14.86C Vancouver
ADS

Apr 24, 2024 6:58 PM - The Canadian Press

ਬੀ.ਸੀ. ਨੇ ਅੰਦਰੂਨੀ ਇਲਾਕਿਆਂ ’ਚ ਖੁੱਲ੍ਹੀਆਂ ਅੱਗਾਂ ’ਤੇ 5 ਮਹੀਨੇ ਦੀ ਲਗਾਈ ਪਾਬੰਦੀ

Share On
b-c-imposes-five-month-ban-on-large-open-fires-in-interior
Areas covered by the ban include the Lillooet, Kamloops, Merritt, Vernon and Penticton fire zones.(Photo: The Canadian Press)

ਬੀ.ਸੀ. ਨੇ ਅੰਦਰੂਨੀ ਇਲਾਕਿਆਂ ’ਚ ਖੁੱਲ੍ਹੀਆਂ ਅੱਗਾਂ ’ਤੇ 5 ਮਹੀਨੇ ਦੀ ਪਾਬੰਦੀ ਲਗਾਈ ਗਈ ਹੈ। ਬੀ.ਸੀ. ਵਾਈਲਡਫਾਇਰ ਸਰਵਿਸ ਵਲੋਂ ਇਸ ਪਾਬੰਦੀ ਦਾ ਐਲਾਨ ਅੱਗ ਦਾ ਸੀਜ਼ਨ ਜਲਦੀ ਸ਼ੁਰੂ ਹੋਣ ਕਾਰਨ ਕੀਤਾ ਗਿਆ ਹੈ।

ਕਾਮਲੂਪਸ ਫਾਇਰ ਸੈਂਟਰ ਵਿਚ ਸ਼੍ਰੇਣੀ 3 ਦੀਆਂ ਅੱਗਾਂ ’ਤੇ ਪਾਬੰਦੀ 3 ਮਈ ਤੋਂ 11 ਅਕਤੂਬਰ ਤੱਕ ਜਾਰੀ ਰਹੇਗੀ। ਇਸ ਵਿਚ ਲੋਕਾਂ ਨੂੰ ਇਕੋ ਸਮੇਂ ਕਿਸੇ ਜਾਇਦਾਦ ’ਤੇ ਤਿੰਨ ਜਾਂ ਵਧੇਰੇ ਅੱਗਾਂ ਲਗਾਉਣ ਜਾਂ ਦੋ ਮੀਟਰ ਤੋਂ ਵੱਧ ਉਚਾਈ ਜਾਂ ਤਿੰਨ ਮੀਟਰ ਚੌੜਾਈ ਵਾਲੇ ਢੇਰ ਨੂੰ ਅੱਗ ਲਾਉਣ ’ਤੇ ਪਾਬੰਦੀ ਹੋਵੇਗੀ।

ਸਰਵਿਸ ਅਨੁਸਾਰ 0.2 ਹੈਕਟੇਅਰ ਤੋਂ ਵੱਡੇ ਘਾਹ ਨੂੰ ਸਾੜਨ ’ਤੇ ਵੀ ਪਾਬੰਦੀ ਹੋਵੇਗੀ। ਇਨ੍ਹਾਂ ਪਾਬੰਦੀਆਂ ਦੇ ਘੇਰੇ ਵਿੱਚ ਆਉਣ ਵਾਲੇ ਖੇਤਰਾਂ ਵਿੱਚ ਲਿਲੂਏਟ, ਕਾਮੂਪਸ, ਮੈਰਿਟ, ਵਰਨਨ ਅਤੇ ਪੇਂਟਿਕਟਨ ਫਾਇਰ ਜ਼ੋਨ ਸ਼ਾਮਲ ਹਨ।

ਬੀ.ਸੀ. ਵਾਈਲਡਫਾਇਰ ਸਰਵਿਸ ਅਨੁਸਾਰ ਵੈਨਕੂਵਰ ਤੋਂ ਲਗਭਗ 600 ਕਿਲੋਮੀਟਰ ਉੱਤਰ ਵਿਚ 1,800 ਹੈਕਟੇਅਰ ਵਿਚ ਫੈਲੀ ਬਰਗੇਸ ਕ੍ਰੀਕ ਅੱਗ ਅਜੇ ਵੀ ਕਾਬੂ ਤੋਂ ਬਾਹਰ ਹੈ। ਜ਼ਿਕਰਯੋਗ ਹੈ ਕਿ ਬੀ.ਸੀ. ਦੇ ਜ਼ਿਆਦਾਤਰ ਹਿੱਸੇ ਵਿਚ ਅਜੇ ਵੀ ਸੋਕੇ ਦੀਆਂ ਸਥਿਤੀਆਂ ਬਣੀਆਂ ਹੋਈਆਂ ਹਨ ਅਤੇ ਫਾਇਰ ਅਧਿਕਾਰੀ ਪਿਛਲੇ ਸਾਲ ਦੀ ਰਿਕਾਰਡ ਤਬਾਹੀ ਤੋਂ ਬਾਅਦ ਇੱਕ ਹੋਰ ਚੁਣੌਤੀਪੂਰਨ ਮੌਸਮ ਬਾਰੇ ਫਿਕਰਮੰਦ ਹਨ।

Latest news

karmvir-singh-to-remain-in-immigration-detention-after-federal-court-overturns-release-order
Punjabi

ਕੈਨੇਡਾ ਦੀ ਫੈਡਰਲ ਕੋਰਟ ਨੇ ਕਰਮਵੀਰ ਸਿੰਘ ਦੀ ਰਿਹਾਈ ਦਾ ਇਮੀਗ੍ਰੇਸ਼ਨ ਬੋਰਡ ਦਾ ਹੁਕਮ ਕੀਤਾ ਰੱਦ

ਕੈਨੇਡਾ ਦੀ ਫੈਡਰਲ ਕੋਰਟ ਨੇ ਅੱਤਵਾਦੀ ਸੰਗਠਨ ਵਜੋਂ ਸੂਚੀਬੱਧ ਬਿਸ਼ਨੋਈ ਗੈਂਗ ਦੇ ਕਥਿਤ ਮੈਂਬਰ ਅਤੇ ਭਾਰਤ ਵਿਚ ਕਤਲ ਦੇ ਇੱਕ ਕੇਸ ਵਿਚ ਵਾਂਟੇਡ ਸ਼ੱਕੀ ਕਰਮਵੀਰ ਸਿੰਘ ਨੂੰ ਇਮੀਗ੍ਰੇਸ਼ਨ ਬੋਰਡ ਵਲੋਂ ਰਿਹਾਅ ਕਰਨ ਦੇ ਆਦੇਸ਼ ਨੂੰ ਪਲਟ ਦਿੱਤਾ ਹੈ। ਕਰਮਵੀਰ 2 ਅਪ੍ਰੈਲ ਤੋਂ ਇਮੀਗ੍ਰੇਸ਼ਨ ਹਿਰਾਸਤ ਵਿਚ ਹੈ। ਉਸ 'ਤੇ ਸਤੰਬਰ 2024 ਵਿਚ ਪੰਜਾਬੀ ਗਾਇਕ ਏ.ਪੀ. ਢਿੱਲੋਂ ਦੇ ਵਿਕਟੋਰੀਆ-ਖੇਤਰ ਵਿਚ ਸਥਿਤ ਘਰ 'ਤੇ ਗੋਲੀ ਚਲਵਾਉਣ ਅਤੇ ਅੱਗਜ਼ਨੀ ਕਰਵਾਉਣ ਦਾ ਵੀ ਦੋਸ਼ ਹੈ।
two-people-killed-in-langley-crash-involving-suv-and-commercial-truck-rcmp-investigating
Punjabi

ਲੈਂਗਲੀ 'ਚ ਐਸਯੂਵੀ ਅਤੇ ਵਪਾਰਕ ਟਰੱਕ ਦੀ ਟੱਕਰ ਵਿੱਚ ਦੋ ਦੀ ਮੌਤ, ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਮੰਗਲਵਾਰ ਰਾਤ ਲੈਂਗਲੀ 'ਚ ਇਕ ਕਮਰਸ਼ੀਅਲ ਟਰੱਕ ਅਤੇ ਐਸ.ਯੂ.ਵੀ. ਦੀ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ। ਲੈਂਗਲੀ ਆਰਸੀਐਮਪੀ ਨੇ ਬੁੱਧਵਾਰ ਇਕ ਪ੍ਰੈਸ ਰਿਲੀਜ਼ 'ਚ ਦੱਸਿਆ ਕਿ ਇਹ ਘਟਨਾ ਰਾਤ 10:50 ਤੋਂ ਕੁਝ ਸਮਾਂ ਪਹਿਲਾਂ 256 ਸਟ੍ਰੀਟ ਅਤੇ 16 ਐਵੇਨਿਊ ਦੇ ਇੰਟਰਸੌਕਸ਼ਨ 'ਤੇ ਵਾਪਰੀ। ਪੁਲਿਸ ਨੇ ਦੱਸਿਆ ਕਿ ਪੈਰਾਮੈਡਿਕਸ ਅਤੇ ਫਾਇਰਫਾਇਟਰਸ ਨੇ ਮੌਕੇ 'ਤੇ ਪਹੁੰਚ ਕੇ ਮਦਦ ਕੀਤੀ।
surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link