11.29C Vancouver
ADS

Apr 26, 2021 8:34 PM -

ਬੀ.ਸੀ. 'ਚ 'ਚਾਈਲਡ ਐਂਡ ਯੂਥ ਮੈਂਟਲ ਹੈਲਥ' ਸੇਵਾਵਾਂ 'ਚ ਕੀਤਾ ਜਾ ਰਿਹਾ ਵਾਧਾ: ਸ਼ੀਲਾ ਮੈਲਕੌਮਸਨ

Share On
b-c-expands-child-and-youth-mental-health-teams-for-early-support
British Columbia's mental health and addictions minister says the province will expand services for young children, school-aged youth and their families. (Photo - Sheila Malcolmson/Twitter)

ਬੀ.ਸੀ. ਦੀ ਮੈਂਟਲ ਹੈਲਥ ਐਂਡ ਐਡਿਕਸ਼ਨਸ ਮੰਤਰੀ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਵੱਲੋਂ ਛੋਟੇ ਬੱਚਿਆਂ, ਸਕੂਲੀ ਉਮਰ ਦੇ ਯੁਵਾ ਵਰਗ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸੇਵਾਵਾਂ 'ਚ ਵਾਧਾ ਕੀਤਾ ਜਾ ਰਿਹਾ ਹੈ।

ਸ਼ੀਲਾ ਮੈਲਕੌਮਸਨ ਨੇ ਕਿਹਾ ਕਿ ਅਗਲੇ 3 ਸਾਲਾਂ ਦੌਰਾਨ 60 ਨਵੇਂ ਫੁੱਲ-ਟਾਈਮ ਫੈਮਲੀ ਸੱਪੋਰਟ ਵਰਕਰਾਂ ਦੀ ਭਰਤੀ ਕੀਤੀ ਜਾਵੇਗੀ।

ਇਹ ਵਰਕਰ ਭਾਵਨਾਵਾਂ, ਸੁਭਾਵਾਂ ਅਤੇ ਵਿਕਾਸ ਸੰਬੰਧੀ ਚੁਣੌਤੀਆਂ ਨੂੰ ਧਿਆਨ 'ਚ ਰੱਖਦੇ ਹੋਏ ਬੱਚਿਆਂ ਨੂੰ ਸੇਵਾਵਾਂ ਪ੍ਰਦਾਨ ਕਰਨਗੇ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਪਰਿਵਾਰਾਂ ਨੂੰ ਬੱਚਿਆਂ ਦੇ ਅਹਿਮ ਸਾਲਾਂ ਦੌਰਾਨ ਬਿਹਤਰ ਮਾਨਸਿਕ ਸਿਹਤ ਸੰਭਾਲ ਹਾਸਿਲ ਹੋ ਸਕੇਗੀ।

ਇਸ ਪ੍ਰੋਗਰਾਮ ਦੇ ਵਾਧੇ ਲਈ $56 ਮਿਲੀਅਨ ਦਾ ਨਿਵੇਸ਼ ਕੀਤਾ ਜਾ ਰਿਹਾ ਹੈ।

ਸੂਬੇ 'ਚ ਹਾਲ ਦੀ ਘੜੀ 5 ਇੰਟੈਗ੍ਰੇਟਿਡ ਚਾਈਲਡ ਅਤੇ ਯੂਥ ਟੀਮਾਂ ਮੌਜੂਦ ਹਨ ਪਰ ਸਾਲ 2024 ਤਕ ਹੋਰ ਟੀਮਾਂ ਬਣਾ ਕੇ 15 ਹੋਰ ਕਮਿਊਨਿਟੀਸ ਨੂੰ ਸਹਿਯੋਗ ਦੇਣ ਦੀ ਗੱਲ ਆਖੀ ਗਈ ਹੈ।

ਮੈਲਕੌਮਸਨ ਦਾ ਕਹਿਣਾ ਹੈ ਕਿ ਸਕੂਲ ਪ੍ਰਸ਼ਾਸਨ, ਸਟਾਫ਼ ਅਤੇ ਮਾਪਿਆਂ ਨੇ ਪ੍ਸ਼ਟ ਕਰ ਦਿੱਤਾ ਹੈ ਕਿ ਪੈਂਡੈਮਿਕ ਕਾਰਨ ਕਿੰਡਰਗਾਰਟਨ ਤੋਂ ਗ੍ਰੇਡ 12 ਤਕ ਦੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ 'ਤੇ ਪ੍ਰਭਾਵ ਪਿਆ ਹੈ।

ਸ਼ੀਲਾ ਮੈਲਕੌਮਸਨ ਦਾ ਟਵੀਟ:

Today I had the privilege to announce the expansion of #mentalhealth and #substanceuse services in 15 communities in BC. We're working hard so that children, youth and their families will have better access to culturally safe and effective care. 1/5

https://news.gov.bc.ca/24298

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link