15.67C Vancouver
ADS

Jul 16, 2025 7:55 PM - Connect Newsroom

ਬੀ.ਸੀ. ਸਰਕਾਰ ਨੇ ਅੰਤਰਰਾਸ਼ਟਰੀ ਪੱਧਰ 'ਤੇ ਸਿਖਲਾਈ ਪ੍ਰਾਪਤ ਡਾਕਟਰਾਂ ਲਈ ਰਿਕਰੂਟਮੈਂਟ ਪ੍ਰੀਕਿਰਿਆ ਨੂੰ ਕੀਤਾ ਤੇਜ਼

Share On
b-c-fast-tracks-recruitment-of-international-doctors-as-u-s-campaign-delivers-results
Since the campaign began, more than 2,250 doctors, nurse practitioners, nurses and allied health professionals have signed up for webinars and expressed interest in working in B.C. (Photo - Josie Osborne/X)

ਬੀ.ਸੀ. ਸਰਕਾਰ ਨੇ ਅਮਰੀਕਾ ਦੇ ਸਿਹਤ ਪੇਸ਼ੇਵਰ ਨੂੰ ਸੂਬੇ ਵਿਚ ਆਕਰਸ਼ਿਤ ਕਰਨ ਵਿਚ ਸਫ਼ਲਤਾ ਹਾਸਲ ਕਰਨ ਮਗਰੋਂ ਅੰਤਰਰਾਸ਼ਟਰੀ ਪੱਧਰ 'ਤੇ ਸਿਖਲਾਈ ਪ੍ਰਾਪਤ ਡਾਕਟਰਾਂ ਲਈ ਸੂਬੇ ਦੇ ਦਰਵਾਜ਼ੇ ਖੋਲ੍ਹੇ ਜਾਣ ਦਾ ਐਲਾਨ ਕੀਤਾ ਹੈ। ਬੀ.ਸੀ. ਸਰਕਾਰ ਨੂੰ ਅਮਰੀਕੀ ਡਾਕਟਰਾਂ ਤੋਂ ਦੋ ਮਹੀਨਿਆਂ ਵਿਚ ਜੌਬਸ ਲਈ 780 ਅਰਜ਼ੀਆਂ ਪ੍ਰਾਪਤ ਹੋ ਚੁੱਕੀਆਂ ਹਨ।

ਸਿਹਤ ਮੰਤਰੀ ਜੋਸੀ ਓਸਬੋਰਨ ਨੇ ਕਿਹਾ ਕਿ ਜਦੋਂ ਅਸੀਂ ਮਾਰਚ ਵਿਚ ਅਮਰੀਕਾ ਤੋਂ ਭਰਤੀ ਲਈ ਮੁਹਿੰਮ ਸ਼ੁਰੂ ਕੀਤੀ ਤਾਂ ਸਾਨੂੰ ਵਿਸ਼ਵਾਸ ਸੀ ਕਿ ਇਸ ਦੇ ਚੰਗੇ ਨਤੀਜੇ ਨਿਕਲਣਗੇ। ਓਸਬੋਰਨ ਨੇ ਕਿਹਾ ਕਿ ਅਸੀਂ ਹੁਣ ਬੀ.ਸੀ. ਦੇ Physicians ਤੇ ਸਰਜਨ ਕਾਲਜ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਪੱਧਰ 'ਤੇ ਸਿਖਲਾਈ ਪ੍ਰਾਪਤ ਡਾਕਟਰਾਂ ਨੂੰ ਸੂਬੇ ਵਿਚ ਲਿਆਉਣਾ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਆਸਾਨ ਬਣਾ ਰਹੇ ਹਾਂ।

ਸੂਬੇ ਦੀ ਮੰਤਰੀ ਨੇ ਕਿਹਾ ਕਿ ਕੈਨੇਡਾ ਅਤੇ ਅਮਰੀਕਾ ਤੋਂ ਬਾਹਰ ਸਿਖਲਾਈ ਪ੍ਰਾਪਤ ਡਾਕਟਰਾਂ ਨੂੰ ਹੁਣ ਬੀ.ਸੀ. ਵਿਚ ਰਜਿਸਟ੍ਰੇਸ਼ਨ ਅਤੇ ਲਾਇਸੈਂਸ ਲਈ ਮੈਡੀਕਲ ਕੌਂਸਲ ਔਫ ਕੈਨੇਡਾ ਦਾ ਲਾਇਸੈਂਸ ਪ੍ਰਾਪਤ ਕਰਨ ਦੀ ਲੋੜ ਨਹੀਂ ਹੈ।

Latest news

b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
surrey-municipal-election-nominations-close-with-seven-mayoral-candidates
Punjabi

ਸਰੀ ਨਗਰ ਪਾਲਿਕਾ ਚੋਣਾਂ: ਮੇਅਰ ਅਹੁਦੇ ਲਈ ਸੱਤ ਉਮੀਦਵਾਰ ਮੈਦਾਨ ਵਿੱਚ

ਸਰੀ ਵਿਚ ਹੋਣ ਜਾ ਰਹੀਆਂ ਨਗਰ ਪਾਲਿਕਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਇੱਕ ਮੇਅਰ ਤੇ 8 ਕੌਂਸਲਰ ਅਤੇ 6 ਸਕੂਲ ਟਰੱਸਟੀ ਸਮੇਤ 15 ਸੀਟਾਂ ਲਈ ਤਕਰੀਬਨ 100 ਉਮੀਦਵਾਰ ਮੈਦਾਨ ਵਿਚ ਹਨ। ਮੇਅਰ ਅਹੁਦੇ ਲਈ ਇਸ ਵਾਰ ਸੱਤ ਉਮੀਦਵਾਰ ਆਹਮੋ-ਸਾਹਮਣੇ ਹਨ, ਜਿਨ੍ਹਾਂ ਵਿਚ ਲਿੰਡਾ ਐਨਿਸ, ਬ੍ਰੈਂਡਾ ਲੌਕ, ਡੱਗ ਮੈਕਕੈਲਮ, ਹੋਂਵੀਰ ਸਿੰਘ ਰੰਧਾਵਾ, ਮਾਈਕ ਸਟਾਰਚਕ, ਟ੍ਰੌਏ ਵੈਨ-ਵਲੀਟ ਅਤੇ ਈਗਲ ਐਮਨਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਟੀ ਕੌਂਸਲ ਦੀਆਂ ਅੱਠ ਸੀਟਾਂ ਲਈ 65 ਅਤੇ ਸਕੂਲ ਬੋਰਡ ਦੀਆਂ ਛੇ ਸੀਟਾਂ ਲਈ 23 ਉਮੀਦਵਾਰ ਚੋਣ ਲੜ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link