11.91C Vancouver
ADS

Aug 10, 2026 4:59 PM - Connect Newsroom - Ramandeep Kaur with files from The Canadian Press

ਬੀ.ਸੀ. ਦੇ ਫਸਟ ਨੇਸ਼ਨ ਆਗੂਆਂ ਵੱਲੋਂ ਵੈਸਟ ਕੋਸਟ ਪਾਈਪਲਾਈਨ ਪ੍ਰੋਜੈਕਟ ਰੋਕਣ ਦੀ ਕੀਤੀ ਮੰਗ

Share On
b-c-first-nations-leaders-urge-governments-to-halt-proposed-west-coast-pipeline
A proposed route for a West Coast oil pipeline from Alberta to a port near Delta, B.C. (Photo: The Canadian Press)

ਬੀ.ਸੀ. ਦੇ ਕਈ ਫਸਟ ਨੇਸ਼ਨ ਆਗੂਆਂ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੂੰ ਵੈਸਟ ਕੋਸਟ ਪਾਈਪਲਾਈਨ ਪ੍ਰੋਜੈਕਟ ਨੂੰ ਅੱਗੇ ਵਧਾਉਣ ਦੀਆਂ ਕੋਸ਼ਿਸ਼ਾਂ ਨੂੰ ਤੁਰੰਤ ਰੋਕਣ ਦੀ ਮੰਗ ਕੀਤੀ ਹੈ। ਯੂਨੀਅਨ ਔਫ ਬ੍ਰਿਟਿਸ਼ ਕੋਲੰਬੀਆ ਇੰਡੀਅਨ ਚੀਫ਼ਸ ਨੇ ਪਾਈਪਲਾਈਨ ਦਾ ਵਿਰੋਧ ਕਰਦਿਆਂ ਕਾਰਨੀ ਅਤੇ ਸਮਿਥ ਨੂੰ ਲਿਖੇ ਇੱਕ ਪੱਤਰ ਵਿਚ ਕਿਹਾ ਕਿ ਤੇਲ ਉਦਯੋਗ ਦਾ ਇਹ ਵਿਸਥਾਰ ਜਲਵਾਯੂ ਪਰਿਵਰਤਨ ਅਤੇ ਕੁਦਰਤੀ ਆਫ਼ਤਾਂ ਨੂੰ ਹੋਰ ਵਧਾ ਸਕਦਾ ਹੈ।

ਫਸਟ ਨੇਸ਼ਨ ਆਗੂਆਂ ਦਾ ਦੋਸ਼ ਹੈ ਕਿ ਸਰਕਾਰ ਨੇ ਉਨ੍ਹਾਂ ਨਾਲ ਨੇਕ ਨੀਅਤੀ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਬਲਕਿ ਪ੍ਰੋਜੈਕਟ ਦਾ ਲਾਂਘਾ ਅਤੇ ਸੰਭਾਵੀ ਨਿਵੇਸ਼ਕ ਪਹਿਲਾਂ ਤੋਂ ਹੀ ਖ਼ੁਦ ਤੈਅ ਕਰ ਲਏ ਗਏ ਹਨ। ਫਸਟ ਨੇਸ਼ਨ ਮੁਖੀ ਫੈਡਰਲ ਸਰਕਾਰ ਦੇ ਉਸ ਕਦਮ ਤੋਂ ਵੀ ਨਾਰਾਜ਼ ਹਨ ਜਿਸ ਤਹਿਤ ਬਿਲਡਿੰਗ ਕੈਨੇਡਾ ਐਕਟ ਰਾਹੀਂ ਇਸ ਪ੍ਰੋਜੈਕਟ ਨੂੰ ਰਾਸ਼ਟਰੀ ਹਿੱਤ ਦਾ ਦਰਜਾ ਦੇ ਕੇ ਵਾਤਾਵਰਣ ਕਾਨੂੰਨਾਂ ਨੂੰ ਬਾਈਪਾਸ ਕਰਨ ਅਤੇ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਫਿਲਹਾਲ, ਸਰਕਾਰ ਨੇ ਐਲਬਰਟਾ ਤੋਂ ਡੈਲਟਾ ਨੇੜੇ ਪੋਰਟ ਤੱਕ ਇਸ ਪ੍ਰਸਤਾਵਿਤ 1,250 ਕਿਲੋਮੀਟਰ ਲੰਮੀ ਤੇਲ ਪਾਈਪਲਾਈਨ 'ਤੇ ਜਨਤਾ ਤੋਂ ਸਤੰਬਰ ਦੇ ਅੱਧ ਤੱਕ ਫੀਡਬੈਕ ਮੰਗੀ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link