14.18C Vancouver
ADS

Jul 20, 2020 9:30 PM -

ਬੀ.ਸੀ. 'ਚ ਵੇਪਿੰਗ ਐਕਸ਼ਨ ਪਲੈਨ ਕੀਤਾ ਲਾਗੂ 

Share On
b-c-implements-vaping-action-plan
File - "We heard from young people across the province that vaping companies are targeting them with a product that poses real and serious health and addiction risks," said Adrian Dix, Minister of Health. (The Canadian Press)

ਬੀ.ਸੀ. 'ਚ ਵੇਪਿੰਗ ਸੰਬੰਧੀ ਸਖਤੀ ਵਰਤੇ ਜਾਣ ਨਾਲ ਸੰਬੰਧਤ 'ਵਪਿੰਗ ਐਕਸ਼ਨ ਪਲੈਨ' ਬਾਰੇ ਜਾਣਕਾਰੀ ਅੱਜ ਇੱਕ ਪ੍ਰੈਸ ਕਾਨਫਰੰਸ ਰਾਹੀਂ ਸਾਂਝੀ ਕੀਤੀ ਗਈ।

ਇਸ ਦੇ ਬਾਰੇ ਪਹਿਲਾਂ ਨਵੰਬਰ 2019 'ਚ ਜਾਣਕਾਰੀ ਦਿੱਤੀ ਗਈ ਸੀ।

ਨਵੀਆਂ ਨੀਤੀਆਂ ਦੇ ਅਨੁਸਾਰ ਬੀ.ਸੀ. 'ਚ 'ਵੇਪਰ ਪਦਾਰਥਾਂ' ਨਾਲ ਜੁੜੇ ਕੰਟੈਂਟ, ਫਲੇਵਰ, ਪੈਕੇਜਿੰਗ, ਮਸ਼ਹੂਰੀ ਅਤੇ ਵਿਕਰੀ 'ਤੇ ਪਬੰਦੀਆਂ ਵਧੇਰੇ ਹੋ ਜਾਣਗੀਆਂ।

ਬੀ.ਸੀ. ਦੇ ਸਿਹਤ ਅਤੇ ਸਿੱਖਿਆ ਮੰਤਰਾਲਿਆਂ ਵੱਲੋਂ ਇੱਕ ਪ੍ਰੋਵਿੰਸ਼ੀਅਲ ਯੂਥ ਐਡਵਾਈਜ਼ਰੀ ਕਾਉਂਸਿਲ ਵੀ ਸਥਾਪਿਤ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਅਜਿਹੀਆਂ ਨੀਤੀਆਂ ਨੂੰ ਹੋਂਦ 'ਚ ਲਿਆਂਦਾ ਜਾਵੇਗਾ, ਜਿਸ ਦੇ ਨਾਲ ਨੌਜਵਾਨ ਲੋਕਾਂ 'ਚ ਵੇਪਿੰਗ ਦੇ ਪ੍ਰਭਾਵ ਨੂੰ ਘਟਾਇਆ ਜਾ ਸਕੇ।

ਸਿਹਤ ਮੰਤਰੀ ਐਡਰੀਅਨ ਡਿਕਸ ਨੇ ਕਿਹਾ ਕਿ ਵੇਪਿੰਗ ਕੰਪਨੀਆਂ ਵੱਲੋਂ ਅਜਿਹੇ ਪਦਾਰਥ ਲਿਆਂਦੇ ਜਾ ਰਹੇ ਹਨ, ਜੋ ਕਿ ਸਿਹਤ ਲਈ ਹਾਨੀਕਾਰਕ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਨਿਕੋਟੀਨ ਐਡਿਕਸ਼ਨ ਤੋਂ ਬਚਾਅ ਲਈ ਨੀਤੀਆਂ ਬਣਾਈਆਂ ਜਾ ਰਹੀਆਂ ਹਨ।

ਪਬਲਿਕ ਹੈਲਥ ਐਕਟ ਤਹਿਤ ਲਿਆਂਦੇ ਗਏ ਈ-ਸਬਸਟੈਂਸਿਸ ਰੈਗੂਲੇਸ਼ਨ ਵਿੱਚ, ਵੇਪਰ ਪੌਡਸ ਦੇ ਵਿੱਚ ਨਿਕੋਟੀਨ ਦੀ ਮਾਤਰਾ ਨੂੰ 20mg/ml ਕੀਤਾ ਜਾ ਰਿਹਾ ਹੈ।

ਰਿਟੇਲਰਾਂ ਨੂੰ ਸਿਰਫ ਓਹੀ ਪਦਾਰਥ ਵੇਚਣ ਨੂੰ ਕਿਹਾ ਗਿਆ ਹੈ ਜੋ ਕਿ ਸਹੀ ਤਰੀਕੇ ਨਾਲ ਪੈਕ ਕੀਤੇ ਹੋਣ ਅਤੇ ਸਹੀ ਲੇਬਲ ਲੱਗੇ ਹਨ।

ਮੌਜੂਦਾ ਵੇਪਰ-ਪਦਾਰਥ ਰਿਟੇਲਰਾਂ ਨੂੰ ਇਸ ਬਦਲਾਅ ਲਈ 15 ਸਿਤੰਬਰ 2020 ਤੱਕ ਦਾ ਸਮਾਂ ਦਿੱਤਾ ਗਿਆ ਹੈ।

ਬੱਸ ਸ਼ੈਲਟਰ ਅਤੇ ਕਮਿਊਨਿਟੀ ਪਾਰਕ ਜਿਹੇ ਥਾਵਾਂ 'ਤੇ ਇਨ੍ਹਾਂ ਪਦਾਰਥਾਂ ਦੀ ਮਸ਼ਹੂਰੀ ਨਹੀਂ ਕੀਤੀ ਜਾ ਸਕੇਗੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link