14.6C Vancouver
ADS

Mar 13, 2025 7:47 PM - Connect Newsroom

ਬੀ.ਸੀ. ਸਰਕਾਰ ਨੇ ਵਾਸ਼ਿੰਗਟਨ ਅਤੇ ਅਲਾਸਕਾ ਤੋਂ ਆਉਣ ਵਾਲੇ ਟਰੱਕਾਂ 'ਤੇ ਟੋਲ ਲਗਾਉਣ ਲਈ ਬਿੱਲ ਕੀਤਾ ਪੇਸ਼

Share On
b-c-government-introduces-bill-to-impose-tolls-on-trucks-from-washington-and-alaska
Deputy Premier Nikki Sharma stated that the bill would provide the provincial government with a range of powers to respond quickly to U.S. tariffs.(Photo: The Canadian Press)

ਪ੍ਰੀਮੀਅਰ ਡੇਵਿਡ ਈਬੀ ਸਰਕਾਰ ਨੇ ਬੀ.ਸੀ. ਤੋਂ ਹੋ ਕੇ ਲੰਘਣ ਵਾਲੇ ਵਾਸ਼ਿੰਗਟਨ, ਅਲਾਸਕਾ ਦੇ ਟਰੱਕਾਂ 'ਤੇ ਟੋਲ ਫੀਸ ਲਗਾਉਣ ਲਈ ਅੱਜ ਵਿਧਾਨ ਸਭਾ ਵਿਚ ਬਿੱਲ ਪੇਸ਼ ਕਰ ਦਿੱਤਾ ਹੈ। ਸੂਬੇ ਦੀ ਡਿਪਟੀ ਪ੍ਰੀਮੀਅਰ ਨਿੱਕੀ ਸ਼ਰਮਾ ਨੇ ਕਿਹਾ ਕਿ ਇਹ ਬਿੱਲ ਅਮਰੀਕੀ ਟੈਰਿਫ ਦਾ ਤੁਰੰਤ ਜਵਾਬ ਦੇਣ ਲਈ ਸੂਬਾ ਸਰਕਾਰ ਨੂੰ ਕਈ ਸਾਰੇ ਅਧਿਕਾਰ ਦੇਣ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਆਰਥਿਕ ਸਥਿਰਤਾ ਟੈਰਿਫ ਪ੍ਰਤੀਕਿਰਿਆ ਬਿੱਲ ਉਨ੍ਹਾਂ ਦੀ ਸਰਕਾਰ ਨੂੰ 4 ਤਰੀਕਿਆਂ ਨਾਲ ਕਦਮ ਚੁੱਕਣ ਵਿਚ ਮਦਦ ਕਰੇਗਾ, ਜਿਸ ਵਿਚ ਅੰਤਰ-ਸੂਬਾਈ ਵਪਾਰ ਰੁਕਾਵਟਾਂ ਨੂੰ ਘੱਟ ਕਰਨਾ, ਖਰੀਦ ਦੇ ਮਾਮਲੇ ਵਿਚ ਏਜੰਸੀਆਂ ਨੂੰ ਨਿਰਦੇਸ਼ ਦੇਣਾ ਸ਼ਾਮਲ ਹੈ ਅਤੇ ਇਸ ਤੋਂ ਇਲਾਵਾ ਸੂਬੇ ਦੇ ਹਾਈਵੇਅ ਅਤੇ ਤੱਟਵਰਤੀ ਕਿਸ਼ਤੀਆਂ ਦਾ ਇਸਤੇਮਾਲ ਕਰਨ ਵਾਲੇ ਵਾਹਨਾਂ 'ਤੇ ਟੋਲ ਫੀਸ ਅਤੇ ਹੋਰ ਚਾਰਜ ਲਗਾਉਣ ਲਈ ਇੱਕ ਸਿਸਟਮ ਲਾਗੂ ਕਰਨ ਦੀ ਮਨਜ਼ੂਰੀ ਦੇਣਾ ਸ਼ਾਮਲ ਹੈ। ਨਿੱਕੀ ਸ਼ਰਮਾ ਨੇ ਕਿਹਾ ਕਿ ਬਿੱਲ ਵਿਚ ਇੱਕ ਸਨਸੈੱਟ ਵੀ ਸ਼ਾਮਲ ਹੈ, ਜਿਸ ਤਹਿਤ ਇਹ ਬਿੱਲ 28 ਮਈ 2027 ਨੂੰ ਸਮਾਪਤ ਹੋ ਜਾਵੇਗਾ।

Latest news

7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
calgary-landfill-fire-court-orders-company-to-stop-illegal-waste-storage
Punjabi

ਕੈਲਗਰੀ ਲੈਂਡਫਿਲ ਅੱਗ ਮਾਮਲੇ ’ਚ ਅਦਾਲਤ ਸਖ਼ਤ, ਕੰਪਨੀ ਨੂੰ ਲਾਈ ਫਟਕਾਰ

ਕੈਲਗਰੀ ਦੀ ਇੱਕ ਕੰਪਨੀ ਨਾਲ ਜੁੜੇ ਲੈਂਡਫਿਲ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਲ ਰਹੀ ਅੱਗ ਅਤੇ ਧੂੰਏਂ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕ ਪਰੇਸ਼ਾਨ ਹਨ। ਇਸ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਰੁਖ ਅਪਣਾਇਆ ਹੈ। ਕੋਰਟ ਔਫ ਕਿੰਗਜ਼ ਬੈਂਚ ਦੇ ਜੱਜ ਜਸਟਿਸ ਜੇਮਜ਼ Eamon ਨੇ ਕਿਹਾ ਹੈ ਕਿ ਜਿਸ ਸਥਾਨਕ ਕੰਪਨੀ ਦੇ ਲੈਂਡਫਿਲ ਵਿੱਚ ਅੱਗ ਲੱਗੀ ਹੋਈ ਹੈ, ਉਸਨੇ ਜਾਣਬੁੱਝ ਕੇ ਨਗਰ ਨਿਗਮ ਦੇ ਉਪ-ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਨ ਤੋਂ ਇਨਕਾਰ ਕੀਤਾ ਹੈ।
alberta-ndps-kyle-campbell-wins-calgary-shaw-byelection
Punjabi

ਐਲਬਰਟਾ NDP ਦੇ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਉਪ-ਚੋਣ ਜਿੱਤੀ

ਐਲਬਰਟਾ ਐਨ.ਡੀ.ਪੀ. ਦੇ ਉਮੀਦਵਾਰ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਹਲਕੇ ਵਿੱਚ ਹੋਈਆਂ ਉਪ-ਚੋਣਾਂ ਵਿਚ ਜਿੱਤ ਹਾਸਲ ਕਰ ਲਈ ਹੈ। ਹੁਣ ਉਹ ਇੱਥੇ ਵਿਧਾਇਕ ਵਜੋਂ ਸੇਵਾਵਾਂ ਨਿਭਾਉਣਗੇ। ਇਹ ਚੋਣ ਨਤੀਜਾ ਸੂਬੇ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ।ਇਹ ਮੁਕਾਬਲਾ ਫਸਵਾਂ ਰਿਹਾ, ਜਿਸ ਵਿੱਚ ਕਾਈਲ ਕੈਂਪਬੈਲ ਨੇ ਆਪਣੇ ਯੂ.ਸੀ.ਪੀ. ਵਿਰੋਧੀ ਮਾਈਕ ਡੈਰੀ ਨੂੰ 582 ਵੋਟਾਂ ਦੇ ਫ਼ਰਕ ਨਾਲ ਹਰਾਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link