤੇ।

ਉਨ੍ਹਾਂ ਇਸ ਮੌਕੇ ਵੈਕਸੀਨੇਸ਼ਨ ਦੇ ਆਉਣ ਨਾਲ ਵਾਇਰਸ ਖਿਲਾਫ ਲੜਾਈ 'ਚ ਮਿਲੀ ਮਦਦ ਦੀ ਮਹੱਤਤਾ ਬਾਰੇ ਵੀ ਜਿਕਰ ਕੀਤਾ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ 12 ਸਾਲ ਤੋਂ ਵਧੇਰੀ ਉਮਰ ਦੇ 90% ਤੋਂ ਵਧੇਰੇ ਲੋਕ ਪੂਰੀ ਤਰ੍ਹਾਂ ਵੈਕਸੀਨੇਟਿਡ ਹਨ।

ਵਾਇਰਸ ਦੇ ਰੂਪ ਬਦਲਦੇ ਰਹਿਣ ਤੇ ਹੋਰ ਵੇਵਸ ਦੇ ਦਸਤਕ ਦੇਣ ਦੇ ਆਸਾਰ

ਡਾ. ਬੌਨੀ ਹੈਨਰੀ ਨੇ ਅੱਜ ਕੋਵਿਡ-19 ਸੰਬੰਧੀ ਅਪਡੇਟ ਸਾਂਝੀ ਕਰਦੇ ਹੋਏ ਆਖਿਆ ਕਿ ਓਮੀਕਰੌਨ ਵੇਰੀਐਂਟ ਦੀ ਮੌਜੂਦਾ ਵੇਵ ਵਿਚਾਲੇ ਕੰਟੈਕਟ ਟਰੇਸਿੰਗ ਮੁਮਕਿਨ ਨਹੀਂ ਹੈ।

ਉਨ੍ਹਾਂ ਕਿਹਾ ਕਿ ਵਾਇਰਸ ਦੇ ਬਦਲਣ ਨਾਲ ਆਪਾਂ ਨੂੰ ਵੀ ਬਦਲਾਅ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਇਸ ਪੜ੍ਹਾਅ ਵਿੱਚੋਂ ਨਿਕਲਦੇ ਹੋਏ ਹੋਰ ਬਦਲਾਅ ਵੀ ਹੁੰਦੇ ਰਹਿਣਗੇ ਅਤੇ ਮੌਜੂਦਾ ਪਬੰਦੀਆਂ ਵਿੱਚ ਢਿੱਲ ਹੋਣਾ ਵੀ ਉਸੇ ਦਾ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਵਾਇਰਸ ਨਾਲ ਲੜ੍ਹਨ ਲਈ ਜਰੂਰੀ ਹੈ ਕਿ ਹੁਣ ਵੈਕਸੀਨ ਦੀਆਂ ਬੂਸਟਰ ਖੁਰਾਕਾਂ ਹਾਸਿਲ ਕੀਤੀਆਂ ਜਾਣ ਅਤੇ ਬੱਚਿਆਂ ਨੂੰ ਵੀ ਇਹ ਖੁਰਾਕਾਂ ਪ੍ਰਦਾਨ ਕੀਤੀਆਂ ਜਾਣ।

ਉਨ੍ਹਾਂ ਕਿਹਾ ਕਿ ਕੋਵਿਡ-19 ਫਿਲਹਾਲ ਖਤਮ ਨਹੀਂ ਹੋਇਆ ਹੈ ਅਤੇ ਇਹ ਕੁਝ ਸਮਾਂ ਇੱਥੇ ਹੀ ਰਹਿਣ ਵਾਲਾ ਹੈ।

ਡਾ. ਬੌਨੀ ਹੈਨਰੀ ਨੇ ਕਿਹਾ ਕਿ ਇਹ ਵਾਇਰਸ ਹਰ ਪਤਝੜ ਦੇ ਨਾਲ ਨਵਾਂ ਖਤਰਾ, ਨਵੇਂ ਵੇਰੀਐਂਟ ਅਤੇ ਨਵੀਂ ਵੇਵ ਲਿਆਉਣ ਦੀ ਤਾਕਤ ਰੱਖਦਾ ਹੈ।

ਪਰ ਉਨ੍ਹਾਂ ਕਿਹਾ ਕਿ ਇਸ ਦੇ ਲਈ ਆਪਾਂ ਨੂੰ ਵੀ ਪਹਿਲਾਂ ਤੋਂ ਤਿਆਰੀ ਰੱਖਣ ਦੀ ਲੋੜ ਹੈ।

ਡਾ. ਹੈਨਰੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਦਿਨ ਆਵੇਗਾ ਜਦ ਇਸ ਵਾਇਰਸ ਸੰਬੰਧੀ ਪੀ.ਐਚ.ਓ. ਦੀ ਲੋੜ ਨਹੀਂ ਹੋਵੇਗੀ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link