22.2C Vancouver
ADS

Jun 18, 2026 4:04 PM - Connect Newsroom - Ramandeep Kaur with files from The Canadian Press

ਬੀ.ਸੀ.ਸਰਕਾਰ ਨੇ ਬਿਜਲੀ ਸਪਲਾਈ 'ਚ 7 ਫੀਸਦੀ ਵਾਧੇ ਲਈ ਹਾਈਡ੍ਰੋ ਪ੍ਰੋਜੈਕਟਾਂ ਦੇ ਅੱਪਗ੍ਰੇਡ ਦਾ ਕੀਤਾ ਐਲਾਨ

Share On
b-c-launches-hydroelectric-upgrades-aimed-at-boosting-power-supply-by-7
According to the provincial announcement, the first four generating units at the Revelstoke generating station will also undergo modernization work. (Photo: The Canadian Press)

ਬੀ.ਸੀ. ਦੇ ਐਨਰਜੀ ਅਤੇ ਕਲਾਈਮੇਟ ਸਲਿਊਸ਼ਨ ਮੰਤਰੀ ਐਡਰੀਅਨ ਡਿਕਸ ਨੇ ਸੂਬੇ ਵਿਚ ਪਾਵਰ ਸਪਲਾਈ ਨੂੰ 7 ਫੀਸਦੀ ਹੋਰ ਵਧਾਉਣ ਲਈ ਕਈ ਹਾਈਡ੍ਰੋ ਡੈਮ ਨੂੰ ਅੱਪਗ੍ਰੇਡ ਕਰਨ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਸਭ ਤੋਂ ਵੱਡਾ ਪ੍ਰੋਜੈਕਟ ਰੇਵਲਸਟੋਕ ਡੈਮ ਵਿਖੇ ਸ਼ੁਰੂ ਕੀਤਾ ਜਾਵੇਗਾ, ਜਿੱਥੇ ਸਾਲ 2032 ਤੱਕ 500 ਮੈਗਾਵਾਟ ਵਾਧੂ ਬਿਜਲੀ ਪੈਦਾ ਕਰਨ ਲਈ ਛੇਵਾਂ ਜਨਰੇਟਿੰਗ ਸਟੇਸ਼ਨ ਲਗਾਇਆ ਜਾਵੇਗਾ ਅਤੇ ਪਹਿਲੇ ਚਾਰ ਯੂਨਿਟਾਂ ਨੂੰ ਵੀ ਅਪਡੇਟ ਕੀਤਾ ਜਾਵੇਗਾ।

ਮੰਤਰੀ ਡਿਕਸ ਮੁਤਾਬਕ, ਮੌਜੂਦਾ ਹਾਈਡਰੋ ਸਿਸਟਮ ਤੋਂ ਵਧੇਰੇ ਬਿਜਲੀ ਹਾਸਲ ਕਰਨ ਦਾ ਇਹ ਸਭ ਤੋਂ ਸਸਤਾ ਅਤੇ ਪ੍ਰਭਾਵਸ਼ਾਲੀ ਤਰੀਕਾ ਹੈ, ਜਿਸ ਦੀ ਲਾਗਤ ਨਵੇਂ ਡੈਮ ਦੀ ਉਸਾਰੀ ਦੇ ਮੁਕਾਬਲੇ ਬਹੁਤ ਘੱਟ ਹੋਵੇਗੀ। ਸਰਕਾਰ ਮੁਤਾਬਕ, ਇਸ ਪ੍ਰੋਜੈਕਟ ਨਾਲ ਸਥਾਨਕ ਪੱਧਰ ‘ਤੇ 180 ਦੇ ਕਰੀਬ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਇਹ ਐਲਾਨ ਅਜਿਹੇ ਸਮੇਂ ਆਇਆ ਹੈ ਜਦੋਂ ਸਰਕਾਰ ਸੈਂਟਰਲ ਕੋਸਟ ਵਿਚ Bute ਇਨਲੇਟ ਅਤੇ ਪੀਸ ਰਿਵਰ ਵਿਖੇ ਦੋ ਹੋਰ ਨਵੇਂ ਹਾਈਡ੍ਰੋ ਡੈਮ ਬਣਾਉਣ ‘ਤੇ ਵੀ ਵਿਚਾਰ ਕਰ ਰਹੀ ਹੈ।

ਗੌਰਤਲਬ ਹੈ ਕਿ ਸੂਬਾ ਸਰਕਾਰ ਇਹ ਕਦਮ ਉਦੋਂ ਉਠਾ ਰਹੀ ਹੈ ਜਦੋਂ ਬੀ. ਸੀ. ਵਿਚ ਤੇਜ਼ੀ ਨਾਲ ਵਿਕਸਤ ਕੀਤੇ ਜਾ ਰਹੇ ਮਾਈਨਸ ਪ੍ਰੋਜੈਕਟਸ,ਏਆਈ ਡਾਟਾ ਸੈਂਟਰ ਅਤੇ ਨਵੇਂ ਗੈਸ ਐਕਸਪੋਰਟ ਟਰਮੀਨਲ ਨਾਲ ਬਿਜਲੀ ਦੀ ਮੰਗ ਵਿਚ ਭਾਰੀ ਵਾਧਾ ਹੋਣ ਦਾ ਅਨੁਮਾਨ ਹੈ।

Latest news

canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
b-c-adds-17-800-net-jobs-in-july-as-unemployment-rate-falls-to-6-2
Punjabi

ਬੀ.ਸੀ. 'ਚ ਜੁਲਾਈ ਮਹੀਨੇ 17,800 ਨੈੱਟ ਨਵੀਆਂ ਨੌਕਰੀਆਂ ਸ਼ਾਮਲ, ਬੇਰੁਜ਼ਗਾਰੀ ਦਰ ਘਟ ਕੇ 6.2 ਫੀਸਦੀ ਪਹੁੰਚੀ

ਬੀ.ਸੀ. ਵਿਚ ਪਿਛਲੇ ਮਹੀਨੇ 17,800 ਨੈੱਟ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ। ਸੂਬੇ ਦੇ ਜੌਬਸ ਅਤੇ ਆਰਥਿਕ ਵਿਕਾਸ ਮੰਤਰੀ ਰਵੀ ਕਾਹਲੋਂ ਨੇ ਜੁਲਾਈ ਦੇ ਇਨ੍ਹਾਂ ਰੁਜ਼ਗਾਰ ਅੰਕੜਿਆਂ ਨੂੰ ਸ਼ਾਨਦਾਰ ਦੱਸਿਆ ਹੈ, ਜਿਸ ਨਾਲ ਬੀ. ਸੀ. ਵਿਚ ਬੇਰੁਜ਼ਗਾਰੀ ਦਰ ਘਟ ਕੇ 6.2 ਫੀਸਦੀ 'ਤੇ ਆ ਗਈ ਹੈ, ਜੋ ਕਿ ਕੈਨੇਡਾ ਵਿਚ ਚੌਥੀ ਸਭ ਤੋਂ ਘੱਟ ਹੈ।
premier-eby-addresses-wildfire-response-confirms-arrival-of-international-firefighting-crews
Punjabi

ਪ੍ਰੀਮੀਅਰ ਈਬੀ ਨੇ ਜੰਗਲੀ ਅੱਗ ਦੀ ਸਥਿਤੀ ਬਾਰੇ ਦਿੱਤੀ ਜਾਣਕਾਰੀ

ਪ੍ਰੀਮੀਅਰ ਡੇਵਿਡ ਈਬੀ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲ ਰਹੇ ਸੰਕਟ ਦੌਰਾਨ ਆਪਣੀ ਜਨਤਕ ਗੈਰ-ਹਾਜ਼ਰੀ ਬਾਰੇ ਲਗਾਤਾਰ ਉੱਠ ਰਹੇ ਸਵਾਲਾਂ ਤੋਂ ਬਾਅਦ ਵੀਰਵਾਰ ਸ਼ਾਮ ਐਬਟਸਫੋਰਡ ਵਿਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਅਤੇ ਬੀ. ਸੀ. ਵਿਚ ਪਹੁੰਚੀ ਅੰਤਰਰਾਸ਼ਟਰੀ ਸਹਾਇਤਾ 'ਤੇ ਇੱਕ ਅਧਿਕਾਰਤ ਤੌਰ 'ਤੇ ਬਿਆਨ ਜਾਰੀ ਕੀਤਾ।
b-c-considers-cutting-development-charges-to-spur-housing-construction-in-high-growth-communities
Punjabi

ਬੀ.ਸੀ. ਸਰਕਾਰ ਕਰੇਗੀ ਨਵੇਂ ਘਰਾਂ ਦੀ ਉਸਾਰੀ ਲਈ Development Cost Charges ਵਿੱਚ ਕਟੌਤੀ

ਬੀ.ਸੀ. ਸਰਕਾਰ ਵਲੋਂ ਸੂਬੇ ਦੇ ਉੱਚ-ਵਿਕਾਸ ਵਾਲੇ ਖੇਤਰ ਵਿਚ ਨਵੇਂ ਘਰਾਂ ਦੀ ਉਸਾਰੀ ਨੂੰ ਬੂਸਟ ਦੇਣ ਲਈ development cost charges ਵਿਚ ਕਟੌਤੀ ਕਰਨ ਦਾ ਵਿਚਾਰ ਕੀਤਾ ਜਾ ਰਿਹਾ ਹੈ। ਹਾਊਸਿੰਗ ਮੰਤਰੀ ਕ੍ਰਿਸਟੀਨ ਬੋਇਲ ਨੇ ਇਸ ਸਬੰਧੀ ਫੈਡਰਲ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੋਣ ਦੀ ਪੁਸ਼ਟੀ ਕੀਤੀ ਹੈ, ਉਹਨਾਂ ਮੁਤਾਬਕ, ਇਸ ਕਦਮ ਦਾ ਮਕਸਦ ਆਬਾਦੀ ਦੇ ਹਿਸਾਬ ਨਾਲ ਤੇਜ਼ੀ ਨਾਲ ਵਧ ਰਹੇ ਸ਼ਹਿਰਾਂ ਵਿਚ multi-housing units ਲਈ ਫੀਸਾਂ ਵਿਚ 50 ਫੀਸਦੀ ਤੱਕ ਕਟੌਤੀ ਕਰਨਾ ਹੈ ਅਤੇ ਇਸ ਨਾਲ ਸ਼ਹਿਰਾਂ ਨੂੰ ਹੋਣ ਵਾਲੀ ਫੰਡਾਂ ਦੀ ਘਾਟ ਦੀ ਭਰਪਾਈ ਲਈ ਰਸਤੇ ਖੋਜੇ ਜਾ ਰਹੇ ਹਨ।
two-correctional-officers-and-inmate-die-during-transfer-from-edmonton-womens-prison-csc-says
Punjabi

ਐਡਮਿੰਟਨ ਮਹਿਲਾ ਜੇਲ੍ਹ ਤੋਂ ਕੈਦੀ ਦੇ ਤਬਾਦਲੇ ਦੌਰਾਨ ਦੋ ਅਧਿਕਾਰੀਆਂ ਅਤੇ ਇੱਕ ਕੈਦੀ ਦੀ ਮੌਤ: CSC

ਐਡਮਿੰਟਨ ਇੰਸਟੀਚਿਊਟ ਫਾਰ ਵੂਮੈਨ ਤੋਂ ਇੱਕ ਕੈਦੀ ਨੂੰ ਟ੍ਰਾਂਸਫਰ ਕਰਨ ਦੌਰਾਨ ਵਾਪਰੇ ਸੜਕ ਹਾਦਸੇ ਵਿੱਚ ਦੋ ਸੁਧਾਰਾਤਮਕ ਅਧਿਕਾਰੀ ਅਤੇ ਇੱਕ ਕੈਦੀ ਦੀ ਮੌਤ ਹੋ ਗਈ ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link