16.28C Vancouver
ADS

Mar 7, 2025 4:52 PM - The Canadian Press

ਬੀ. ਸੀ. ਦੇ ਲੋਅਰ ਮੇਨਲੈਂਡ ਵਿਚ ਖਸਰੇ ਦੇ ਇਕ ਹੋਰ ਮਾਮਲੇ ਦੀ ਹੋਈ ਪੁਸ਼ਟੀ

Share On
b-c-health-officials-confirm-another-travel-related-measles-case-in-lower-mainland
It says the new case involves a Fraser Health resident, and health officials are directly following up with people known to have been exposed to the virus.(Photo: The Canadian Press)

ਬੀ. ਸੀ. ਦੇ ਲੋਅਰ ਮੇਨਲੈਂਡ ਵਿਚ ਫਰਵਰੀ ਮਹੀਨੇ ਖਸਰੇ ਦੇ ਤਿੰਨ ਮਾਮਲਿਆਂ ਦੀ ਪੁਸ਼ਟੀ ਹੋਈ ਹੈ।ਸਿਹਤ ਅਧਿਕਾਰੀ ਮੁਤਾਬਕ ਤਾਜ਼ਾ ਜਾਂਚ ਵਿਚ ਇੱਥੇ ਇਕ ਹੋਰ ਵਿਅਕਤੀ ਇਸ ਨਾਲ ਪੀੜਤ ਪਾਇਆ ਗਿਆ ਹੈ। ਫਰੇਜ਼ਰ ਹੈਲਥ ਮੁਤਾਬਕ ਇਹ ਵਿਅਕਤੀ ਹਾਲ ਹੀ ਵਿਚ ਦੱਖਣ-ਪੂਰਬੀ ਏਸ਼ੀਆ ਘੁੰਮ ਕੇ ਆਇਆ ਹੈ।

ਪਿਛਲੇ ਮਹੀਨੇ ਤੱਟੀ ਸਿਹਤ ਖੇਤਰ ਅਤੇ ਵੈਨਕੂਵਰ ਕੋਸਟਲ ਹੈਲਥ ਖੇਤਰ ਦੇ ਇਕ-ਇਕ ਵਿਅਕਤੀ ਦੇ ਇਸ ਵਾਇਰਸ ਦੇ ਸ਼ਿਕਾਰ ਹੋਣ ਦੀ ਖਬਰ ਸਾਹਮਣੇ ਆਈ ਸੀ। ਇਹ ਦੋਵੇਂ ਵੀ ਦੱਖਣ-ਪੂਰਬੀ ਏਸ਼ੀਆ ਘੁੰਮ ਕੇ ਆਏ ਸਨ।

ਔਫੀਸ਼ੀਅਲਜ਼ ਮੁਤਾਬਕ ਜੇਕਰ ਕੋਈ 3 ਮਾਰਚ ਦੁਪਹਿਰ 2.30 ਵਜੇ ਤੋਂ 4 ਮਾਰਚ ਤੜਕੇ 2.30 ਵਜੇ ਤੱਕ ਰਾਇਲ ਕੋਲੰਬੀਆ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਗਿਆ ਹੋਵੇ ਤਾਂ ਉਹ ਆਪਣਾ ਟੈਸਟ ਜ਼ਰੂਰ ਕਰਾਵੇ। ਖਸਰਾ ਸਭ ਤੋਂ ਵੱਧ ਛੂਤ ਵਾਲੀਆਂ ਬਿਮਾਰੀਆਂ ਵਿੱਚੋਂ ਇੱਕ ਹੈ, ਖਾਸ ਤੌਰ 'ਤੇ ਉਨ੍ਹਾਂ ਖੇਤਰਾਂ ਵਿਚ ਫੈਲਦਾ ਹੈ ਜਿੱਥੇ ਟੀਕਾਕਰਨ ਦੀ ਦਰ ਘੱਟ ਹੈ।

Latest news

77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link