17.98C Vancouver
ADS

May 7, 2020 9:45 PM -

ਬੀ.ਸੀ. ਸਰਕਾਰ ਨੇ ਇਲੈਕਟਿਵ ਸਰਜਰੀਆਂ ਨੂੰ ਸ਼ੁਰੂ ਕਰਨ ਸੰਬੰਧੀ "ਐਂਬੀਸ਼ੀਅਸ ਪਲੈਨ" ਦਾ ਕੀਤਾ ਐਲਾਨ

Share On
b-c-government-announces-ambitious-plan-to-reschedule-thousands-of-cancelled-surgeries
Premier John Horgan addressing media conference in Vancouver, about activating its provincial pandemic plan to deal with the novel coronavirus. Health Minister Adrian Dix and Provincial Health Officer Dr. Bonnie Henry can also be seen in the pic. March 6, 2020. Connect News/Jawad Siddiqui

ਬੀ.ਸੀ. ਸਰਕਾਰ ਨੇ ਇਲੈਕਟਿਵ ਸਰਜਰੀਆਂ ਨੂੰ ਦੁਬਾਰਾ ਸ਼ੁਰੂ ਕਰਨ ਅਤੇ ਉਨ੍ਹਾਂ ਵਿੱਚ ਕੋਵਿਡ-19 ਕਾਰਨ ਹੋਈ ਦੇਰੀ ਦੇ ਪ੍ਰਭਾਵ ਨਾਲ ਨਜਿੱਠਣ ਲਈ ਯੋਜਨਾ ਬਣਾਈ ਹੈ।

ਇਸਦੇ ਅਧੀਨ 15 ਮਈ ਤੱਕ ਮਰੀਜ਼ਾਂ ਨੂੰ ਸੰਪਰਕ ਕਰਕੇ ਉਨ੍ਹਾਂ ਦੀ ਸਕਰੀਨਿੰਗ ਕੀਤੀ ਜਾਵੇਗੀ ਅਤੇ 18 ਮਈ ਤੋਂ ਸਰਜਰੀਆਂ ਸ਼ੁਰੂ ਹੋ ਜਾਣਗੀਆਂ।

ਬੀ.ਸੀ. ਦੇ ਪ੍ਰੀਮੀਅਰ ਜੌਨ ਹੌਰਗਨ, ਚਿਤ ਮੰਤਰੀ ਐਡਰੀਅਨ ਡਿਕਸ, ਪ੍ਰੋਵਿੰਸ਼ੀਅਲ ਸਿਹਤ ਅਫਸਰ ਡਾ. ਬੌਨੀ ਹੈਨਰੀ ਨੇ ਅੱਜ ਵਿਕਟੋਰੀਆ ਵਿੱਚ ਇਸ ਸਬੰਧੀ ਵੇਰਵੇ ਸਾਂਝੇ ਕੀਤੇ।

ਪ੍ਰੀਮੀਅਰ ਹੌਰਗਨ ਨੇ ਕਿਹਾ ਕਿ ਕੋਵਿਡ-19 ਕਾਰਨ 30,000 ਦੇ ਕਰੀਬ ਸਰਜਰੀਆਂ ਮੁਲਤਵੀ ਕੀਤੀਆਂ ਗਈਆਂ ਸਨ।

ਇਸ ਤੋਂ ਇਲਾਵਾ 24,000 ਸਰਜਰੀਆਂ ਨੂੰ ਉਡੀਕ ਸੂਚੀ (wait list) ਵਿੱਚ ਸ਼ਾਮਿਲ ਨਹੀਂ ਕੀਤਾ ਜਾ ਸਕਿਆ।

ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਸਰਜਰੀਆਂ ਸਬੰਧੀ ਨਵੀਂ ਯੋਜਨਾ ਦੇ ਅਧੀਨ, ਜ਼ਰੂਰੀ ਕਰਮਚਾਰੀਆਂ ਦੀ ਗਿਣਤੀ ਵਧਾਈ ਜਾਵੇਗੀ, ਨਵੇਂ ਕਰਮਚਾਰੀਆਂ ਨੂੰ ਕੰਮ ਤੇ ਰੱਖ ਕੇ ਟ੍ਰੇਨਿੰਗ ਦਿੱਤੀ ਜਾਵੇਗੀ ਅਤੇ ਆਪ੍ਰੇਸ਼ਨ ਰੂਮ ਦੇ ਕੰਮ ਦੇ ਘੰਟਿਆਂ ਵਿੱਚ ਵਾਧਾ ਕੀਤਾ ਜਾਵੇਗਾ। ਸ਼ਨੀਵਾਰ ਅਤੇ ਐਤਵਾਰ ਨੂੰ ਸਰਜਰੀਆਂ ਸ਼ੁਰੂ ਕਰਨਾ ਵੀ ਯੋਜਨਾ ਦਾ ਹਿੱਸਾ ਹੈ।

ਸਿਹਤ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਸਾਰੀਆਂ ਰਣਨੀਤੀਆਂ ਨੂੰ ਲਾਗੂ ਕੀਤਾ ਜਾਂਦਾ ਹੈ ਅਤੇ ਜੇਕਰ ਕੋਵਿਡ-19 ਦੀ ਤਰ੍ਹਾਂ ਦੇ ਬਾਹਰੀ ਕਾਰਨਾਂ ਦਾ ਵਧੇਰੇ ਪ੍ਰਭਾਵ ਨਹੀਂ ਹੁੰਦਾ ਤਾਂ ਹੈਲਥ ਸਿਸਟਮ ਨੂੰ ਮੁਲਤਵੀ ਹੋਈਆਂ ਸਰਜਰੀਆਂ ਅਤੇ ਨਵੀਆਂ ਸਰਜਰੀਆਂ ਦੀ ਮੰਗ ਨੂੰ ਪੂਰਾ ਕਰਨ ਵਿੱਚ 2 ਸਾਲ ਤੱਕ ਲੱਗ ਸਕਦੇ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link