11.48C Vancouver
ADS

Nov 27, 2023 8:20 PM - The Canadian Press

ਬੀਸੀ ਸਰਕਾਰ ਨੇ ਦਰਜਨਾਂ ਫਾਰਮਾ ਕੰਪਨੀਆਂ ਖਿਲਾਫ ਖੜਕਾਇਆ ਅਦਾਲਤ ਦਾ ਦਰਵਾਜ਼ਾ

Share On
b-c-in-court-against-pharma-companies-in-bid-to-certify-opioid-class-action-lawsuit
The British Columbia government goes up against dozens of health care and pharmaceutical companies in court today in a bid to get certification for a class-action lawsuit over the costs of the opioid crisis.( Photo :The Canadian Press)

ਬ੍ਰਿਟਿਸ਼ ਕੋਲੰਬੀਆ ਸਰਕਾਰ ਓਪੀਔਡ ਕਲਾਸ-ਐਕਸ਼ਨ ਮੁਕੱਦਮੇ ਨੂੰ ਪ੍ਰਮਾਣਿਤ ਕਰਨ ਲਈ ਦਰਜਨਾਂ ਫਾਰਮਾ ਕੰਪਨੀਆਂ ਖਿਲਾਫ ਅਦਾਲਤ ਪਹੁੰਚ ਗਈ ਹੈ।

ਇਹ ਉਦੋਂ ਹੋਇਆ ਜਦੋਂ ਕੈਨੇਡਾ ਦੀ ਸੁਪਰੀਮ ਕੋਰਟ ਇਸ ਮਹੀਨੇ ਚਾਰ ਕੰਪਨੀਆ ਦੀ ਸੰਵਿਧਾਨਿਕ ਚਣੌਤੀ ਨੂੰ ਸੁਣਨ ਲਈ ਸਹਿਮਤ ਹੋ ਗਿਆ ਹੈ ਜਿਨ੍ਹਾਂ ਦਾ ਕਹਿਣਾ ਹੈ ਕਿ ਬੀਸੀ ਵੱਲੋਂ ਦੂਜੀਆਂ ਸਰਕਾਰਾਂ ਦੀ ਤਰਫੋਂ ਲਾਗਤਾਂ ਦੀ ਵਸੂਲੀ ਕਰਨ ਵਾਲਾ ਕਾਨੂੰਨ ਗਲਤ ਹੈ। ਇਹ ਕੰਪਨੀਆਂ ਫਿਰ ਸਰਟੀਫਿਕੇਸ਼ਨ ਸੁਣਵਾਈ ਵਿੱਚ ਦੇਰੀ ਦੀ ਮੰਗ ਲੈ ਕੇ ਬੀਸੀ ਦੀ ਸੁਪਰੀਮ ਕੋਰਟ ਵਿੱਚ ਪਹੁੰਚ ਗਈਆਂ ਪਰ ਜੱਜ ਨੇ ਕਿਹਾ ਕਿ ਇਹ ਅਜਰਮੈਂਟ ਨਿਆਂਸੰਗਤ ਨਹੀਂ ਹੈ।

ਸੂਬੇ ਵੱਲੋਂ 2018 ਵਿੱਚ ਓਪੀਔਡ ਡੈਮੇਜ ਐਂਡ ਹੈਲਥ ਕੇਅਰ ਕਾਸਟਸ ਰਿਕਵਰੀ ਐਕਟ ਪਾਸ ਕਰਕੇ ਕਾਨੂੰਨੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ ਜਿਸ ਵਿੱਚ ਕਥਿਤ ਤੌਰ 'ਤੇ ਓਪੀਔਡ ਦੀ ਲੱਤ ਵਿੱਚ ਯੋਗਦਾਨ ਦੇਣ ਵਾਲੀਆਂ ਕੰਪਨੀਆ ਤੋਂ ਲਾਗਤ ਦੀ ਮੰਗ ਕੀਤੀ ਗਈ ਸੀ।

ਬੀਸੀ ਵੱਲੋਂ ਇਸ ਮੁੱਦੇ ਕਾਰਨ 2016 ਵਿੱਚ ਜਨਤਕ ਸਿਹਤ ਐਮਰਜੈਂਸੀ ਦੀ ਘੋਸ਼ਣਾ ਕੀਤੀ ਗਈ ਸੀ ਅਤੇ ਉਦੋਂ ਤੱਕ ਸੂਬੇ ਵਿੱਚ ਓਵਰਡੋਜ਼ ਕਾਰਨ ਲਗਭਗ 13,000 ਲੋਕਾਂ ਦੀ ਮੌਤ ਹੋ ਚੁੱਕੀ ਸੀ।

Latest news

b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
vancouver-mayor-ken-sim-seeks-public-safety-referendum
Punjabi

ਵੈਨਕੂਵਰ ਦੇ ਮੇਅਰ ਕੇਨ ਸਿਮ ਵੱਲੋਂ ਜਨਤਕ ਸੁਰੱਖਿਆ ’ਤੇ ਜਨਮਤ ਸੰਗ੍ਰਹਿ ਦੀ ਮੰਗ

ਵੈਨਕੂਵਰ ਦੇ ਮੇਅਰ ਕੇਨ ਸਿਮ ਨੇ ਅਕਤੂਬਰ ਮਹੀਨੇ ਹੋਣ ਵਾਲੀਆਂ ਮਿਊਂਸਪਲ ਚੋਣਾਂ ਦੇ ਨਾਲ ਹੀ ਜਨਤਕ ਸੁਰੱਖਿਆ ਦੇ ਮੁੱਦੇ ’ਤੇ ਜਨਮਤ ਸੰਗ੍ਰਹਿ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਉਹਨਾਂ ਪ੍ਰੀਮੀਅਰ ਡੇਵਿਡ ਈਬੀ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ ਹਨ। ​
highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link