27.88C Vancouver
ADS

Nov 14, 2020 1:09 AM -

ਬੀ.ਸੀ. 'ਚ ਸਿਹਤ ਅਧਿਕਾਰੀ ਕਰ ਰਹੇ ਵਰਚੁਅਲ ਤਰੀਕੇ ਨਾਲ ਦੀਵਾਲੀ ਮਨਾਉਣ ਦੀ ਅਪੀਲ; ਸੂਬੇ 'ਚ ਫਿਰ ਟੁੱਟਿਆ ਕੋਵਿਡ-19 ਮਾਮਲਿਆਂ ਦਾ ਰਿਕਾਰਡ, 617 ਮਾਮਲੇ ਹੋਏ ਰਿਪੋਰਟ

Share On
b-c-health-officials-urging-residents-to-celebrate-diwali-virtually-this-year-as-b-c-records-more-than-600-covid-19-cases-for-the-first-time
(File) -British Columbia's provincial health officer, Dr. Bonnie Henry giving her views during a press conference. - B.C. government

ਬੀ.ਸੀ. 'ਚ ਕੋਵਿਡ-19 ਸੰਬੰਧੀ ਰਿਪੋਰਟ ਹੋਏ ਮਾਮਲਿਆਂ ਦੀ ਗਿਣਤੀ ਇੱਕ ਵਾਰ ਫਿਰ ਤੋਂ ਰਿਕਾਰਡ ਤੋੜ ਗਈ ਹੈ।

ਅੱਜ ਬੀ.ਸੀ. 'ਚ ਕੋਵਿਡ-19 ਦੇ 617 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਪਹਿਲੀ ਵਾਰ ਬੀ.ਸੀ. 'ਚ ਇੱਕੋ ਦਿਨ ਦਾ ਅੰਕੜਾ 600 ਦੇ ਪਾਰ ਹੋਇਆ ਹੈ।

2 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 20,985 ਹੋ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 290 ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 5,579 ਤੱਕ ਪਹੁੰਚ ਗਏ ਹਨ।

ਹਸਪਤਾਲ 'ਚ ਦਾਖਿਲ ਵਾਇਰਸ ਪੀੜਤਾਂ ਦੀ ਗਿਣਤੀ 'ਚ ਵੀ ਵਾਧਾ ਦਰਜ ਕੀਤਾ ਗਿਆ ਹੈ।

ਕੁੱਲ 167 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 50 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਅੱਜ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਕਿਹਾ ਹੈ ਕਿ ਉਹ ਸਭ ਨੂੰ ਦੀਵਾਲੀ ਦਾ ਤਿਓਹਾਰ ਬੇਹੱਦ ਸੁਰੱਖਿਅਤ ਢੰਗ ਨਾਮ ਮਨਾਉਣ ਦੀ ਅਪੀਲ ਕਰਦੇ ਹਨ, ਅਤੇ ਸਭ ਨੂੰ ਘਰਾਂ 'ਚ ਰਹਿ ਕੇ ਅਤੇ ਯਾਤਰਾ ਤੋਂ ਬਚਾਅ ਕਰਕੇ, ਅਤੇ ਨੇੜੇ ਦੇ ਲੋਕਾਂ ਨਾਲ ਵਰਚੁਅਲ ਰਾਬਤਾ ਸਥਾਪਿਤ ਕਰਕੇ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ।

Latest news

alberta-mla-expense-claims-draw-scrutiny-over-high-end-meals-and-minor-purchases
Punjabi

ਐਲਬਰਟਾ ਦੇ ਵਿਧਾਇਕਾਂ ਦੇ ਖਰਚੇ ਦੇ ਦਾਵਿਆਂ 'ਤੇ ਸਵਾਲ, ਮਹਿੰਗੇ ਖਾਣਿਆਂ ਨੇ ਖਿੱਚਿਆ ਧਿਆਨ

ਐਲਬਰਟਾ ਦੇ ਸਿਆਸਤਦਾਨਾਂ ਵੱਲੋਂ ਪਿਛਲੇ ਵਿੱਤੀ ਸਾਲ ਦੌਰਾਨ ਕੀਤੇ ਗਏ ਖ਼ਰਚਿਆਂ ਦੇ ਜਨਤਕ ਹੋਏ ਵੇਰਵਿਆਂ ਨੇ ਇਕ ਨਵੀਂ ਚਰਚਾ ਛੇੜ ਦਿੱਤੀ ਹੈ। ਸਰਕਾਰੀ ਵੈੱਬਸਾਈਟ ਮੁਤਾਬਕ ਟੈਕਸਦਾਤਾ ਨੇਤਾਵਾਂ ਦੇ ਮਹਿੰਗੇ ਡਿਨਰਾਂ ਤੋਂ ਲੈ ਕੇ ਕੋਲਡ ਡਰਿੰਕ ਤੱਕ ਦਾ ਭੁਗਤਾਨ ਕਰ ਰਹੇ ਹਨ।ਇਹ ਸਾਰੇ ਖ਼ਰਚੇ ਵਿਧਾਨ ਸਭਾ ਦੇ ਮੌਜੂਦਾ ਨਿਯਮਾਂ ਦੇ ਦਾਇਰੇ ਵਿੱਚ ਹੀ ਕੀਤੇ ਗਏ ਹਨ,ਜਿਸ ਵਿੱਚ ਹਲਕੇ ਦੇ ਲੋਕਾਂ ਨਾਲ ਮੀਟਿੰਗਾਂ, ਸਫ਼ਰ ਅਤੇ ਦਫ਼ਤਰੀ ਖ਼ਰਚੇ ਸ਼ਾਮਲ ਹੁੰਦੇ ਹਨ। ਸਭ ਤੋਂ ਵੱਧ ਇਕ ਵਾਰ ਦਾ ਖਰਚਾ ਯੂ.ਸੀ.ਪੀ. ਦੇ ਨੋਲਨ ਡਾਇਕ ਅਤੇ ਵਿਰੋਧੀ ਧਿਰ NDP ਦੇ ਡੇਵਿਡ ਐਗਨ ਵਲੋਂ ਕੀਤਾ ਗਿਆ।
edmonton-area-residents-urged-to-conserve-water-as-heavy-rainfall-overwhelms-drainage-systems
Punjabi

ਭਾਰੀ ਮੀਂਹ ਕਾਰਨ ਐਡਮਿੰਟਨ ਖੇਤਰ ਦੇ ਨਿਵਾਸੀਆਂ ਨੂੰ ਪਾਣੀ ਦੀ ਵਰਤੋਂ ਘੱਟ ਕਰਨ ਦੀ ਕੀਤੀ ਗਈ ਅਪੀਲ

ਐਡਮਿੰਟਨ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਤੋਂ ਬਾਅਦ ਹਾਲਾਤ ਖ਼ਰਾਬ ਹਨ। EPCOR ਮੁਤਾਬਕ ਉਨ੍ਹਾਂ ਨੂੰ ਸੜਕਾਂ 'ਤੇ ਪਾਣੀ ਜਮ੍ਹਾ ਹੋਣ ਅਤੇ ਹੜ੍ਹ ਵਰਗੀ ਸਥਿਤੀ ਨੂੰ ਲੈ ਕੇ 600 ਤੋਂ ਵੱਧ ਫੋਨ ਕੌਲਜ਼ ਆਈਆਂ। ਮੀਂਹ ਕਾਰਨ ਗੰਦੇ ਪਾਣੀ ਦੇ ਸਿਸਟਮ 'ਤੇ ਭਾਰੀ ਦਬਾਅ ਹੈ, ਜਿਸ ਦੇ ਮੱਦੇਨਜ਼ਰ ਐਡਮਿੰਟਨ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਾਣੀ ਦੀ ਵਰਤੋਂ ਘੱਟ ਤੋਂ ਘੱਟ ਕਰਨ ਕਿਉਂਕਿ ਅੱਜ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ।Beaumont ਅਤੇ ਸੇਂਟ ਐਲਬਰਟ ਪ੍ਰਸ਼ਾਸਨ ਨੇ ਵੀ ਲੋਕਾਂ ਨੂੰ ਗੈਰ-ਜ਼ਰੂਰੀ ਪਾਣੀ ਦੀ ਵਰਤੋਂ ਤੁਰੰਤ ਬੰਦ ਕਰਨ ਦੀ ਹਿਦਾਇਤ ਦਿੱਤੀ।
canadas-inflation-rate-rises-to-3-2-in-may-as-gasoline-prices-surge
Punjabi

ਗੈਸੋਲੀਨ ਕੀਮਤਾਂ ਦੇ ਉਛਾਲ ਨਾਲ ਕੈਨੇਡਾ ਦੀ ਮਹਿੰਗਾਈ ਦਰ ਮਈ ਵਿੱਚ 3.2 ਫੀਸਦੀ 'ਤੇ ਪਹੁੰਚੀ

ਕੈਨੇਡਾ ਦੀ ਮਹਿੰਗਾਈ ਦਰ ਵੱਧ ਕੇ ਲਗਭਗ ਦੋ ਸਾਲਾਂ ਦੇ ਉੱਚ ਪੱਧਰ 'ਤੇ ਪਹੁੰਚ ਗਈ ਹੈ। ਸਟੈਟਿਸਟਿਕਸ ਵਿਭਾਗ ਮੁਤਾਬਕ, ਗੈਸੋਲੀਨ ਕੀਮਤਾਂ ਵਿਚ ਹੋਏ ਵਾਧੇ ਕਾਰਨ ਮਈ ਦੌਰਾਨ ਮਹਿੰਗਾਈ 3.2 ਫੀਸਦੀ ਦਰਜ ਹੋਈ ਹੈ, ਜੋ ਕਿ ਅਪ੍ਰੈਲ ਦੇ ਮੁਕਾਬਲੇ 0.4 ਫੀਸਦੀ ਜ਼ਿਆਦਾ ਅਤੇ ਦਸੰਬਰ 2023 ਤੋਂ ਬਾਅਦ ਸਭ ਤੋਂ ਉੱਚਾ ਪੱਧਰ ਹੈ।
vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link