9.34C Vancouver
ADS

Oct 26, 2020 3:41 PM -

ਬੀ.ਸੀ. ਲਿਬਰਲ ਲੀਡਰ ਐਂਡਰਿਊ ਵਿਲਕਿਨਸਨ ਨੇ ਜੌਹਨ ਹੋਰਗਨ ਨੂੰ ਚੋਣਾਂ ਵਿੱਚ ਜਿੱਤ ਹਾਸਿਲ ਕਰਨ ਲਈ ਵਧਾਈ ਦਿੱਤੀ

Share On
b-c-liberal-leader-andrew-wilkinson-congratulates-john-horgan-on-his-election-win
B.C. NDP Leader John Horgan arrives at Luxton Hall to cast their votes in advance polls for the provincial election in Langford, B.C., Monday, Oct. 19, 2020. THE CANADIAN PRESS/Chad Hipolito

ਬ੍ਰਿਟਿਸ਼ ਕੋਲੰਬੀਆ ਦੇ ਚੋਣਾਂ ਦੇ ਨਤੀਜੇ ਇੱਕ ਵੰਡਿਆ ਸੂਬਾ ਦਰਸਾਉਂਦੇ ਹਨ, ਜਿੱਥੇ ਬੀ.ਸੀ. ਦੀ ਲਿਬਰਲ ਪਾਰਟੀ ਨੂੰ ਕਈ ਪੇਂਡੂ ਇਲਾਕਿਆਂ ਵਿੱਚ ਜਿੱਤ ਹਾਸਿਲ ਹੋਈ ਹੈ ਓਥੇ ਹੀ ਐਨ.ਡੀ.ਪੀ. ਸ਼ਹਿਰੀ ਹਲਕਿਆਂ ਵਿੱਚ ਜੇਤੂ ਰਹੀ ਪਰ ਪ੍ਰੀਮੀਅਰ ਜੌਹਨ ਹੋਰਗਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਰਾਜਨੀਤੀ ਨਹੀਂ, ਚੰਗੇ ਵਿਚਾਰਾਂ ਨਾਲ ਪ੍ਰਭਾਵਿਤ ਹੋਵੇਗੀ।

ਹੋਰਗਨ ਮੁਤਾਬਕ ਹੁਣ ਉਨ੍ਹਾਂ ਦੀ ਬਹੁਮਤ ਸਰਕਾਰ ਹੋ ਜਾਣ ਨਾਲ, ਉਹ ਲੈਜਿਸਲੇਚਰ ਤੋਂ ਬਾਹਰ ਸੂਬੇ ਭਰ ਵਿੱਚ ਲੋਕਾਂ ਨੂੰ ਮਿਲਣ ਲਈ ਵਕਤ ਕੱਢਣਾ ਚਾਹੁੰਦੇ ਹਨ।

ਬੀ.ਸੀ. ਲਿਬਰਲ ਲੀਡਰ ਐਂਡਰਿਊ ਵਿਲਕਿਨਸਨ ਨੇ ਸ਼ਨੀਵਾਰ ਨੂੰ ਹਾਰ ਕੁਬੂਲ ਨਹੀਂ ਕੀਤੀ ਪਰ ਐਤਵਾਰ ਨੂੰ ਟਵੀਟ ਰਾਹੀਂ ਉਨ੍ਹਾਂ ਇਹ ਗੱਲ ਸਾਂਝੀ ਕੀਤੀ ਕਿ ਉਨ੍ਹਾਂ ਨੇ ਹੋਰਗਨ ਨੂੰ ਜਿੱਤ ਦੀ ਵਧਾਈ ਦੇ ਦਿੱਤੀ ਹੈ।

ਡਾਕ ਰਾਹੀਂ ਭੇਜੀਆਂ ਗਈਆਂ ਤਕਰੀਬਨ, 600,000 ਵੋਟਾਂ ਦੀ ਗਿਣਤੀ ਹੋਣੀ ਬਾਕੀ ਹੈ ਪਰ ਸ਼ਨੀਵਾਰ ਰਾਤ ਆਏ ਨਤੀਜਿਆਂ ਮੁਤਾਬਕ ਬੀ.ਸੀ. ਐਨ.ਡੀ.ਪੀ. ਦੇ ਉਮੀਦਵਾਰ 87 ਵਿੱਚੋਂ 55 ਹਲਕਿਆਂ ਤੇ ਜੇਤੂ ਕਰਾਰ ਦਿੱਤੇ ਜਾ ਚੁੱਕੇ ਹਨ ਜਾਂ ਫਿਰ ਉਨ੍ਹਾਂ ਨੂੰ ਬੜਤ ਹਾਸਲ ਹੈ। ਇਸ ਦੇ ਮੁਕਾਬਲੇ ਬੀ.ਸੀ. ਲਿਬਰਲ ਪਾਰਟੀ 27 ਅਤੇ ਬੀ.ਸੀ. ਗ੍ਰੀਨ ਪਾਰਟੀ 3 ਸੀਟਾਂ ਤੇ ਅੱਗੇ ਹੈ।

ਹੋਰਗਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੂਬੇ ਭਰ ਵਿਚੋਂ ਵਿਚਾਰਾਂ ਦਾ ਅਦਾਨ ਪ੍ਰਦਾਨ ਚਾਹੁੰਦੀ ਹੈ ਅਤੇ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਇਹ ਸੁਝਾਅ ਕਿਹੜੀ ਪਾਰਟੀ ਦੇ ਲੋਕਾਂ ਤੋਂ ਆਏ ਹਨ।

ਉਨ੍ਹਾਂ ਕਿਹਾ ਕਿ ਜੇ ਇਹ ਸੁਝਾਅ ਵਧੀਆ ਹਨ ਤਾਂ ਸਰਕਾਰ ਇਨ੍ਹਾਂ ਨੂੰ ਲਾਗੂ ਕਰਨ ਸੰਬੰਧੀ ਕਦਮ ਚੁੱਕੇਗੀ।

Latest news

calgary-police-seize-cache-of-weapons-arrest-3-20-charges-laid
Punjabi

ਕੈਲਗਰੀ 'ਚ ਘਰ 'ਤੇ ਪੁਲਿਸ ਦਾ ਛਾਪਾ, ਭਾਰੀ ਮਾਤਰਾ 'ਚ ਹਥਿਆਰ ਬਰਾਮਦ, 3 ਗ੍ਰਿਫ਼ਤਾਰ

ਕੈਲਗਰੀ ਦੇ ਨੌਰਥ ਈਸਟ ਇਲਾਕੇ ਵਿੱਚ ਪੁਲਿਸ ਨੇ ਇੱਕ ਘਰ ਵਿੱਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੁੱਲ 20 ਦੋਸ਼ ਤੈਅ ਕੀਤੇ ਹਨ। ਪੁਲਿਸ ਮੁਤਾਬਕ 10 ਸਤੰਬਰ ਨੂੰ ਕੋਵਿੰਗਟਨ ਰਾਈਜ਼ ਐਨ.ਈ. ਦੇ 100 ਬਲਾਕ ਵਿੱਚ ਸਥਿਤ ਇੱਕ ਘਰ ਵਿਚ ਛਾਪਾ ਮਾਰਿਆ ਗਿਆ ਸੀ।
pedestrian-killed-after-being-struck-by-ford-pickup-in-hope
Punjabi

ਬੀ. ਸੀ. ਦੇ ਹੋਪ 'ਚ ਫੋਰਡ ਪਿਕਅੱਪ ਟਰੱਕ ਦੀ ਟੱਕਰ ਨਾਲ ਪੈਦਲ ਯਾਤਰੀ ਦੀ ਮੌਤ

ਬੀ. ਸੀ. ਦੇ ਹੋਪ ਇਲਾਕੇ ਵਿਚ ਹਾਈਵੇਅ-3 'ਤੇ ਬੁੱਧਵਾਰ ਰਾਤ ਫੋਰਡ ਪਿਕਅੱਪ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇੱਕ ਪੈਦਲ ਯਾਤਰੀ ਦੀ ਮੌਤ ਹੋ ਗਈ। ਹੋਪ ਆਰ.ਸੀ.ਐਮ.ਪੀ. ਮੁਤਾਬਕ ਪੁਲਿਸ ਨੂੰ ਰਾਤ ਲਗਭਗ 8:38 ਵਜੇ ਇਸ ਹਾਦਸੇ ਦੀ ਇਤਲਾਹ ਮਿਲੀ ਅਤੇ ਜਦੋਂ ਤੱਕ ਟੀਮ ਮੌਕੇ 'ਤੇ ਪਹੁੰਚੀ ਉਦੋਂ ਤੱਕ ਪੀੜਤ ਦੀ ਮੌਤ ਹੋ ਚੁੱਕੀ ਸੀ।
canada-lifts-deportation-pause-for-four-middle-eastern-countries
Punjabi

ਕੈਨੇਡਾ ਨੇ 4 ਮਿਡਲ ਈਸਟ ਦੇਸ਼ਾਂ ਲਈ ਡਿਪੋਰਟੇਸ਼ਨ 'ਤੇ ਲੱਗੀ ਆਰਜ਼ੀ ਰੋਕ ਹਟਾਈ

ਕੈਨੇਡਾ ਨੇ ਮਿਡਲ ਈਸਟ ਦੇ ਕਈ ਦੇਸ਼ਾਂ ਦੇ ਲੋਕਾਂ ਲਈ ਦੇਸ਼-ਨਿਕਾਲੇ 'ਤੇ ਲਗਾਈ ਆਰਜ਼ੀ ਪਾਬੰਦੀ ਨੂੰ ਹਟਾ ਦਿੱਤਾ ਹੈ, ਜਿਸ ਨਾਲ ਹੁਣ ਉੱਥੋਂ ਦੇ ਗੈਰ-ਕਾਨੂੰਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਤੁਰੰਤ ਪ੍ਰਭਾਵ ਨਾਲ ਦੁਬਾਰਾ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਈਰਾਨ ਖਿਲਾਫ ਅਮਰੀਕਾ-ਇਜ਼ਰਾਈਲ ਦੀ ਜੰਗ ਕਾਰਨ ਪੈਦਾ ਹੋਈਆਂ ਸਥਿਤੀਆਂ ਨੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕੀਤਾ ਸੀ, ਜਿਸ ਨੂੰ ਦੇਖਦੇ ਹੋਏ ਕੈਨੇਡਾ ਨੇ ਕੁਵੈਤ, ਬਹਿਰੀਨ,ਯੂ.ਏ.ਈ. ਅਤੇ ਕਤਰ ਦੇ ਨਾਗਰਿਕਾਂ ਲਈ ਦੇਸ਼ ਨਿਕਾਲੇ ਦੀਆਂ ਕਾਰਵਾਈਆਂ ਨੂੰ ਆਰਜ਼ੀ ਤੌਰ 'ਤੇ ਰੋਕਣ ਦਾ ਫੈਸਲਾ ਕੀਤਾ ਸੀ।
trumps-possible-u-s-diesel-export-ban-could-drive-up-global-prices
Punjabi

ਟਰੰਪ ਦੇ ਡੀਜ਼ਲ ਐਕਸਪੋਰਟ ਬੈਨ ਨਾਲ ਦੁਨੀਆ ਭਰ ’ਚ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਸਮੇਤ ਦੁਨੀਆ ਭਰ ਦੇ ਖਪਤਕਾਰਾਂ ਨੂੰ ਟਰੰਪ ਦੇ ਅਮਰੀਕੀ ਡੀਜ਼ਲ ਨਿਰਯਾਤ ਦੇ ਸੰਭਾਵਿਤ ਬੈਨ ਦੀ ਮਹਿੰਗੀ ਕੀਮਤ ਚੁਕਾਉਣੀ ਪੈ ਸਕਦੀ ਹੈ। ਡੌਨਲਡ ਟਰੰਪ ਨੇ ਹਾਲ ਹੀ ਵਿਚ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਅਮਰੀਕੀਆਂ ਲਈ ਕੀਮਤਾਂ ਘਟਾਉਣ ਲਈ ਉਹ ਦੇਸ਼ ਦੇ ਡੀਜ਼ਲ ਨੂੰ ਬਾਹਰ ਭੇਜਣ ਤੋਂ ਰੋਕ ਸਕਦੇ ਹਨ।
former-bc-conservative-leader-john-rustad-will-not-seek-re-election
Punjabi

ਬੀ.ਸੀ. ਕੰਜ਼ਰਵੇਟਿਵ ਵੱਲੋਂ ਪਵਨੀਤ ਸਿੰਘ ਨੂੰ ਐਲਾਨਿਆ ਉਮੀਦਵਾਰ ,ਜੌਨ ਰਸਟੈਡ ਨਹੀਂ ਲੜਨਗੇ ਚੋਣ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਚੋਣ ਨਹੀਂ ਲੜਨਗੇ। ਉਨ੍ਹਾਂ ਦੀ ਰਾਈਡਿੰਗ ਤੋਂ ਪਾਰਟੀ ਨਵਾਂ ਉਮੀਦਵਾਰ ਉਤਾਰੇਗੀ। ਉਥੇ ਹੀ, ਇਸ ਸਿਆਸੀ ਘਟਨਾਕ੍ਰਮ ਦੇ ਨਾਲ ਹੀ ਬੀ.ਸੀ. ਕੰਜ਼ਰਵੇਟਿਵਜ਼ ਨੇ Kelowna-Lake Country-Coldstream ਵਿਧਾਨ ਸਭਾ ਹਲਕੇ ਤੋਂ ਕਾਰੋਬਾਰੀ ਅਤੇ ਸਿਆਸੀ ਆਗੂ ਪਵਨੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link