21.84C Vancouver
ADS

Sep 24, 2025 6:56 PM - The Canadian Press

ਬੀ.ਸੀ. ਗ੍ਰੀਨ ਪਾਰਟੀ ਨੇ ਐਮਿਲੀ ਲੋਵਨ ਨੂੰ ਚੁਣਿਆ ਨਵਾਂ ਲੀਡਰ

Share On
b-c-green-party-votes-in-climate-activist-emily-lowan-as-new-leader
Lowan says the Greens will become a ``force of nature'' and promises that it will be a ``bold and critical'' opposition party.(Photo: BC Greens)

ਬੀ. ਸੀ. ਗ੍ਰੀਨ ਪਾਰਟੀ ਨੇ 25 ਸਾਲਾ ਕਲਾਈਮੇਟ ਐਕਟੀਵਿਸਟ ਐਮਿਲੀ ਲੋਵਨ ਨੂੰ ਨਵਾਂ ਲੀਡਰ ਚੁਣਿਆ ਹੈ। ਲੋਵਨ ਨੇ ਪਹਿਲੇ ਬੈਲਟ ਵਿਚ 3,189 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਉਥੇ ਹੀ ਜੋਨਾਥਨ ਕੇਰ 1,908 ਵੋਟਾਂ ਨਾਲ ਦੂਜੇ ਸਥਾਨ ਉਤੇ ਰਹੇ, ਜਦੋਂ ਕਿ ਐਡਮ

ਬ੍ਰੇਮਨਰ-ਅਕਿਨਸ ਨੂੰ ਮਹਿਜ 128 ਵੋਟਾਂ ਹੀ ਮਿਲੀਆਂ। ਬੀ. ਸੀ. ਗ੍ਰੀਨ ਪਾਰਟੀ ਦੀ ਨਵੀਂ ਲੀਡਰ ਐਮਿਲੀ ਲੋਵਨ ਕੋਲ ਵਿਧਾਨ ਸਭਾ ਵਿਚ ਕੋਈ ਸੀਟ ਨਹੀਂ ਹੈ ਪਰ ਉਨ੍ਹਾਂ ਐਲਾਨ ਕੀਤਾ ਹੈ ਕਿ ਉਹ ਅਗਲੀ ਕਿਸੇ ਸੰਭਾਵੀ ਉਪ-ਚੋਣ ਜਾਂ ਅਗਲੀਆਂ ਆਮ ਚੋਣਾਂ ਵਿਚ ਉਤਰਨ ਦੀ ਯੋਜਨਾ ਬਣਾ ਰਹੇ ਹਨ।

ਲੋਵਨ ਨੇ ਕਿਹਾ ਕਿ ਬੀ.ਸੀ. ਗ੍ਰੀਨ ਪਾਰਟੀ ਇੱਕ ਦਲੇਰ ਅਤੇ ਆਲੋਚਨਾਤਮਕ ਵਿਰੋਧੀ ਪਾਰਟੀ ਹੋਵੇਗੀ, ਜਿਸ ਲਈ ਪਾਰਟੀ ਨੂੰ ਕੁਝ ਵੱਖਰਾ ਕਰਨ ਦੀ ਲੋੜ ਹੈ। ਗੌਰਤਲਬ ਹੈ ਕਿ ਪਾਰਟੀ ਦੀ ਸਾਬਕਾ ਲੀਡਰ ਸੋਨੀਆ ਫੁਰਸਟੇਨੋ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੀ ਸੀਟ ਹਾਰ ਗਏ ਸਨ ਅਤੇ ਉਨ੍ਹਾਂ ਜਨਵਰੀ ਵਿਚ ਅਸਤੀਫਾ ਦੇ ਦਿੱਤਾ ਸੀ।

Latest news

shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
vancouver-island-drug-trafficking-investigation-three-arrested-drugs-and-over-100-000-cash-seized
Punjabi

ਵੈਨਕੂਵਰ ਆਈਲੈਂਡ ’ਚ ਨਸ਼ਾ ਤਸਕਰੀ ਦੇ ਮਾਮਲੇ ’ਚ 3 ਗ੍ਰਿਫ਼ਤਾਰ, 1 ਲੱਖ ਡਾਲਰ ਤੋਂ ਵੱਧ ਕੈਸ਼ ਬਰਾਮਦ

ਵੈਨਕੂਵਰ ਆਈਲੈਂਡ ਵਿਚ ਪੁਲਿਸ ਨੇ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਅਤੇ 1 ਲੱਖ ਡਾਲਰ ਤੋਂ ਵੱਧ ਕੈਸ਼ ਜ਼ਬਤ ਕੀਤਾ ਗਿਆ ਹੈ। ਪੋਰਟ ਮੈਕਨੀਲ ਆਰਸੀਐਮਪੀ ਵੱਲੋਂ ਵੀਰਵਾਰ ਨੂੰ ਜਾਰੀ ਜਾਣਕਾਰੀ ਅਨੁਸਾਰ, ਇਹ ਕਾਰਵਾਈ ਸ਼ਹਿਰ ਦੇ ਕਈ ਘਰਾਂ ਅਤੇ ਗੱਡੀਆਂ ਦੀ ਤਲਾਸ਼ੀ ਲੈਣ ਤੋਂ ਬਾਅਦ ਕੀਤੀ ਗਈ, ਇਸ ਦੌਰਾਨ ਅਧਿਕਾਰੀ ਨੇ ਇੱਕ ਕਿਲੋਗ੍ਰਾਮ ਸ਼ੱਕੀ ਕੋਕੀਨ, ਵੱਡੀ ਮਾਤਰਾ ਵਿਚ ਕੇਟਾਮਾਈਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link