17.45C Vancouver
ADS

Jan 12, 2021 3:15 AM -

ਬੀ.ਸੀ. ਨੇ ਪਾਰ ਕੀਤਾ ਕੋਵਿਡ-19 ਸੰਬੰਧੀ 1,000 ਮੌਤਾਂ ਦਾ ਮੰਦਭਾਗਾ ਅੰਕੜਾ; 1,475 ਹੋਰ ਮਾਮਲੇ ਹੋਏ ਰਿਪੋਰਟ

Share On
b-c-crosses-grim-milestone-of-1-000-covid-19-deaths-1-475-cases-reported-today
File - Dr. Bonnie Henry can be seen replying to questions during a news conference. (B.C. Government)

ਬੀ.ਸੀ. 'ਚ ਕੋਵਿਡ-19 ਸੰਬੰਧੀ ਮੌਤਾਂ ਦੀ ਗਿਣਤੀ 1,000 ਦੇ ਪਾਰ ਹੋ ਗਈ ਹੈ।

ਅੱਜ ਬੀ.ਸੀ. 'ਚ ਕੋਵਿਡ-19 ਦੇ 1,475 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਦੁੱਖ ਦੀ ਗੱਲ ਸੀ ਕਿ 22 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 58,107 ਤੱਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,010 ਹੋ ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 5,220 ਤੱਕ ਪਹੁੰਚ ਗਏ ਹਨ।

ਕੁੱਲ 358 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 72 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਯਾਦ ਰਹੇ ਅੱਜ ਰਿਪੋਰਟ ਹੋਏ ਮਾਮਲੇ ਬੀਤੇ 3 ਦਿਨ ਦਾ ਅੰਕੜਾ ਦਰਸ਼ਾਉਂਦੇ ਹਨ।

ਇਸ ਦੌਰਾਨ ਸ਼ੁੱਕਰਵਾਰ ਨੂੰ 538, ਸ਼ਨੀਵਾਰ ਨੂੰ 507 ਅਤੇ ਐਤਵਾਰ ਨੂੰ 430 ਮਾਮਲੇ ਰਿਪੋਰਟ ਹੋਏ ਹਨ।

ਬੀ.ਸੀ. 'ਚ 59,902 ਲੋਕਾਂ ਨੂੰ ਮਿਲ ਚੁੱਕੀ ਵੈਕਸੀਨ

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਦਾ ਕਹਿਣਾ ਹੈ ਕਿ ਸੂਬੇ 'ਚ ਵੈਕਸੀਨੇਸ਼ਨ ਦੀ ਪ੍ਰੀਕਿਰਿਆ ਜਾਰੀ ਹੈ ਅਤੇ ਹੁਣ ਤੱਕ 59,902 ਵੈਕਸੀਨੇਸ਼ਨਸ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਇਹ ਵੈਕਸੀਨੇਸ਼ਨਸ ਸੂਬੇ ਕੋਲ ਪਹੁੰਚੀਆਂ ਕੁੱਲ 71,200 ਵੈਕਸੀਨਸ ਵਿੱਚੋਂ ਪ੍ਰਦਾਨ ਕੀਤੀਆਂ ਗਈਆਂ ਹਨ।

ਹਾਲਾਂਕਿ ਡਾ. ਬੌਨੀ ਹੈਨਰੀ ਨੇ ਦੱਸਿਆ ਕਿ ਇਮਿਊਨਾਈਜੇਸ਼ਨ ਦੀ ਪ੍ਰੀਕਿਰਿਆ ਨੂੰ ਬੇਹੱਦ ਧਿਆਨ ਨਾਲ ਸਿਰੇ ਚੜ੍ਹਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਸਮਝਣ ਦੀ ਲੋੜ ਹੈ ਕਿ ਕੁਝ ਲੋਕਾਂ ਲਈ ਖਤਰਾ ਹੋਰ ਵਰਗਾਂ ਨਾਲੋਂ ਵਧੇਰੇ ਹੈ ਅਤੇ ਇਸੇ ਕਾਰਨ ਵੱਡੀ ਉਮਰ ਦੇ ਲੋਕਾਂ ਅਤੇ ਹੈਲਥ ਕੇਅਰ ਵਰਕਰਾਂ ਨੂੰ ਪਹਿਲਾਂ ਵੈਕਸੀਨੇਟ ਕੀਤਾ ਜਾ ਰਿਹਾ ਹੈ।

ਡਾ. ਹੈਨਰੀ ਨੇ ਕਿਹਾ ਕਿ ਬਾਕੀ ਲੋਕਾਂ ਨੂੰ ਵੈਕਸੀਨੇਟ ਕਰਨ ਦੀ ਪ੍ਰੀਕਿਰਿਆ ਮਾਰਚ ਦੇ ਅੰਤ ਤੱਕ ਸ਼ੁਰੂ ਹੋ ਸਕਦੀ ਹੈ।

Latest news

edmonton-lifts-water-supply-alert-after-stormwater-system-stabilizes
Punjabi

ਐਡਮਿੰਟਨ ਵਿੱਚ ਪਾਣੀ ਸਪਲਾਈ ਸਬੰਧੀ ਜਾਰੀ ਚੇਤਾਵਨੀ ਖ਼ਤਮ, ਹਾਲਾਤ ਹੋਏ ਸਧਾਰਨ

ਐਡਮਿੰਟਨ ਵਿੱਚ ਭਾਰੀ ਮੀਂਹ ਤੋਂ ਬਾਅਦ ਜਾਰੀ ਕੀਤਾ ਗਿਆ ਵਾਟਰ ਸਪਲਾਈ ਅਲਰਟ ਹੁਣ ਹਟਾ ਲਿਆ ਗਿਆ ਹੈ। ਔਫੀਸ਼ੀਅਲਜ਼ ਮੁਤਾਬਕ ਮੀਂਹ ਦੇ ਪਾਣੀ ਦਾ ਸਿਸਟਮ ਹੁਣ ਪੂਰੀ ਤਰ੍ਹਾਂ ਸਥਿਰ ਹੋ ਗਿਆ ਹੈ, ਜਿਸ ਕਾਰਨ ਸ਼ਹਿਰ ਦੇ ਨਿਵਾਸੀ ਆਪਣੀ ਆਮ ਰੁਟੀਨ ਵੱਲ ਪਰਤ ਸਕਦੇ ਹਨ।ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਮੀਂਹ ਕਾਰਨ ਕਈ ਸਟੋਮਵਾਟਰ ਸਿਸਟਮਾਂ 'ਤੇ ਬਹੁਤ ਜ਼ਿਆਦਾ ਦਬਾਅ ਪੈ ਗਿਆ ਸੀ।
hearing-delayed-in-halifax-newborn-death-case-pending-autopsy-report
Punjabi

ਨਵਜੰਮੇ ਬੱਚੇ ਦੀ ਲਾਸ਼ ਮਾਮਲਾ: ਹੈਲੀਫੈਕਸ ਅਦਾਲਤ ਨੇ ਸੁਣਵਾਈ 24 ਜੁਲਾਈ ਤੱਕ ਟਾਲੀ

ਨੋਵਾ ਸਕੋਸ਼ੀਆ ਦੇ ਹੈਲੀਫੈਕਸ ਵਿਚ ਇੱਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ 23 ਸਾਲਾ ਸੁਖਪ੍ਰੀਤ ਸਿੰਘ ਅਤੇ ਉਸ ਦੀ 26 ਸਾਲਾ ਪਤਨੀ ਰਮਨਦੀਪ ਕੌਰ ਦੀ ਸੋਮਵਾਰ ਨੂੰ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਹੈਲੀਫੈਕਸ ਸੂਬਾਈ ਅਦਾਲਤ ਵਿਚ ਪੇਸ਼ ਹੋਈ। ਹਾਲਾਂਕਿ, ਇਸ ਕੇਸ ਵਿਚ ਪੋਸਟਮਾਰਟਮ ਰਿਪੋਰਟ ਦੀ ਕੀਤੀ ਜਾ ਰਹੀ ਉਡੀਕ ਕਾਰਨ ਮਾਮਲੇ ਦੀ ਅਗਲੀ ਸੁਣਵਾਈ ਹੁਣ 24 ਜੁਲਾਈ ਤੱਕ ਮੁਲਤਵੀ ਕੀਤੀ ਗਈ ਹੈ।
confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link