13.44C Vancouver
ADS

Apr 28, 2021 10:43 PM -

ਕੋਵਿਡ-19 ਨਿਯਮ ਤੋੜਨ ਵਾਲੇ ਨੂੰ ਬੀ.ਸੀ. ਪ੍ਰੋਵਿੰਸ਼ੀਅਲ ਕੋਰਟ ਨੇ ਸੁਣਾਈ ਸਜ਼ਾ, ਐਕਸ਼ਨਸ ਦੀ ਸਟ੍ਰੀਟ 'ਚ ਫੈਂਟਾਨਿਲ ਜਿਹੇ ਡਰੱਗਸ ਵੇਚਣ ਨਾਲ ਕੀਤੀ ਤੁਲਣਾ

Share On
b-c-judge-says-mans-covid-rule-breaking-was-like-dealing-fentanyl-on-the-street
Mohammad Movassaghi tries to hide his face with a copy of his release order as he leaves Vancouver Police Department jail in Vancouver on Sunday, January 31, 2021. THE CANADIAN PRESS/Darryl Dyck

ਬੀ.ਸੀ. ਦੇ ਇੱਕ ਪ੍ਰੋਵਿੰਸ਼ੀਅਲ ਕੋਰਟ ਨੇ ਕੋਵਿਡ-19 ਸੰਬੰਧੀ ਨਿਯਮਾਂ ਨੂੰ ਤੋੜਨ ਵਾਲੇ ਵਿਅਕਤੀ ਦੇ ਐਕਸ਼ਨਸ ਦੀ ਤੁਲਣਾ ਸਟ੍ਰੀਟ 'ਤੇ ਫੈਂਟਾਨਿਲ ਜਿਹੇ ਨਸ਼ੇ ਨੂੰ ਵੇਚਣ ਜਿਹੇ ਐਕਸ਼ਨਸ ਨਾਲ ਕੀਤੀ ਹੈ।

ਅਜਿਹੀ ਟਿੱਪਣੀ ਤੋਂ ਬਾਅਦ ਇਸ ਵਿਅਕਤੀ ਨੂੰ ਸਜ਼ਾ ਸੁਣਾਈ ਗਈ। ਦੋਸ਼ਾਂ ਦਾ ਸਾਹਮਣਾ ਕਰ ਰਹੇ ਮੋਹੰਮਦ ਮੋਵਾਸਾਘੀ ਨੂੰ ਇੱਕ ਦਿਨ ਦੀ ਜੇਲ੍ਹ ਅਤੇ $5,000 ਦਾ ਜੁਰਮਾਨਾ ਲਗਾਇਆ ਗਿਆ ਹੈ।

ਇਸ ਤੋਂ ਇਲਾਵਾ ਦੋਸ਼ੀ ਨੂੰ 18 ਮਹੀਨੇ ਦੀ ਪ੍ਰੋਬੇਸ਼ਨ ਦੀ ਸਜ਼ਾ ਸੁਣਾਈ ਗਈ ਹੈ।

ਇਸ ਵਿਅਕਤੀ ਨੇ ਕੋਰਟ ਆਰਡਰ ਦੀ ਪਾਲਣਾ ਨਾ ਕਰਨ ਅਤੇ ਸਿਹਤ ਅਫ਼ਸਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ 'ਚ ਨਾਕਾਮ ਰਹਿਣ ਦੇ ਦੋਸ਼ ਕਬੂਲੇ ਸਨ।

ਵੈਨਕੂਵਰ ਪੁਲਿਸ ਨੇ ਜਨਵਰੀ ਮਹੀਨੇ 'ਚ ਵੈਨਕੂਵਰ ਡਾਊਨਟਾਊਨ ਇਲਾਕੇ 'ਚ ਇੱਕ ਸਰਚ ਵਾਰੰਟ ਨੂੰ ਅੰਜਾਮ ਦਿੱਤਾ ਸੀ।

ਇਸ ਦੌਰਾਨ ਸਾਹਮਣੇ ਆਏ ਹਾਲਾਤਾਂ ਨੂੰ ਉਨ੍ਹਾਂ 'ਮੇਕਸ਼ਿਫਟ ਨਾਈਟਕਲੱਬ' ਦਾ ਨਾਮ ਦਿੱਤਾ ਸੀ।

ਇਸ ਦੌਰਾਨ ਘਰ 'ਚ ਮੌਜੂਦ ਲੋਕਾਂ ਨੂੰ ਕੁੱਲ $17,000 ਦੇ ਜੁਰਮਾਨੇ ਲਗਾਏ ਗਏ ਸਨ।

ਜੱਜ ਐਲਨ ਗੋਰਡਨ (Judge Ellen Gordon) ਨੇ ਕਿਹਾ ਕਿ ਇਹ ਕੋਈ ਪਾਰਟੀ ਨਹੀਂ ਸਗੋਂ ਅਪਰਾਧ ਸੀ।

ਉਨ੍ਹਾਂ ਅਜਿਹੀ ਜਗ੍ਹਾ 'ਤੇ ਪਹੁੰਚ ਕਰਨ ਵਾਲੇ ਲੋਕਾਂ ਨੂੰ ਬੇਵਕੂਫ ਦੱਸਿਆ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link