19.86C Vancouver
ADS

Jun 14, 2024 8:03 PM - The Canadian Press

ਬ੍ਰਿਟਿਸ਼ ਕੋਲੰਬੀਆ ਕੈਰੀਬੂ ਨਾਂ ਦੇ ਜਾਨਵਰਾਂ ਨੂੰ ਬਚਾਉਣ ਲਈ ਸਭ ਤੋਂ ਵੱਡੀ ਸੂਬਾਈ ਪਾਰਕ ਕਰਵਾਈ ਤਿਆਰ

Share On
b-c-establishes-largest-provincial-park-in-a-decade-to-protect-threatened-caribou
Klinse-za Park is located just west of Chetwynd, B.C., almost 1,100 kilometres north of Vancouver.(Photo: The Canadian Press)

ਬ੍ਰਿਟਿਸ਼ ਕੋਲੰਬੀਆ ਕੈਰੀਬੂ ਨਾਂ ਦੇ ਜਾਨਵਰਾਂ ਨੂੰ ਬਚਾਉਣ ਲਈ ਸਭ ਤੋਂ ਵੱਡੀ ਸੂਬਾਈ ਪਾਰਕ ਤਿਆਰ ਕਰਵਾਈ ਹੈ, ਜੋ 2,000 ਵਰਗ ਕਿਲੋਮੀਟਰ ਇਲਾਕੇ ਵਿਚ ਫੈਲੀ ਹੈ।

ਸੂਬੇ ਦੇ ਇਨਵਾਇਰਮੈਂਟ ਮੰਤਰਾਲੇ ਨੇ ਸਟੇਟਮੈਂਟ ਜਾਰੀ ਕਰਦਿਆਂ ਕਿਹਾ ਕਿ ਕਲਿੰਸੇ ਜਾ ਪਾਰਕ ਨੂੰ ਪਿਛਲੇ ਸਾਲਾਂ ਨਾਲੋਂ 3 ਗੁਣਾ ਵਧਾ ਲਿਆ ਗਿਆ ਹੈ। ਸੂਬੇ ਨੇ ਸੌਲਟੋ ਅਤੇ ਵੈਸਟ ਮੋਬਰਲੀ ਫਰਸ ਨੇਸ਼ਨਜ਼ ਨਾਲ 2020 ਵਿਚ ਹਿੱਸੇਦਾਰੀ ਕੀਤੀ ਸੀ।

ਕਲਿੰਸੇ ਜਾ ਪਾਰਕ ਨੌਰਥ ਵੈਨਕੂਵਰ ਤੋਂ 1100 ਕਿਲੋਮੀਟਰ ਦੀ ਦੂਰੀ ਤੇ ਵੈਸਟ ਚੇਟਵਿੰਡ ਵਿਚ ਹੈ। ਸੂਬੇ ਵਿਚ ਕੈਰੀਬੂ ਦੀ ਗਿਣਤੀ ਪਿਛਲੇ 100 ਸਾਲਾਂ ਨਾਲੋਂ 55 ਫੀਸਦੀ ਘਟੀ ਹੈ, ਇਸੇ ਲਈ ਇਨ੍ਹਾਂ ਨੂੰ ਬਚਾਉਣ ਦੀ ਮੁਹਿੰਮ ਚੱਲ ਰਹੀ ਹੈ।

ਇਸ ਸਮੇਂ ਦੱਖਣੀ ਪਹਾੜੀ ਪ੍ਰਜਾਤੀਆਂ ਦੀਆਂ ਲਗਭਗ 4,000 ਸਪੀਸੀਜ਼ ਬਚੀਆਂ ਹਨ। ਪਾਰਕ ਨੂੰ ਵਧਾਉਣ ਨਾਲ ਕਈ ਹੋਰ ਖਤਰੇ ਵਿਚ ਜਾ ਰਹੇ ਜਾਨਵਰਾਂ ਦੀਆਂ ਨਸਲਾਂ ਨੂੰ ਵੀ ਬਚਾਇਆ ਜਾ ਸਕੇਗਾ।

ਫੈਡਰਲ ਸਰਕਾਰ ਨੇ ਪਾਰਕ ਦੇ ਵਿਕਾਸ ਕਾਰਨ ਪ੍ਰਭਾਵਿਤ ਹੋਣ ਵਾਲੀਆਂ ਇੰਡਸਟਰੀਜ਼ ਲਈ $46 ਮਿਲੀਅਨ ਦੀ ਮਦਦ ਦਿੱਤੀ ਗਈ ਹੈ। ਇਸ ਦੇ ਇਲ਼ਾਵਾ $10 ਮਿਲੀਅਨ ਹੋਰ ਦਿੱਤੇ ਗਏ ਹਨ ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link