18.49C Vancouver
ADS

Oct 21, 2024 5:26 PM - The Canadian Press

ਸੋਨੀਆ ਫੁਰਸਟੇਨੌ ਨੂੰ ਆਪਣਾ ਚੋਣ ਮੈਦਾਨ ਬਦਲਣਾ ਪਿਆ ਮਹਿੰਗਾ

Share On
b-c-green-leader-sonia-furstenau-loses-seat-after-changing-ridings
Furstenau lost to Grace Lore, the minister of children and family development in the previous NDP government.(Photo: The Canadian Press)

ਬ੍ਰਿਟਿਸ਼ ਕੋਲੰਬੀਆ ਦੀ ਗ੍ਰੀਨ ਪਾਰਟੀ ਦੀ ਪ੍ਰਧਾਨ ਸੋਨੀਆ ਫੁਰਸਟੇਨੌ ਨੂੰ ਆਪਣਾ ਚੋਣ ਮੈਦਾਨ ਬਦਲਣਾ ਮਹਿੰਗਾ ਪੈ ਗਿਆ। ਪਿਛਲੇ 7 ਸਾਲਾਂ ਤੋਂ ਵੈਨਕੂਵਰ ਆਈਲੈਡ ਦੇ ਕੋਵਿਚਨ ਵੈਲੀ ਹਲਕੇ ਦੀ ਨੁਮਾਇੰਦਗੀ ਕਰਨ ਤੋਂ ਬਾਅਦ ਇਸ ਵਾਰ ਉਹ ਵਿਕਟੋਰੀਆ-ਬੀਕਨ ਹਿਲ ਹਲਕੇ ਤੋਂ ਚੋਣ ਮੈਦਾਨ ਵਿਚ ਉਤਰੀ ਸਨ, ਜਿੱਥੇ ਉਨ੍ਹਾਂ ਨੂੰ ਐੱਨ. ਡੀ. ਪੀ. ਦੀ ਸਾਬਕਾ ਪਰਿਵਾਰ ਦੇ ਵਿਕਾਸ ਮਿਨਿਸਟਰ ਗ੍ਰੇਸ ਲੋਰ ਤੋਂ ਹਾਰ ਦੇਖਣੀ ਪਈ, ਇਹ ਹਲਕਾ 2005 ਤੋਂ ਹੀ ਐੱਨ. ਡੀ. ਪੀ. ਦਾ ਗੜ੍ਹ ਰਿਹਾ ਹੈ।

ਸੋਨੀਆ ਫੁਰਸਟੇਨੌ ਪਹਿਲੀ ਵਾਰ 2017 ਵਿਚ ਵਿਧਾਇਕ ਬਣੀ ਸਨ, ਉਸ ਸਮੇਂ ਗ੍ਰੀਨ ਨੇ ਪਾਰਟੀ ਪ੍ਰਧਾਨ ਐਂਡਰਿਊ ਵੀਵਰ ਦੀ ਅਗਵਾਈ ਵਿਚ ਤਿੰਨ ਸੀਟਾਂ ਜਿੱਤੀਆਂ ਸਨ ਅਤੇ ਬੀ.ਸੀ.ਐਨ.ਡੀ.ਪੀ. ਨੂੰ ਸਰਕਾਰ ਬਣਾਉਣ ਵਿਚ ਮਦਦ ਕੀਤੀ ਸੀ। ਉੱਥੇ ਹੀ, ਇਸ ਵਾਰ ਗ੍ਰੀਨ ਪਾਰਟੀ ਦੋ ਸੀਟਾਂ ’ਤੇ ਜਿੱਤੀ ਹੈ, ਜਿਨ੍ਹਾਂ ਵਿਚ ਇੱਕ ਸੀਟ ਸਾਨਿਚ ਉੱਤਰੀ ਅਤੇ ਦੂਜੀ ਵੈਸਟ ਵੈਨਕੂਵਰ-ਸਮੁੰਦਰ ਤੋਂ ਅਸਮਾਨ ਤੱਕ ਹੈ।

Latest news

missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
alberta-forms-panel-to-boost-infrastructure-funding-without-raising-taxes
Punjabi

ਐਲਬਰਟਾ ਸਰਕਾਰ ਨੇ ਬਿਨਾਂ ਟੈਕਸ ਵਧਾਏ ਬੁਨਿਆਦੀ ਢਾਂਚੇ ਲਈ ਫੰਡਿੰਗ ਵਧਾਉਣ ਲਈ ਬਣਾਇਆ ਪੈਨਲ

ਐਲਬਰਟਾ ਦੇ ਮਿਊਂਸੀਪਲ ਮਾਮਲਿਆਂ ਦੇ ਮੰਤਰੀ ਡਾਨ ਵਿਲੀਅਮਜ਼ ਨੇ ਸੂਬੇ ਵਿੱਚ ਟੈਕਸਾਂ ਦਾ ਬੋਝ ਵਧਾਏ ਬਿਨਾਂ ਇਨਫਰਾਸਟਕਚਰ ਪ੍ਰਾਜੈਕਟ ਲਈ ਫੰਡਿੰਗ ਵਧਾਉਣ ਦੇ ਨਵੇਂ ਤਰੀਕੇ ਲੱਭਣ ਲਈ ਇੱਕ ਵਿਸ਼ੇਸ਼ ਪੈਨਲ ਦਾ ਗਠਨ ਕੀਤਾ ਹੈ। ਇਸ ਦਾ ਰਸਮੀ ਐਲਾਨ ਡਾਨ ਵਿਲੀਅਮਜ਼ ਵੱਲੋਂ ਜੈਸਪਰ ਵਿਖੇ ਚੱਲ ਰਹੀ ਸੂਬਾਈ ਅਤੇ ਖੇਤਰੀ ਮਿਊਂਸੀਪਲ ਮੰਤਰੀਆਂ ਦੀ ਸਾਲਾਨਾ ਮੀਟਿੰਗ ਦੌਰਾਨ ਕੀਤਾ ਗਿਆ। ਇਸ ਪੈਨਲ ਵਿੱਚ ਸੂਬੇ ਭਰ ਦੇ ਵੱਖ-ਵੱਖ ਭਾਈਚਾਰਿਆਂ ਅਤੇ ਉਦਯੋਗ ਦੇ ਪ੍ਰਤੀਨਿਧਾਂ ਨੂੰ ਸ਼ਾਮਲ ਕੀਤਾ ਗਿਆ ਹੈ।
canada-to-send-warships-to-indo-pacific-twice-increase-military-cooperation-with-japan-and-philippines
Punjabi

ਇੰਡੋ-ਪੈਸੀਫਿਕ ਵਿਚ ਦੋ ਵਾਰ ਜੰਗੀ ਬੇੜੇ ਭੇਜੇਗਾ ਕੈਨੇਡਾ, ਜਾਪਾਨ ਤੇ ਫਿਲੀਪੀਨਜ਼ ਨਾਲ ਵਧਾਏਗਾ ਸੈਨਿਕ ਸਹਿਯੋਗ

ਕੈਨੇਡਾ ਵੱਲੋਂ ਇਸ ਸਾਲ ਇੰਡੋ-ਪੈਸੀਫਿਕ ਖੇਤਰ ਵਿਚ ਦੋ ਵਾਰ ਆਪਣੇ ਜੰਗੀ ਬੇੜੇ ਭੇਜਣ ਦੀ ਯੋਜਨਾ ਬਣਾਈ ਗਈ ਹੈ। ਰੱਖਿਆ ਮੰਤਰੀ ਡੇਵਿਡ ਮੈਕਗਿੰਟੀ ਨੇ ਬੁੱਧਵਾਰ ਨੂੰ ਟੋਕੀਓ ਵਿਚ ਦਿੱਤੇ ਇੱਕ ਇੰਟਰਵਿਊ ਦੌਰਾਨ ਇਸ ਗੱਲ ਦੀ ਪੁਸ਼ਟੀ ਕੀਤੀ। ਔਟਵਾ ਵਲੋਂ ਚੁੱਕਿਆ ਜਾ ਰਿਹਾ ਇਹ ਕਦਮ ਇੰਡੋ-ਪੈਸੀਫਿਕ ਦੇ ਖੇਤਰੀ ਸਹਿਯੋਗੀਆਂ ਨਾਲ ਫੌਜੀ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਰਣਨੀਤੀ ਦਾ ਹਿੱਸਾ ਹੈ, ਭਾਵੇਂ ਕਿ ਦੂਜੇ ਪਾਸੇ ਕੈਨੇਡਾ ਵੱਲੋਂ ਚੀਨ ਨਾਲ ਵਪਾਰਕ ਸਬੰਧ ਬਣਾਏ ਰੱਖਣ ਦੀਆਂ ਕੋਸ਼ਿਸ਼ਾਂ ਵੀ ਜਾਰੀ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link