14.86C Vancouver
ADS

Jul 7, 2026 5:37 PM - Connect Newsroom - Ramandeep Kaur with files from The Canadian Press

ਬੀ.ਸੀ. ਸਰਕਾਰ ਨੇ ਸਮੂਹਿਕ ਗੋਲੀਬਾਰੀ ਮਾਮਲੇ 'ਚ ਓਪਨਏਆਈ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦਾ ਕੀਤਾ ਐਲਾਨ

Share On
b-c-government-says-it-will-pursue-legal-action-against-openai-over-tumbler-ridge-mass-shooting
B.C. Attorney General Niki Sharma speaks during a news conference in Vancouver on Tuesday announcing proposed legal action related to the Tumbler Ridge mass shooting. (Photo: The Canadian Press)

ਬੀ.ਸੀ. ਸਰਕਾਰ ਟੰਬਲਰ ਰਿੱਜ ਵਿਚ ਹੋਈ ਸਮੂਹਿਕ ਗੋਲੀਬਾਰੀ ਦੇ ਸਬੰਧ ਵਿਚ ਓਪਨ ਏ.ਆਈ. ਖ਼ਿਲਾਫ਼ ਰਸਮੀ ਤੌਰ 'ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਜਾ ਰਹੀ ਹੈ। ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੰਗਲਵਾਰ ਨੂੰ ਵੈਨਕੂਵਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਇਸ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਬੀ. ਸੀ. ਅਤੇ ਕੈਲੀਫੋਰਨੀਆ ,ਜਿੱਥੇ ਓਪਨ ਏ.ਆਈ. ਦਾ ਮੁੱਖ ਦਫ਼ਤਰ ਹੈ ਦੋਵਾਂ ਥਾਵਾਂ 'ਤੇ ਨਾਮੀ ਵਕੀਲਾਂ ਨੂੰ ਕੇਸ ਲੜਨ ਲਈ ਹਾਇਰ ਕੀਤਾ ਹੈ।

ਸ਼ਰਮਾ ਨੇ ਕਿਹਾ ਕਿ ਕੰਪਨੀ ਨੇ ਆਪਣੇ ਚੈਟਜੀਪੀਟੀ ਪਲੇਟਫਾਰਮ 'ਤੇ ਮਿਲੀ ਹਮਲੇ ਦੀ ਚਿਤਾਵਨੀ ਨੂੰ ਪੁਲਿਸ ਨਾਲ ਸਾਂਝਾ ਨਹੀਂ ਕੀਤਾ, ਜਿਸ ਕਾਰਨ ਇਹ ਘਟਨਾ ਵਾਪਰੀ। 10 ਫਰਵਰੀ ਨੂੰ ਹੋਏ ਇਸ ਹਮਲੇ ਵਿਚ ਇੱਕ ਅਧਿਆਪਕ ਅਤੇ 11 ਤੋਂ 13 ਸਾਲ ਦੇ 5 ਬੱਚਿਆਂ ਸਮੇਤ ਕੁੱਲ 8 ਲੋਕਾਂ ਦੀ ਮੌਤ ਹੋਈ ਸੀ ਅਤੇ 27 ਹੋਰ ਜ਼ਖਮੀ ਹੋਏ ਸਨ। ਇਸ ਮਗਰੋਂ ਖੁਲਾਸਾ ਹੋਇਆ ਸੀ ਕਿ ਸ਼ੱਕੀ ਨੇ ਹਮਲੇ ਤੋਂ ਕਈ ਮਹੀਨੇ ਪਹਿਲਾਂ ਚੈਟਜੀਪੀਟੀ 'ਤੇ ਹਿੰਸਕ ਗਤੀਵਧੀਆਂ ਕੀਤੀਆਂ ਸਨ।

ਓਪਨ ਏ.ਆਈ. ਦੀਆਂ ਸੁਰੱਖਿਆ ਟੀਮਾਂ ਨੇ ਇਨ੍ਹਾਂ ਨੂੰ ਫਲੈਗ ਵੀ ਕੀਤਾ ਸੀ ਪਰ ਕੰਪਨੀ ਦੇ ਉੱਚ ਅਧਿਕਾਰੀਆਂ ਨੇ ਇਸ ਦੀ ਸੂਚਨਾ ਪੁਲਿਸ ਜਾਂ ਸਥਾਨਕ ਪ੍ਰਸ਼ਾਸਨ ਨੂੰ ਨਹੀਂ ਦਿੱਤੀ। ਇਸ ਘਟਨਾ ਦੇ ਕਈ ਪੀੜਤ ਪਰਿਵਾਰਾਂ ਨੇ ਪਹਿਲਾਂ ਹੀ ਕੈਲੀਫੋਰਨੀਆ ਦੀ ਅਦਾਲਤ ਵਿਚ ਓਪਨ ਏ.ਆਈ. ਖਿਲਾਫ ਮਾਮਲਾ ਦਰਜ ਕਰਵਾਇਆ ਹੋਇਆ ਹੈ। ਸੂਬਾ ਸਰਕਾਰ ਦਾ ਕਾਨੂੰਨੀ ਕੇਸ ਇਸ ਤੋਂ ਵੱਖਰਾ ਚੱਲੇਗਾ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link