19.08C Vancouver
ADS

Jun 4, 2020 1:34 AM -

ਬੀ.ਸੀ. ਦੇ ਸਿਹਤ ਅਧਿਕਾਰੀਆਂ ਨੇ ਦਿੱਤੀ ਸਲਾਹ, ਕਿਹਾ ਪ੍ਰਦਰਸ਼ਨਾਂ ਦੇ ਇਕੱਠ ਨੂੰ ਰੱਖੋ ਛੋਟਾ ਤੇ ਕੋਵਿਡ-19 ਨਹੀਂ ਸਗੋਂ ਸਤਿਕਾਰ ਤੇ ਸਹਿਣਸ਼ੀਲਤਾ ਦਾ ਦਿਓ ਸੁਨੇਹਾ

Share On
b-c-health-officials-say-spread-respect-and-tolerance-not-covid-19-at-protests
(File) -  British Columbia's public health officer, Dr. Bonnie Henry giving her views during a press conference. - B.C. government

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਸੂਬੇ ਦੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਜਦ ਕਿਸੇ ਨਸਲਵਾਦ ਵਿਰੋਧੀ ਇਕੱਠ ਦਾ ਹਿੱਸਾ ਬਣਿਆ ਜਾਵੇ ਤਾਂ ਸਤਿਕਾਰ ਅਤੇ ਸਹਿਣਸ਼ੀਲਤਾ ਦਾ ਸੁਨੇਹਾ ਦਿੱਤਾ ਜਾਵੇ, ਅਤੇ ਕੋਵਿਡ-19 ਦੇ ਫੈਲਾਅ ਤੋਂ ਬਚਾਅ ਕੀਤਾ ਜਾਵੇ।

ਸਿਹਤ ਅਧਿਕਾਰੀਆਂ ਨੇ ਕਿਹਾ ਕਿ ਅਮਰੀਕਾ ਦੇ ਮੀਨੀਆਪੌਲਿਸ 'ਚ ਵਾਪਰੀ ਘਟਨਾ ਦੇ ਵਿਰੋਧ 'ਚ ਜੇਕਰ ਕੋਈ ਇਕੱਠ ਕੀਤੇ ਜਾਂਦੇ ਹਨ, ਤਾਂ ਉੱਥੇ ਸ਼ਰੀਰਕ ਦੂਰੀ ਬਣਾ ਕੇ ਰੱਖਣ ਦਾ ਖਿਆਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਕਿਸੇ ਵੀ ਇਕੱਠ ਦੀ ਗਿਣਤੀ ਨੂੰ 50 ਤੱਕ ਸੀਮਤ ਕੀਤਾ ਜਾਵੇ ਤਾਂ ਵਾਇਰਸ ਦੇ ਫੈਲਣ ਦਾ ਖਤਰਾ ਸੀਮਤ ਹੋ ਜਾਂਦਾ ਹੈ, ਫਿਰ ਚਾਹੇ ਉਹ ਗਰੋਸਰੀ ਸਟੋਰ ਹੋਣ ਜਾਂ ਕੋਈ ਪ੍ਰਦਰਸ਼ਨਾਂ ਦਾ ਇਕੱਠ ਹੋਵੇ।


ਬੀ.ਸੀ. 22 ਨਵੇਂ ਮਾਮਲੇ ਹੋਏ ਰਿਪੋਰਟ

ਸੂਬੇ 'ਚ ਕੋਰੋਨਾ ਵਾਇਰਸ ਦੇ 22 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਹੈ।

ਇਹ ਮਾਮਲੇ ਮੰਗਲਵਾਰ ਤੋਂ ਬੁੱਧਵਾਰ ਵਿਚਾਲੇ ਦੇ 24 ਘੰਟਿਆਂ ਦੇ ਦਰਮਿਆਨ ਦੇ ਹਨ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,623 ਹੋ ਗਈ ਹੈ।

ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ ਇੱਕ ਹੋਰ ਵਾਇਰਸ ਪੀੜਤ ਨੇ ਦਮ ਤੋੜ ਦਿੱਤਾ ਹੈ।

ਹੁਣ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 166 ਹੋ ਗਈ ਹੈ।

ਅੱਜ ਦੀ ਵਾਇਰਸ ਅੱਪਡੇਟ ਇੱਕ ਨਿਊਜ਼ ਰਿਲੀਜ਼ ਜ਼ਰੀਏ ਜਾਰੀ ਕੀਤੀ ਗਈ।

ਸੂਬੇ ਵਿੱਚ ਵਾਇਰਸ ਸੰਬੰਧੀ 214 ਐਕਟਿਵ ਮਾਮਲਿਆਂ ਦੀ ਜਾਣਕਾਰੀ ਦਿੱਤੀ ਗਈ ਹੈ।

ਵਾਇਰਸ ਲਈ ਪਾਜ਼ਿਟਿਵ ਪਾਏ ਜਾਣ ਵਾਲੇ 2,243 ਲੋਕ ਇਸ ਤੋਂ ਰਿਕਵਰ ਕਰ ਚੁੱਕੇ ਹਨ।


Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link