18.88C Vancouver
ADS

May 14, 2020 12:36 AM -

ਬੀ.ਸੀ. 'ਚ ਸਟੇਟ ਆਫ ਐਮਰਜੈਂਸੀ ਨੂੰ ਹੋਰ ਦੋ ਹਫ਼ਤੇ ਲਈ ਵਧਾਇਆ

Share On
b-c-lays-out-120-million-plan-to-clean-up-inactive-oil-and-gas
Premier John Horgan addressing media conference in Vancouver, about activating its provincial pandemic plan to deal with the novel coronavirus. Health Minister Adrian Dix and Provincial Health Officer Dr. Bonnie Henry can also be seen in the pic. March 6, 2020. Connect News/Jawad Siddiqui

ਬੀ.ਸੀ. ਸਰਕਾਰ ਨੇ ਸੂਬੇ ਵਿੱਚ ਲਾਈ ਗਈ ਸਟੇਟ ਆਫ ਐਮਰਜੈਂਸੀ ਨੂੰ ਦੋ ਹਫ਼ਤਿਆਂ ਲਈ ਵਧਾ ਦਿੱਤਾ ਗਿਆ ਹੈ।

ਵਿਕਟੋਰੀਆ ਵਿੱਚ ਕੈਬਿਨੇਟ ਮੀਟਿੰਗ ਤੋਂ ਬਾਅਦ ਮੀਡਿਆ ਨਾਲ ਗੱਲ ਕਰਦਿਆਂ ਬੀ.ਸੀ. ਦੇ ਪ੍ਰੀਮੀਅਰ ਜੌਨ ਹੌਰਗਨ ਨੇ ਕਿਹਾ ਕਿ ਲੋਕਾਂ ਨੂੰ ਕੋਵਿਡ-19 ਤੋਂ ਸੁਰੱਖਿਅਤ ਰੱਖਣ ਲਈ ਕੈਬਿਨੇਟ ਨੇ ਨੇੜਲੇ ਭਵਿੱਖ ਵਿੱਚ ਐਮਰਜੈਂਸੀ ਨੂੰ ਲਾਗੂ ਰੱਖਣ ਦਾ ਫੈਸਲਾ ਕੀਤਾ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਪ੍ਰੀਮਿਅਰ ਜੌਨ ਹੌਰਗਨ ਨੇ ਕਿਹਾ ਕਿ ਬੀ.ਸੀ., ਕਿਊਬੈਕ ਅਤੇ ਔਂਟੈਰੀਓ ਬਾਰਡਰ ਨੂੰ ਗ਼ੈਰ-ਜ਼ਰੂਰੀ ਯਾਤਰਾ ਲਈ ਖੋਲ੍ਹਣ ਦੇ ਹੱਕ ਵਿੱਚ ਨਹੀਂ ਹਨ।

ਇਸ ਮੌਕੇ 'ਤੇ ਪ੍ਰੀਮਿਅਰ ਹੌਰਗਨ ਨੇ ਫੈਡਰਲ ਸਰਕਾਰ ਦੀ $120 ਮਿਲੀਅਨ ਦੀ ਫ਼ੰਡਿੰਗ ਦੇ ਨਾਲ ਉੱਤਰੀ ਬੀ.ਸੀ. ਦੇ ਆਇਲ ਅਤੇ ਗੈਸ (oil and gas) ਦੇ 2,000 ਤੋਂ ਵੱਧ ਲਾਵਾਰਿਸ ਅਤੇ ਨਾ-ਸਰਗਰਮ ਖੂਹ ਦੁਬਾਰਾ ਤੋਂ ਬਹਾਲ ਕਰਨ ਦੇ ਪ੍ਰੋਗਰਾਮ ਦਾ ਐਲਾਨ ਵੀ ਕੀਤਾ।

ਪ੍ਰੀਮਿਅਰ ਹੌਰਗਨ ਨੇ ਕਿਹਾ ਕਿ ਇਹ ਪ੍ਰੋਗਰਾਮ 1,200 ਨੌਕਰੀਆਂ ਪ੍ਰਦਾਨ ਕਰੇਗਾ।

ਇਸ ਪ੍ਰੋਗਰਾਮ ਦੇ ਵੇਰਵੇ ਦਿੰਦੇ ਹੋਏ ਐਨਰਜੀ ਮਾਈਨਜ਼ ਅਤੇ ਪੈਟਰੋਲੀਅਮ ਮੰਤਰੀ (minister of energy mines and petroleum), ਬਰੂਸ ਰੈਲਸਟਨ ਨੇ ਦੱਸਿਆ ਕਿ ਪ੍ਰੋਗਰਾਮ ਦੇ ਤਿੰਨ ਹਿੱਸੇ ਹੋਣਗੇ ਅਤੇ ਇਹ ਪ੍ਰੋਗਰਾਮ ਵਾਤਾਵਰਨ ਅਤੇ ਸੱਭਿਆਚਾਰਕ ਹਿਸਾਬ ਨਾਲ ਮਹੱਤਵਪੂਰਨ ਜ਼ਮੀਨਾਂ ਨੂੰ ਬਹਾਲ ਕਰੇਗਾ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link