14.36C Vancouver
ADS

Sep 11, 2020 3:40 PM -

ਗੈਂਗ ਲੀਡਰ ਜੇਮੀ ਬੇਕਨ ਨੂੰ 'ਸਰੀ ਸਿਕਸ ਕਿਲਿੰਗਜ਼' ਮਾਮਲੇ 'ਚ 18 ਸਾਲ ਦੀ ਕੈਦ

Share On
b-c-gang-leader-jamie-bacon-to-be-sentenced-today-in-surrey-six
In this courtroom sketch, reputed gang leader Jamie Bacon is seen sitting in a courtroom at B.C. Supreme Court during a sentencing hearing, in Vancouver, B.C., Friday, Aug. 28, 2020. THE CANADIAN PRESS/Felicity Don

ਬੀ.ਸੀ. ਦੇ ਇਤਿਹਾਸ 'ਚ ਕਤਲ ਦੀਆਂ ਸਭ ਤੋਂ ਭਿਆਨਕ ਘਟਨਾਵਾਂ ਵਿੱਚੋਂ ਇੱਕ ਮੰਨੀ ਜਾਣ ਵਾਲੀ, 13 ਸਾਲ ਪਹਿਲਾਂ ਵਾਪਰੀ 'ਸਰੀ 6 ਕਿਲਿੰਗਜ਼' ਦੀ ਘਟਨਾ ਸੰਬੰਧੀ, ਅੱਜ ਜੇਮੀ ਬੇਕਨ ਨੂੰ ਸਜ਼ਾ ਸੁਣਾਈ ਗਈ।

35 ਸਾਲਾ ਜੇਮੀ ਬੇਕਨ ਨੂੰ ਅੱਜ ਕਤਲਾਂ 'ਚ ਤਬਦੀਲ ਹੋਈਆਂ 6 ਸ਼ੂਟਿੰਗਜ਼ 'ਚ ਨਿਭਾਈ ਭੂਮਿਕਾ ਲਈ 18 ਸਾਲ ਦੀ ਕੈਦ ਐਲਾਨੀ ਗਈ ਹੈ।

ਇਸ ਦਾ ਅਰਥ ਹੈ ਕਿ ਹੁਣ ਤੱਕ ਜੇਲ੍ਹ 'ਚ ਬਿਤਾਏ ਸਮੇਂ ਦੇ ਅਨੁਸਾਰ, ਜੇਮੀ ਬੇਕਨ ਨੂੰ 5 ਸਾਲ ਅਤੇ 7 ਮਹੀਨੇ ਦਾ ਵਧੇਰੇ ਸਮਾਂ, ਜੇਲ੍ਹ 'ਚ ਬਿਤਾਉਣਾ ਪਵੇਗਾ।

ਸਾਲ 2009 'ਚ ਗ੍ਰਿਫਤਾਰੀ ਤੋਂ ਬਾਅਦ ਤੋਂ ਬੇਕਨ ਜੇਲ੍ਹ 'ਚ ਹੀ ਰਿਹਾ ਹੈ।

ਰੈਡ ਸਕਾਰਪੀਅਨਜ਼ ਲੀਡਰ, ਜੇਮੀ ਬੇਕਨ ਜੁਲਾਈ ਮਹੀਨੇ 'ਚ 'Surrey six killings' ਦੇ ਮਾਮਲੇ 'ਚ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਕਬੂਲੇ ਸਨ।

ਮਾਮਲਾ ਅਕਤੂਬਰ 2007 ਦੇ ਕਤਲਾਂ ਨਾਲ ਜੁੜਿਆ ਹੈ। ਬੇਕਨ 'ਤੇ ਪਹਿਲਾਂ ਫਰਸਟ ਡਿਗਰੀ ਕਤਲ ਦੇ ਦੋਸ਼ ਲੱਗੇ ਸਨ।

ਸਰੀ ਦੇ ਵਿੱਚ ਇੱਕ 'ਹਾਈ ਰਾਈਜ਼' ਵਿੱਚ 6 ਲੋਕਾਂ ਦਾ ਕਤਲ ਕੀਤਾ ਗਿਆ ਸੀ।

ਇਸ ਦੌਰਾਨ ਮੌਕੇ 'ਤੇ ਮੌਜੂਦ ਬੇਦੋਸ਼ੇ ਲੋਕਾਂ ਦੀ ਵੀ ਜਾਨ ਗਈ ਸੀ, ਜਿਸ ਵਿੱਚ ਕ੍ਰਿਸ ਮੋਹਨ ਅਤੇ ਐਡ ਸ਼ੈਲਨਬਰਗ ਸ਼ਾਮਿਲ ਸਨ।

Latest news

shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
calgary-landfill-fire-court-orders-company-to-stop-illegal-waste-storage
Punjabi

ਕੈਲਗਰੀ ਲੈਂਡਫਿਲ ਅੱਗ ਮਾਮਲੇ ’ਚ ਅਦਾਲਤ ਸਖ਼ਤ, ਕੰਪਨੀ ਨੂੰ ਲਾਈ ਫਟਕਾਰ

ਕੈਲਗਰੀ ਦੀ ਇੱਕ ਕੰਪਨੀ ਨਾਲ ਜੁੜੇ ਲੈਂਡਫਿਲ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਲ ਰਹੀ ਅੱਗ ਅਤੇ ਧੂੰਏਂ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕ ਪਰੇਸ਼ਾਨ ਹਨ। ਇਸ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਰੁਖ ਅਪਣਾਇਆ ਹੈ। ਕੋਰਟ ਔਫ ਕਿੰਗਜ਼ ਬੈਂਚ ਦੇ ਜੱਜ ਜਸਟਿਸ ਜੇਮਜ਼ Eamon ਨੇ ਕਿਹਾ ਹੈ ਕਿ ਜਿਸ ਸਥਾਨਕ ਕੰਪਨੀ ਦੇ ਲੈਂਡਫਿਲ ਵਿੱਚ ਅੱਗ ਲੱਗੀ ਹੋਈ ਹੈ, ਉਸਨੇ ਜਾਣਬੁੱਝ ਕੇ ਨਗਰ ਨਿਗਮ ਦੇ ਉਪ-ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਨ ਤੋਂ ਇਨਕਾਰ ਕੀਤਾ ਹੈ।
alberta-ndps-kyle-campbell-wins-calgary-shaw-byelection
Punjabi

ਐਲਬਰਟਾ NDP ਦੇ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਉਪ-ਚੋਣ ਜਿੱਤੀ

ਐਲਬਰਟਾ ਐਨ.ਡੀ.ਪੀ. ਦੇ ਉਮੀਦਵਾਰ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਹਲਕੇ ਵਿੱਚ ਹੋਈਆਂ ਉਪ-ਚੋਣਾਂ ਵਿਚ ਜਿੱਤ ਹਾਸਲ ਕਰ ਲਈ ਹੈ। ਹੁਣ ਉਹ ਇੱਥੇ ਵਿਧਾਇਕ ਵਜੋਂ ਸੇਵਾਵਾਂ ਨਿਭਾਉਣਗੇ। ਇਹ ਚੋਣ ਨਤੀਜਾ ਸੂਬੇ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ।ਇਹ ਮੁਕਾਬਲਾ ਫਸਵਾਂ ਰਿਹਾ, ਜਿਸ ਵਿੱਚ ਕਾਈਲ ਕੈਂਪਬੈਲ ਨੇ ਆਪਣੇ ਯੂ.ਸੀ.ਪੀ. ਵਿਰੋਧੀ ਮਾਈਕ ਡੈਰੀ ਨੂੰ 582 ਵੋਟਾਂ ਦੇ ਫ਼ਰਕ ਨਾਲ ਹਰਾਇਆ।
carney-government-preparing-to-open-four-major-airports-to-private-and-foreign-investment
Punjabi

ਕਾਰਨੀ ਸਰਕਾਰ 4 ਵੱਡੇ ਹਵਾਈ ਅੱਡਿਆਂ ’ਚ ਨਿੱਜੀ ਤੇ ਵਿਦੇਸ਼ੀ ਨਿਵੇਸ਼ ਦਾ ਰਾਹ ਖੋਲ੍ਹਣ ਦੀ ਤਿਆਰੀ ’ਚ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਦੇਸ਼ ਦੇ 4 ਹਵਾਈ ਅੱਡਿਆਂ ਵਿਚ ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੇ ਰਾਹ ਖੋਲ੍ਹਣ ਲਈ ਮੰਗਲਵਾਰ ਨੂੰ ਅਗਲੇ ਕਦਮਾਂ ਦਾ ਰਸਮੀ ਐਲਾਨ ਕਰ ਸਕਦੀ ਹੈ। ਰਿਪੋਰਟਸ ਮੁਤਾਬਕ, ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਬਾਰੇ ਚਰਚਾ ਕਰਨ ਲਈ ਕੱਲ੍ਹ ਰਾਤ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਕਾਕਸ ਮੀਟਿੰਗ ਹੋਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link