11.85C Vancouver
ADS

Dec 30, 2021 2:24 AM - The Canadian Press

ਬੀ.ਸੀ. 'ਚ ਕੋਵਿਡ-19 ਸੰਬੰਧੀ ਮਾਮਲਿਆਂ ਦੇ ਟੁੱਟੇ ਰਿਕਾਰਡ; ਐਕਟਿਵ ਮਾਮਲੇ 16,000 ਤੋਂ ਪਾਰ; ਸੂਬੇ 'ਚ ਸਕੂਲ ਖੁੱਲ੍ਹਣ ਦੀਆਂ ਤਰੀਕਾਂ 'ਚ ਕੀਤੇ ਬਦਲਾਅ

Share On
b-c-delays-return-to-class-for-most-students-until-jan-10-over-covid-concerns
B.C.'s provincial health officer, Dr. Bonnie Henry during a news conference in Victoria. (Photo - B.C. Govt.)

ਅੱਜ ਬੀ.ਸੀ. 'ਚ ਕੋਵਿਡ-19 ਦੇ 2,944 ਮਾਮਲੇ ਰਿਪੋਰਟ ਹੋਏ ਹਨ। ਇਸ ਨਾਲ ਬੀ.ਸੀ. ਵਿੱਚ ਇੱਕ ਵਾਰ ਫਿਰ ਤੋਂ ਇੱਕੋ ਦਿਨ ਵਿੱਚ ਕੋਵਿਡ-19 ਮਾਮਲਿਆਂ ਦਾ ਰਿਕਾਰਡ ਵਾਧਾ ਦਰਜ ਹੋਇਆ ਹੈ। 24 ਦਿਸੰਬਰ ਤੋਂ ਬਾਅਦ ਤੋਂ 5 ਵਾਇਰਸ ਪੀੜਤਾਂ ਦੀ ਮੌਤ ਰਿਪੋਰਟ ਹੋਈ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,31,117 ਤਕ ਪਹੁੰਚ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 2,419 ਹੋ ਚੁੱਕੀ ਹੈ। ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 16,000 ਤੋਂ ਪਾਰ ਪਹੁੰਚ ਗਈ ਹੈ। ਸੂਬੇ ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਫਰੇਜ਼ਰ ਹੈਲਥ ਵਿੱਚ 7,192, ਵੈਨਕੂਵਰ ਕੋਸਟਲ ਹੈਲਥ ਵਿੱਚ 5,462, ਵੈਨਕੂਵਰ ਆਈਲੈਂਡ ਹੈਲਥ ਵਿੱਚ 1,363, ਇੰਟੀਰੀਅਰ ਹੈਲਥ ਵਿੱਚ 1,576 ਅਤੇ ਨੌਰਦਰਨ ਹੈਲਥ ਵਿੱਚ 431 ਐਕਟਿਵ ਮਾਮਲੇ ਹੋਣ ਦੀ ਜਾਣਕਾਰੀ ਦਿੱਤੀ। ਕੁੱਲ 193 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 66 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ ਸਕੂਲ ਖੁੱਲ੍ਹਣ ਸੰਬੰਧੀ ਕੁਝ ਬਦਲਾਅ

ਬੀ.ਸੀ. ਦੇ ਵਿੱਚ ਕੋਵਿਡ-19 ਦੇ ਓਮੀਕਰੌਨ ਵੇਰੀਐਂਟ ਦੇ ਫੈਲਾਅ ਵਿਚਾਲੇ ਬੱਚਿਆਂ ਦੀ ਸਕੂਲਾਂ 'ਚ ਵਾਪਸੀ 'ਚ ਕੁਝ ਬਦਲਾਅ ਕੀਤੇ ਗਏ ਹਨ। ਅੱਜ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿੱਖਿਆ ਮੰਤਰੀ ਜੈਨੀਫਰ ਵਾਈਟਸਾਈਡ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਬੀ.ਸੀ. 'ਚ ਕੇ ਤੋਂ 12 ਸਕੂਲਾਂ ਨੂੰ ਖੋਲ੍ਹਣ 'ਚ ਫੇਜ਼ਡ ਐਪਰੋਚ ਵਰਤੀ ਜਾਵੇਗੀ। ਅਸੈਂਸ਼ੀਅਲ ਵਰਕਰਾਂ ਅਤੇ ਹੈਲਥ ਕੇਅਰ ਵਰਕਰਾਂ ਦੇ ਬੱਚਿਆਂ ਵੱਲੋਂ 4 ਜਨਵਰੀ ਤੋਂ ਸਕੂਲਾਂ 'ਚ ਪਹੁੰਚ ਕੀਤੀ ਜਾ ਸਕੇਗੀ। ਸਾਰੇ ਸਕੂਲਾਂ ਨੂੰ ਸਾਰੇ ਬੱਚਿਆਂ ਲਈ 10 ਜਨਵਰੀ ਤੋਂ ਖੋਲ੍ਹਿਆ ਜਾਵੇਗਾ। ਡਾ. ਹੈਨਰੀ ਨੇ ਕਿਹਾ ਕਿ ਇਸ ਨਾਲ ਕੁਝ ਸਮਾਂ ਹਾਸਿਲ ਹੋ ਸਕੇਗਾ ਕਿ ਕਲਾਸਾਂ 'ਚ ਪਹੁੰਚ ਨੂੰ ਹੋਰ ਸੁਰੱਖਿਅਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਬਲਿਕ ਹੈਲਥ ਨੋਟੀਫਿਕੇਸ਼ਨ ਨੂੰ ਵੀ ਹੋਰ ਪੁਖਤਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲਾਂ 'ਚ ਟੈਸਟਿੰਗ ਸਟ੍ਰੇਟਜੀ ਨੂੰ ਵੀ ਹੋਰ ਬਿਹਤਰ ਬਣਾਉਣ 'ਤੇ ਕਦਮ ਚੁੱਕੇ ਜਾਣਗੇ।

ਡਾ. ਹੈਨਰੀ ਨੇ ਮੰਨਿਆ ਕਿ ਕਈ ਟੈਸਟਿੰਗ ਸੈਂਟਰਾਂ 'ਤੇ ਭਾਰੀ ਭੀੜ

ਅੱਜ ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਕੋਵਿਡ-19 ਸੰਬੰਧੀ ਹਾਲਾਤਾਂ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਮੰਨਿਆ ਕਿ ਸੂਬੇ 'ਚ ਕਈ ਥਾਵਾਂ 'ਤੇ ਟੈਸਟਿੰਗ ਸੈਂਟਰਾਂ 'ਤੇ ਭਾਰੀ ਭੀੜ ਜਮ੍ਹਾਂ ਹੋ ਰਹੀ ਹੈ, ਅਤੇ ਇਸ ਨਾਲ ਲੰਮੀ ਉਡੀਕ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਟੈਸਟਿੰਗ ਸੈਂਟਰਾਂ ਨੂੰ ਵੱਧ ਤੋਂ ਵੱਧ ਕਪੈਸਟੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ 'ਚ ਸਾਡਾ ਬੀ.ਸੀ.ਸੀ.ਡੀ.ਸੀ. ਸਿੰਪਟਮ ਚੈਕਰ ਵੀ ਇੱਕ ਚੰਗਾ ਟੂਲ ਸਾਬਿਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਬਾਕੀ ਟੈਸਟਿੰਗ ਸੈਂਟਰਾਂ ਨੂੰ ਸਪਲੀਮੈਂਟ ਕਰਨ ਲਈ ਰੈਪਿਡ ਟੈਸਟਸ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਡਾ. ਹੈਨਰੀ ਨੇ ਕਿਹਾ ਕਿ ਵੈਕਸੀਨੇਸ਼ਨ ਹਾਸਿਲ ਕਰਨ ਵਾਲੇ ਲੋਕਾਂ ਨੂੰ ਹੁਣ ਵੀ ਇਸ ਵਾਇਰਸ ਸੰਬੰਧੀ ਮਾਮੂਲੀ ਲੱਛਣ ਹੋ ਰਹੇ ਹਨ ਅਤੇ ਅਜਿਹੇ ਲੋਕ ਖੁਦ ਨੂੰ ਘਰਾਂ 'ਚ ਇਕੱਲੇ 'ਚ ਰੱਖ ਕੇ ਸੈਲਫ-ਮੌਨੀਟਰ ਕਰ ਸਕਦੇ ਹਨ। ਇਸ ਮੌਕੇ ਡਾ. ਬੌਨੀ ਹੈਨਰੀ ਨੇ ਇਹ ਵੀ ਕਿਹਾ ਕਿ ਓਮੀਕਰੌਨ ਵੇਰੀਐਂਟ ਦਾ ਇੰਕਿਉਬੇਸ਼ਨ ਪੀਰੀਅਡ ਵਧੇਰੇ ਰਫਤਾਰ ਵਾਲਾ ਹੈ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link