20.31C Vancouver
ADS

Sep 25, 2025 3:52 PM - The Canadian Press

ਬੀ.ਸੀ. ਦਾ ਭਗੌੜਾ, ਗੈਂਗਲੈਂਡ ਕਾਤਲ ਕਤਰ ਵਿੱਚ ਗ੍ਰਿਫ਼ਤਾਰ: ਪੁਲਿਸ

Share On
b-c-fugitive-gangland-killer-arrested-in-qatar-police
Police say Rabih Alkhalil is in custody, three years after he escaped from the North Fraser Pretrial Centre in Port Coquitlam, B.C.(Photo- The Canadian Press)

ਬੀ.ਸੀ. ਦੇ ਮੋਸਟ ਵਾਂਟੇਡ ਗੈਂਗਸਟਰ ਰਬੀਹ ਅਲਖਲੀਲ ਦੀ ਗ੍ਰਿਫਤਾਰੀ ਹੋ ਗਈ ਹੈ। ਬੀ. ਸੀ. ਦੀ ਕੰਬਾਈਨਡ ਫੋਰਸਿਜ਼ ਸਪੈਸ਼ਲ ਇਨਫੋਰਸਮੈਂਟ ਯੂਨਿਟ ਨੇ ਉਸ ਦੇ ਕਤਰ ਵਿਚ ਹਿਰਾਸਤ ਵਿਚ ਹੋਣ ਦੀ ਪੁਸ਼ਟੀ ਕੀਤੀ ਹੈ।ਅਲਖਲੀਲ ਪਿਛਲੇ ਦੋ ਸਾਲਾਂ ਤੋਂ ਕੈਨੇਡਾ ਦੇ ਬੋਲੋ ਪ੍ਰੋਗਰਾਮ ਤਹਿਤ 25 ਮੋਸਟ ਵਾਂਟੇਡ ਸੂਚੀ ਵਿਚ ਸੀ।

ਉਹ ਵੈਨਕੂਵਰ ਦੀ ਇੱਕ ਜਿਊਰੀ ਵਲੋਂ ਉਸ ਨੂੰ 2012 ਵਿਚ ਵਿਰੋਧੀ ਗੈਂਗ ਦੇ ਮੈਂਬਰ ਸੰਦੀਪ ਦੁਹਰੇ ਦੇ ਕਤਲ ਮਾਮਲੇ ਵਿਚ ਪਹਿਲੀ-ਡਿਗਰੀ ਦੇ ਕਤਲ ਦਾ ਦੋਸ਼ੀ ਠਹਿਰਾਏ ਜਾਣ ਤੋਂ ਇੱਕ ਮਹੀਨਾ ਪਹਿਲਾਂ ਜੁਲਾਈ 2022 ਵਿਚ ਨੌਰਥ ਫਰੇਜ਼ਰ ਪ੍ਰੀ-ਟ੍ਰਾਇਲ ਜੇਲ੍ਹ ਤੋਂ ਫਰਾਰ ਹੋ ਗਿਆ ਸੀ।

ਉਸ ਨੂੰ ਦੁਹਰੇ ਦੇ ਨਾਲ-ਨਾਲ ਗੈਂਗਸਟਰ ਸੁੱਖ ਢੱਕ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦਾ ਵੀ ਦੋਸ਼ੀ ਠਹਿਰਾਇਆ ਗਿਆ ਸੀ, ਜਿਸ ਨੂੰ ਨਵੰਬਰ 2012 ਵਿਚ ਬਰਨਬੀ ਵਿਚ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ।

ਕੋਕਟਲਮ ਦੀ ਜੇਲ੍ਹ ਤੋਂ ਭੱਜਣ ਦੇ ਮਾਮਲੇ ਵਿਚ 8 ਸਤੰਬਰ ਨੂੰ ਬੀ. ਸੀ. ਪੁਲਿਸ ਨੇ ਉਸ ਉਤੇ ਹੋਰ ਨਵੇਂ ਚਾਰਜਿਜ਼ ਲਗਾਉਣ ਦਾ ਐਲਾਨ ਕੀਤਾ ਸੀ। ਬੀ. ਸੀ. ਕੰਬਾਈਨਡ ਫੋਰਸਿਜ਼ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਮੀਡੀਆ ਰਿਲੇਸ਼ਨ ਅਫ਼ਸਰ ਕਾਉਂਸਲਰ ਸਰਬਜੀਤ ਕੇ. ਸੰਘਾ ਨੇ ਅਲਖਲੀਲ ਦੀ ਗ੍ਰਿਫਤਾਰੀ ਲਈ ਕਤਰ ਦੇ ਗ੍ਰਹਿ ਮੰਤਰਾਲਾ ਦਾ ਧੰਨਵਾਦ ਕੀਤਾ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link