Jul 17, 2021 12:28 AM -

ਅੱਜ ਬੀ.ਸੀ. 'ਚ ਕੋਵਿਡ-19 ਦੇ 45 ਮਾਮਲੇ ਰਿਪੋਰਟ ਹੋਏ ਹਨ।
ਕਿਸੇ ਵਾਇਰਸ ਪੀੜਤ ਦੇ ਦਮ ਤੋੜਨ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 148,331 ਤਕ ਪਹੁੰਚ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,761 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ ਕੱਲ 650 ਰਿਪੋਰਟ ਹੋਣ ਤੋਂ ਬਾਅਦ ਅੱਜ ਵਧਕੇ 652 ਤਕ ਪਹੁੰਚ ਗਈ ਹੈ।
ਕੁੱਲ 60 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 12 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ ਵੈਕਸੀਨੇਸ਼ਨ ਦਾ ਅੰਕੜਾ 6 ਮਿਲੀਅਨ ਦੇ ਪਾਰ
ਬੀ.ਸੀ. 'ਚ ਕੋਵਿਡ-19 ਵੈਕਸੀਨ ਦੀਆਂ ਖੁਰਾਕਾਂ ਪ੍ਰਦਾਨ ਕਰਨ ਦੀ ਗਿਣਤੀ 6 ਮਿਲੀਅਨ ਦਾ ਅੰਕੜਾ ਪਾਰ ਕਰ ਗਈ ਹੈ।
ਕੁੱਲ 6,004,668 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।
ਸੂਬੇ ਦੇ 12 ਸਾਲ ਤੋਂ ਵਧੇਰੀ ਉਮਰ ਦੇ ਕਰੀਬ 79.5% ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।
ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।
ਸੂਬੇ 'ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰਨ ਵਾਲੇ ਐਡਲਟਸ ਦੀ ਗਿਣਤੀ ਇਸੇ ਹਫ਼ਤੇ 50% ਦੇ ਪਾਰ ਪਹੁੰਚ ਗਈ ਹੈ।
ਸੂਬੇ 'ਚ 18 ਸਾਲ ਤੋਂ ਵਧੇਰੀ ਉਮਰ ਦੇ 2,301,322 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।




