21.84C Vancouver
ADS

Oct 20, 2020 8:23 PM -

ਸ਼ਨੀਵਾਰ ਨੂੰ ਹੋਣ ਜਾ ਰਹੀਆਂ ਬੀ.ਸੀ. ਸੂਬਾਈ ਚੋਣਾਂ ਤੋਂ ਪਹਿਲਾਂ ਚੋਣ ਮੁਹਿੰਮ ਆਪਣੇ ਆਖਰੀ ਗੇੜ੍ਹ ਵਿਚ

Share On
b-c-election-is-in-the-final-stretch-before-voters-head-to-the-polls-on-saturday
B.C. NDP Leader John Horgan arrives at Luxton Hall to cast their votes in advance polls for the provincial election in Langford, B.C., Monday, Oct. 19, 2020. THE CANADIAN PRESS/Chad Hipolito

ਬੀ.ਸੀ ਐਨ.ਡੀ.ਪੀ. ਨੇ ਦੁਬਾਰਾ ਸੱਤਾ ਵਿੱਚ ਆਉਣ 'ਤੇ ਦੱਖਣੀ ਏਸ਼ਿਆਈ ਵਿਰਾਸਤ ਦੇ ਲਈ ਇਕ ਸਮਰਪਿਤ ਮਿਊਜ਼ੀਅਮ ਬਣਾਉਣ ਦਾ ਚੋਣ ਵਾਅਦਾ ਕੀਤਾ ਹੈ।

ਇਸ ਐਲਾਨ ਦੇ ਮੌਕੇ 'ਤੇ ਅੱਜ ਸਰੀ ਵਿੱਚ ਬੀ.ਸੀ. ਐਨ.ਡੀ.ਪੀ. ਦੇ ਦੂਜੇ ਉਮੀਦਵਾਰਾਂ ਦੇ ਨਾਲ-ਨਾਲ ਹੈਰੀ ਬੈਂਸ, ਰਚਨਾ ਸਿੰਘ, ਜਿਨੀ ਸਿਮਸ ਅਤੇ ਜਗਰੂਪ ਬਰਾੜ ਵੀ ਮੌਜੂਦ ਸਨ ਜਿਨ੍ਹਾਂ ਕਿਹਾ ਕਿ ਇਸ ਮਿਊਜ਼ੀਅਮ ਵਿੱਚ ਦੱਖਣੀ ਏਸ਼ਿਆਈ ਮੂਲ ਦੇ ਲੋਕਾਂ ਦੇ ਇਤਿਹਾਸ , ਕਲਾ ਅਤੇ ਯੋਗਦਾਨ ਦਾ ਦਸਤਾਵੇਜ਼ੀਕਰਨ ਕੀਤਾ ਜਾਵੇ।

ਜਗਰੂਪ ਬਰਾੜ ਦਾ ਕਹਿਣਾ ਸੀ ਕਿ ਇਹ ਮਿਊਜ਼ੀਅਮ ਦੱਖਣੀ ਏਸ਼ਿਆਈ ਕਨੇਡੀਅਨ ਕਮਿਊਨਿਟੀ ਦੀਆਂ ਕਹਾਣੀਆਂ ਨੂੰ ਇਕੱਠਾ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਰੱਖਣ ਦਾ ਮੌਕਾ ਦੇਵੇਗਾ।

ਦੂਜੇ ਪਾਸੇ ਬੀ.ਸੀ. ਲਿਬਰਲ ਪਾਰਟੀ ਦੇ ਲੀਡਰ ਐਨਡਰੀਊ ਵਿਲਕਿਨਸਨ ਨੇ ਅੱਜ ਸਰੀ ਵਿਚ ਆਪਣੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਬੀ.ਸੀ. ਐਨ.ਡੀ.ਪੀ. ਨੂੰ ਇਨ੍ਹਾਂ ਚੋਣਾਂ ਵਿੱਚ, ਵੋਟ ਪਾਉਣ ਲਈ ਲੋਕਾਂ ਦੇ ਇਕ ਵੱਡੀ ਗਿਣਤੀ ਵਿੱਚ ਬਾਹਰ ਨਿਕਲਣ ਵਿਚ ਦਿਲਚਸਪੀ ਨਹੀਂ ਹੈ।

ਵਿਲਕਿਨਸਨ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਮਹਾਂਮਾਰੀ ਦੌਰਾਨ ਸੂਬੇ ਦੇ ਪ੍ਰੀਮੀਅਰ ਦਾ ਇਕ ਡਾਕਟਰ ਹੋਣ ਨਾਲ ਸੂਬੇ ਦਾ ਫ਼ਾਇਦਾ ਹੋਵੇਗਾ ਕਿਉਂਕਿ ਇਕ ਡਾਕਟਰ, ਡਾ. ਬੌਨੀ ਹੈਨਰੀ ਦੇ ਨਾਲ ਮੈਡੀਕਲ ਦੀ ਭਾਸ਼ਾ ਵਿੱਚ ਗੱਲ ਕਰ ਸਕੇਗਾ।

Latest news

77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link