13.36C Vancouver
ADS

Nov 5, 2025 3:17 PM - "Connect Newsroom - Jasmine Singh with files from The Canadian Press"

ਬੀ.ਸੀ.ਦੇ ਵਿੱਤ ਮੰਤਰੀ ਨੇ ਔਟਵਾ ਨੂੰ ਜੰਗਲਾਤ ਉਦਯੋਗ ਲਈ ਮਦਦ ਭੇਜਣ ਦੀ ਕੀਤੀ ਅਪੀਲ

Share On
b-c-finance-minister-urges-ottawa-to-match-auto-sector-aid-with-support-for-forestry-industry
B.C. Finance Minister Brenda Bailey speaks to reporters at the provincial legislature in Victoria. (Photo: The Canadian Press)

ਬੀ.ਸੀ.ਦੀ ਵਿੱਤ ਮੰਤਰੀ ਬ੍ਰੇਂਡਾ ਬੈਲੀ ਨੇ ਫੈਡਰਲ ਬਜਟ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੀਆਂ ਤਰਜੀਹਾਂ ਨਾਲ ਮੇਲ ਖਾਂਦਾ ਹੈ। ਬੈਲੀ ਨੇ ਕਿਹਾ ਕਿ ਬਜਟ ਵਿਚ ਮਹੱਤਵਪੂਰਨ ਖਣਿਜ ਅਤੇ ਹਾਊਸਿੰਗ ਲਈ ਫੈਡਰਲ ਸਰਕਾਰ ਵਲੋਂ ਕੀਤੀਆਂ ਵਚਨਬੱਧਤਾ ਸ਼ਲਾਘਾਯੋਗ ਹਨ ਪਰ ਉਨ੍ਹਾਂ ਕਿਹਾ ਕਿ ਸਾਫਟਵੁੱਡ ਲੰਬਰ ਇੰਡਸਟਰੀ ਨੂੰ ਇਸ ਸਮੇਂ ਖਾਸ ਤੌਰ 'ਤੇ ਮਦਦ ਦੀ ਲੋੜ ਹੈ ਜੋ 45 ਫੀਸਦੀ ਤੋਂ ਵੱਧ ਦੇ ਟੈਰਿਫਸ ਦਾ ਸਾਹਮਣਾ ਕਰ ਰਹੀ ਹੈ।

ਫੈਡਰਲ ਸਰਕਾਰ ਨੇ ਬਜਟ ਵਿਚ ਜੰਗਲਾਤ ਕੰਪਨੀਆਂ ਲਈ $700 ਮਿਲੀਅਨ ਲੋਨ ਗਾਰੰਟੀ ਵਜੋਂ ਖ਼ਰਚ ਕਰਨ ਦੀ ਯੋਜਨਾ ਸ਼ਾਮਲ ਕੀਤੀ ਹੈ,ਜਿਸ ਦਾ ਵੱਡਾ ਹਿੱਸਾ ਬੀ.ਸੀ.ਨਿਰਮਾਤਾ ਨੂੰ ਮਿਲਣ ਦੀ ਉਮੀਦ ਹੈ। ਇਸ ਤੋਂ ਇਲਾਵਾ $500 ਮਿਲੀਅਨ ਜੰਗਲਾਤ ਉਤਪਾਦ ਦੇ ਵਿਕਾਸ ਅਤੇ ਬਾਜ਼ਾਰ ਵਿਭਿੰਨਤਾ ਲਈ ਰੱਖੇ ਗਏ ਹਨ।

ਹਾਲਾਂਕਿ,ਇਸ ਵਿਚ ਕੁਝ ਨਵਾਂ ਨਹੀਂ ਹੈ,ਪ੍ਰਧਾਨ ਮੰਤਰੀ ਨੇ ਅਗਸਤ ਵਿਚ ਇਸ ਸਹਾਇਤਾ ਦਾ ਐਲਾਨ ਕੀਤਾ ਸੀ। ਬੀ.ਸੀ.ਦੀ ਵਿੱਤ ਮੰਤਰੀ ਬ੍ਰੇਂਡਾ ਬੈਲੀ ਨੇ ਕਿਹਾ ਕਿ ਸਾਫਟਵੁੱਡ ਇੰਡਸਟਰੀ ਇਸ ਸਮੇਂ ਜਿਸ ਹਾਲਾਤ ਵਿਚੋਂ ਲੰਘ ਰਹੀ ਹੈ ਉਸ ਨੂੰ ਓਨਟਾਰੀਓ ਦੇ ਆਟੋਮੋਬਾਇਲ ਸੈਕਟਰ ਦੀ ਤਰ੍ਹਾਂ ਸਪੋਰਟ ਮਿਲਣੀ ਚਾਹੀਦੀ ਹੈ। ਉਨ੍ਹਾਂ ਔਟਵਾ ਤੋਂ ਨੌਰਥ ਕੋਸਟ ਟ੍ਰਾਂਸਮਿਸ਼ਨ ਲਾਈਨ ਲਈ ਵੀ ਮਦਦ ਮੰਗੀ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link