9.11C Vancouver
ADS

Jan 26, 2022 12:16 AM - The Canadian Press

ਬੀ.ਸੀ. 'ਚ ਜਾਰੀ ਵੈਕਸੀਨ ਕਾਰਡ ਪ੍ਰੋਗਰਾਮ ਨੂੰ 30 ਜੂਨ ਤੱਕ ਵਧਾਇਆ; ਯੂਥ ਸਪੋਰਟਸ ਪ੍ਰੋਗਰਾਮ 1 ਫਰਵਰੀ ਤੋਂ ਹੋਣਗੇ ਸ਼ੁਰੂ

Share On
b-c-extends-proof-of-vaccine-card-program-to-the-end-of-june
B.C's provincial health officer, Dr. Bonnie Henry during a press conference in Victoria. (Photo - B.C. Govt.)

ਬੀ.ਸੀ. 'ਚ ਜਾਰੀ ਵੈਕਸੀਨ ਪ੍ਰਮਾਣ ਪੇਸ਼ ਕਰਨ ਵਾਲੇ ਵੈਕਸੀਨ ਕਾਰਡ ਪ੍ਰੋਗਰਾਮ ਨੂੰ 30 ਜੂਨ ਤਕ ਜਾਰੀ ਰੱਖਿਆ ਜਾਵੇਗਾ।

ਸੂਬੇ ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਇਸ ਸੰਬੰਧੀ ਐਲਾਨ ਕੀਤਾ ਹੈ।

ਡਾ. ਬੌਨੀ ਹੈਨਰੀ ਨੇ ਕਿਹਾ ਕਿ ਓਮੀਕਰੌਨ ਵੇਰੀਐਂਟ ਦੇ ਵਧਦੇ ਫੈਲਾਅ ਵਿਚਾਲੇ ਸਪਸ਼ਟ ਹੈ ਕਿ ਵੈਕਸੀਨੇਸ਼ਨਸ ਦਾ ਚੰਗਾ ਪ੍ਰਭਾਵ ਹੈ ਅਤੇ ਉਸੇ ਕਾਰਨ ਸੂਬਾ ਵਾਇਰਸ ਦੀ ਤਾਜਾ ਵੇਵ ਦੀ ਚੁਣੌਤੀ ਦਾ ਸਾਹਮਣਾ ਕਰਨ 'ਚ ਕਾਮਯਾਬ ਹੋ ਰਿਹਾ ਹੈ।

ਵੈਕਸੀਨ ਕਾਰਡ ਸੰਬੰਧੀ ਨਿਯਮ 12 ਸਾਲ ਅਤੇ ਉਸ ਤੋਂ ਵਧੇਰੀ ਉਮਰ ਦੇ ਲੋਕਾਂ 'ਤੇ ਲਾਗੂ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਸਪਸ਼ਟ ਹੈ ਕਿ ਵੈਕਸੀਨ ਹਾਸਿਲ ਕਰਨ ਨਾਲ ਹਸਪਤਾਲ 'ਚ ਦਾਖਲਿਆਂ ਦੇ ਆਸਾਰ ਵੀ ਘੱਟ ਰਹੇ ਹਨ।

ਉਨ੍ਹਾਂ ਕਿਹਾ ਕਿ ਅਜਿਹੇ 'ਚ ਵੈਕਸੀਨ ਪਾਸਪੋਰਟ ਨੂੰ ਲਾਗੂ ਰੱਖਣਾ ਵਾਇਰਸ ਦੇ ਫੈਲਾਅ 'ਤੇ ਕਾਬੂ ਰੱਖਣ ਲਈ ਅਹਿਮ ਕਦਮ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਆਸਰੇ ਕਈ ਪ੍ਰਕਾਰ ਦੇ ਵਪਾਰਾਂ ਨੂੰ ਜਾਰੀ ਰੱਖਣ 'ਚ ਮਦਦ ਮਿਲੀ ਹੈ।

ਹਾਲਾਂਕਿ ਉਨ੍ਹਾਂ ਕਿਹਾ ਕਿ ਜੇਕਰ 30 ਜੂਨ ਤਕ ਦੇ ਸਮੇਂ ਦੌਰਾਨ ਜੇਕਰ ਇਸ ਵਾਇਰਸ ਦੇ ਮਾਮਲੇ ਬੇਹੱਦ ਘਟ ਜਾਂਦੇ ਹਨ ਤਾਂ ਫਿਰ ਇਸ ਪ੍ਰੋਗਰਾਮ ਨੂੰ 30 ਜੂਨ ਤੋਂ ਪਹਿਲਾਂ ਹਟਾਉਣ ਸੰਬੰਧੀ ਫੈਸਲਾ ਲਿਆ ਜਾ ਸਕਦਾ ਹੈ।

ਬੀ.ਸੀ. 'ਚ 1 ਫਰਵਰੀ ਤੋਂ ਸ਼ੁਰੂ ਹੋਣਗੇ ਯੂਥ ਸਪੋਰਟਸ ਪ੍ਰੋਗਰਾਮ

ਅੱਜ ਡਾ. ਬੌਨੀ ਹੈਨਰੀ ਨੇ ਦੱਸਿਆ ਹੈ ਕਿ ਸੂਬੇ ਵਿੱਚ ਖੇਡ ਸੰਬੰਧੀ ਗਤੀਵਿਧੀਆਂ ਇੱਕ ਵਾਰ ਫਿਰ ਤੋਂ ਸ਼ੁਰੂ ਹੋ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 1 ਫਰਵਰੀ ਤੋਂ ਸੂਬੇ 'ਚ ਯੂਥ ਸਪੋਰਟਸ ਪ੍ਰੋਗਰਾਮਸ ਇੱਕ ਵਾਰ ਫਿਰ ਤੋਂ ਸ਼ੁਰੂ ਹੋ ਸਕਣਗੇ।

ਹਾਲਾਂਕਿ ਉਨ੍ਹਾਂ ਦੱਸਿਆ ਕਿ ਐਡਲਟ ਸਪੋਰਟਸ ਪ੍ਰੋਗਰਾਮਸ 'ਤੇ ਹਾਲ ਦੀ ਘੜੀ ਪਬੰਦੀ ਜਾਰੀ ਰਵੇਗੀ।

ਉਨ੍ਹਾਂ ਕਿਹਾ ਕਿ ਟੂਰਨਾਮੈਂਟ ਪ੍ਰਬੰਧਕ ਇਸ ਬਦਲਾਅ ਅਨੁਸਾਰ ਪ੍ਰੋਗਰਾਮਸ ਬਾਰੇ ਪਲੈਨਿੰਗ ਸ਼ੁਰੂ ਕਰ ਸਕਦੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਸਾਲ ਦੇ ਸਮੇਂ 'ਚ ਆਮ ਤੌਰ 'ਤੇ ਬਹੁਤ ਸਾਰੀਆਂ ਖੇਡ ਗਤੀਵਿਧੀਆਂ ਹੁੰਦੀਆਂ ਹਨ ਅਤੇ ਇਸ ਨੂੰ ਸੁਰੱਖਿਅਤ ਢੰਗ ਨਾਲ ਜਾਰੀ ਰੱਖਣ ਲਈ ਵੀਆ ਸਪੋਰਟਸ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link