10.98C Vancouver
ADS

Sep 11, 2024 5:00 PM - The Canadian Press

ਪੁਲਿਸ ਗੋਲੀਬਾਰੀ ਵਿਚ ਗੈਂਗਸਟਰ ਨਾਲ ਮਾਰੇ ਗਏ ਨੌਜਵਾਨ ਰਾਹਗੀਰ ਦਾ ਮਾਮਲਾ ਮਿਸਟ੍ਰਾਇਲ ਘੋਸ਼ਿਤ

Share On
b-c-court-declares-mistrial-in-shooting-deaths-of-teenager-bystander-and-gangster
The Crown told the jury that Carter was protecting a gang associate at a nearby restaurant when he began shooting, killing both Whiteside and Wong.(Photo: The Canadian Press)

ਵੈਨਕੂਵਰ ਵਿਚ 6 ਸਾਲ ਪਹਿਲਾਂ ਪੁਲਿਸ ਦੀ ਗੋਲੀ ਨਾਲ ਮਾਰੇ ਗਏ ਇਕ 15 ਸਾਲਾ ਨੌਜਵਾਨ ਦੇ ਮਾਮਲੇ ਵਿਚ ਅਦਾਲਤ ਨੇ ਮੁੱਕਦਮੇ ਨੂੰ ਮਿਸਟ੍ਰਾਇਲ ਘੋਸ਼ਿਤ ਕਰ ਦਿੱਤਾ ਹੈ। ਇਸ ਮਾਮਲੇ ਵਿਚ 2 ਸਾਲ ਪਹਿਲਾਂ 26 ਸਾਲ ਦੇ ਕੇਨ ਕਾਰਟਰ ਨੂੰ ਦੋਹਰੇ ਕਤਲ ਦੇ ਮਾਮਲੇ ਵਿਚ ਓਨਟਾਰੀਓ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਜਿਸ ’ਤੇ ਇਕ ਗੈਂਗ ਮੈਂਬਰ ਅਤੇ ਇਕ ਬੇਕਸੂਰ ਨੌਜਵਾਨ ਦੀ ਹੱਤਿਆ ਕਰਨ ਦਾ ਦੋਸ਼ ਸੀ ਜੋ ਆਪਣੇ ਮਾਪਿਆਂ ਦੀ ਗੱਡੀ ਵਿਚ ਜਾ ਰਿਹਾ ਸੀ।

ਉਸ ’ਤੇ ਜਨਵਰੀ 2018 ਵਿਚਵੈਨਕੂਵਰ ਦੇ ਵਿਅਸਤ ਬ੍ਰੌਡਵੇ ਐਵੇਨਿਊ ’ਤੇ ਗੋਲੀਬਾਰੀ ਵਿਚ ਮਾਰੇ ਗਏ 15 ਸਾਲਾ ਐਲਫਰੇਡ ਵੋਂਗ ਅਤੇ 23 ਸਾਲਾ ਕੇਵਿਨ ਵਾਈਟਸਾਈਡ ਦੇ ਦੂਜੇ ਦਰਜੇ ਦੇ ਕਤਲ ਦਾ ਦੋਸ਼ ਲਗਾਇਆ ਗਿਆ ਸੀ। ਕਰਾਊਨ ਨੇ ਜਿਊਰੀ ਨੂੰ ਦੱਸਿਆ ਕਿ ਕਾਰਟਰ ਨੇੜਲੇ ਰੈਸਟੋਰੈਂਟ ਵਿਚ ਗਿਰੋਹ ਦੇ ਇਕ ਸਹਿਯੋਗੀ ਦੀ ਰੱਖਿਆ ਕਰ ਰਿਹਾ ਸੀ ਜਦੋਂ ਉਸ ਨੇ ਗੋਲੀਬਾਰੀ ਸ਼ੁਰੂ ਕੀਤੀ, ਜਿਸ ਵਿਚ ਵਾਈਟਸਾਈਡ ਅਤੇ ਵੋਂਗ ਦੋਵੇਂ ਮਾਰੇ ਗਏ।

ਕਾਰਟਰ ਦੇ ਬਚਾਅ ਪੱਖ ਦੇ ਵਕੀਲ ਰਿਚਰਡ ਫਾਉਲਰ ਨੇ ਜੱਜਾਂ ਨੂੰ ਦੱਸਿਆ ਕਿ ਉਸ ਦਿਨ ਜੋ ਕੁਝ ਹੋਇਆ, ਉਸ ਬਾਰੇ ਕ੍ਰਾਊਨ ਦੀ ਥਿਊਰੀ ਵਿਚ ਸਮੇਂ ਵਿਚ ਮਹੱਤਵਪੂਰਣ ਅੰਤਰ ਸੀ। ਜ਼ਿਕਰਯੋਗ ਹੈ ਕਿ ਜਿਊਰੀ ਮੈਂਬਰ ਸਰਬਸੰਮਤੀ ਨਾਲ ਕਿਸੇ ਫੈਸਲੇ ’ਤੇ ਨਹੀਂ ਪਹੁੰਚ ਸਕੇ ਅਤੇ ਹੁਣ ਵਕੀਲਾਂ ਨੂੰ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਕਾਰਟਰ ’ਤੇ ਦੂਜੀ ਵਾਰ ਮੁਕੱਦਮਾ ਚਲਾਇਆ ਜਾਵੇ ਜਾਂ ਨਹੀਂ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link