20.31C Vancouver
ADS

Oct 16, 2020 3:39 PM -

ਇੱਕ ਉਮੀਦਵਾਰ ਗਵਾ ਲੈਣ ਤੋਂ ਬਾਅਦ ਬੀ.ਸੀ. ਲਿਬਰਲ ਪਾਰਟੀ ਵੱਲੋਂ ਚੋਣ ਪ੍ਰਚਾਰ ਜਾਰੀ

Share On
b-c-liberals-continue-campaign-after-losing-a-candidate-in-provincial-election
Liberal Leader Andrew Wilkinson stands under a patio umbrella during a campaign stop at a cafe, in Coquitlam, B.C., on Thursday, October 15, 2020. The B.C. Liberals announced Thursday that Laurie Throness was not representing the party in Chilliwack-Kent after making comments at an all-candidates meeting comparing free birth control to eugenics. THE CANADIAN PRESS/Darryl Dyck

ਵੀਰਵਾਰ ਨੂੰ ਇੱਕ ਤਣਾਅਪੂਰਨ ਦਿਨ ਤੋਂ ਬਾਅਦ ਲਿਬਰਲ ਪਾਰਟੀ ਵੱਲੋਂ ਸ਼ੁੱਕਰਵਾਰ ਨੂੰ ਚੋਣ ਪ੍ਰਚਾਰ ਜਾਰੀ ਰਹੇਗਾ।

ਬੀ.ਸੀ. ਲਿਬਰਲ ਪਾਰਟੀ ਵਲੋਂ ਵੀਰਵਾਰ ਨੂੰ ਇਹ ਐਲਾਨ ਕੀਤਾ ਗਿਆ ਕਿ ਚਿਲਿਵੈਕ-ਕੈਂਟ ਤੋਂ ਉਮੀਦਵਾਰ, ਲੌਰੀ ਥਰੌਨੇਸ ਹੁਣ ਪਾਰਟੀ ਦੀ ਨੁਮਾਇੰਦਗੀ ਨਹੀਂ ਕਰਨਗੇ।

ਇੱਕ ਆਲ-ਕੈਂਡੀਡੇਟਸ ਡਿਬੇਟ ਦੌਰਾਨ, ਉਨ੍ਹਾਂ ਐਨ.ਡੀ.ਪੀ. ਦੇ ‘ਫ੍ਰੀ ਕੌਂਟਰਾਸੈਪਸ਼ਨ ਪਲੈਨ’ ਸੰਬੰਧੀ ਕੁਝ ਵਿਵਾਦਿਤ ਟਿੱਪਣੀਆਂ ਕਰ ਦਿੱਤੀਆਂ ਸਨ ਅਤੇ ਇਸ ਪਲੈਨ ਦੀ ਤੁਲਣਾ 'ਯੂਜੈਨਿਕਸ' ਨਾਲ ਕੀਤੀ ਸੀ।

ਥਰੌਨੇਸ 2013 ਤੋਂ ਲੈਜਿਸਲੇਚਰ ਦੇ ਮੈਂਬਰ ਰਹੇ ਹਨ ਅਤੇ ਉਨ੍ਹਾਂ ਦਾ ਨਾਂ 24 ਅਕਤੂਬਰ ਦੀਆਂ ਚੋਣਾਂ ਦੌਰਾਨ ਬੈੱਲਟ ਉੱਤੇ ਰਹੇਗਾ।

ਵੀਰਵਾਰ ਨੂੰ ਇੱਕ ਰੇਡੀਓ ਡਿਬੇਟ ਰਾਹੀਂ ਐਨ.ਡੀ.ਪੀ. ਲੀਡਰ ਜੌਹਨ ਹੋਰਗਨ ਅਤੇ ਲਿਬਰਲ ਲੀਡਰ ਐਂਡਰਿਉ ਵਿਲਕਨਸਨ ਵਿਰੋਧੀ ਪਾਰਟੀ ਦੀ ਆਲੋਚਨਾ ਕਰਦਿਆਂ ਇੱਕ ਦੂਜੇ ‘ਤੇ ਨਿਸ਼ਾਨੇ ਕੱਸਦੇ ਨਜ਼ਰ ਆਏ।

ਹੋਰਗਨ ਨੇ ਵਿਲਕਨਸਨ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਬੀਤੇ ਸਮੇਂ ਦੌਰਾਨ ਲਿਬਰਲ ਸਰਕਾਰਾਂ ਵੱਲੋਂ ਕੀਤੇ ਗਏ ਫ਼ੈਸਲਿਆਂ ਦਾ ਡੂੰਘਾ ਪ੍ਰਭਾਵ ਸੂਬੇ ਉੱਤੇ ਪਿਆ ਹੈ।

ਵਿਲਕਨਸਨ ਨੇ ਜਵਾਬ ਵਿੱਚ ਕਿਹਾ ਕਿ ਹੋਰਗਨ ਦੀ ਪਾਰਟੀ 2017 ਤੋਂ ਸੱਤਾ ਵਿੱਚ ਹੈ ਪਰ ਫਿਰ ਵੀ ਕੁਝ ਖਾਸ ਹਾਸਲ ਨਹੀਂ ਕਰ ਸਕੀ।

ਗ੍ਰੀਨ ਪਾਰਟੀ ਦੀ ਲੀਡਰ ਸੋਨੀਆ ਫਰਸਟਨੋ ਨੇ ਹੋਰਗਨ ਅਤੇ ਵਿਲਕਨਸਨ ਦੀ ਐਨਰਜੀ ਨੀਤੀ ਅਤੇ ਵਾਤਾਵਰਣ ਸੰਬੰਧੀ ਉਪਰਾਲਿਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ‘ਗਰੀਨ ਇਕੌਨਮੀ’ ਵਿੱਚ ਨਿਵੇਸ਼ ਕਰਨ ਦੀ ਬਜਾਏ ਐਨਰਜੀ ਇੰਡਸਟਰੀ ਨੂੰ ਸਬਸੀਡਾਈਜ਼ ਕਰਨ ਵਿੱਚ ਯਕੀਨ ਰੱਖਦੇ ਹਨ।

Latest news

canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
surrey-municipal-election-nominations-close-with-seven-mayoral-candidates
Punjabi

ਸਰੀ ਨਗਰ ਪਾਲਿਕਾ ਚੋਣਾਂ: ਮੇਅਰ ਅਹੁਦੇ ਲਈ ਸੱਤ ਉਮੀਦਵਾਰ ਮੈਦਾਨ ਵਿੱਚ

ਸਰੀ ਵਿਚ ਹੋਣ ਜਾ ਰਹੀਆਂ ਨਗਰ ਪਾਲਿਕਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਇੱਕ ਮੇਅਰ ਤੇ 8 ਕੌਂਸਲਰ ਅਤੇ 6 ਸਕੂਲ ਟਰੱਸਟੀ ਸਮੇਤ 15 ਸੀਟਾਂ ਲਈ ਤਕਰੀਬਨ 100 ਉਮੀਦਵਾਰ ਮੈਦਾਨ ਵਿਚ ਹਨ। ਮੇਅਰ ਅਹੁਦੇ ਲਈ ਇਸ ਵਾਰ ਸੱਤ ਉਮੀਦਵਾਰ ਆਹਮੋ-ਸਾਹਮਣੇ ਹਨ, ਜਿਨ੍ਹਾਂ ਵਿਚ ਲਿੰਡਾ ਐਨਿਸ, ਬ੍ਰੈਂਡਾ ਲੌਕ, ਡੱਗ ਮੈਕਕੈਲਮ, ਹੋਂਵੀਰ ਸਿੰਘ ਰੰਧਾਵਾ, ਮਾਈਕ ਸਟਾਰਚਕ, ਟ੍ਰੌਏ ਵੈਨ-ਵਲੀਟ ਅਤੇ ਈਗਲ ਐਮਨਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਟੀ ਕੌਂਸਲ ਦੀਆਂ ਅੱਠ ਸੀਟਾਂ ਲਈ 65 ਅਤੇ ਸਕੂਲ ਬੋਰਡ ਦੀਆਂ ਛੇ ਸੀਟਾਂ ਲਈ 23 ਉਮੀਦਵਾਰ ਚੋਣ ਲੜ ਰਹੇ ਹਨ।
27-year-old-punjabi-man-arrested-in-brampton-carjacking-attempts-and-knife-attack
Punjabi

ਬ੍ਰੈਂਪਟਨ ’ਚ ਕਾਰ ਖੋਹਣ ਦੀਆਂ ਕੋਸ਼ਿਸ਼ਾਂ ਤੇ ਚਾਕੂ ਨਾਲ ਹਮਲਾ, 27 ਸਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ

ਓਨਟਾਰੀਓ ਦੀ ਪੀਲ ਪੁਲਿਸ ਨੇ ਇੱਕ 27 ਸਾਲਾ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਇਹ ਗ੍ਰਿਫਤਾਰੀ ਬ੍ਰੈਂਪਟਨ ਵਿਚ ਕਾਰ ਖੋਹਣ ਦੀਆਂ ਲੜੀਵਾਰ ਕੋਸ਼ਿਸ਼ਾਂ, ਘਰ ਵਿਚ ਜਬਰਨ ਵੜਨ ਅਤੇ ਇੱਕ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਹੋਈ ਹੈ।
36-year-old-man-dies-in-edmonton-police-shooting-asirt-to-investigate
Punjabi

ਐਡਮਿੰਟਨ ’ਚ ਪੁਲਿਸ ਦੀ ਗੋਲੀਬਾਰੀ ਵਿੱਚ 36 ਸਾਲਾ ਵਿਅਕਤੀ ਦੀ ਮੌਤ, ASIRT ਕਰੇਗੀ ਜਾਂਚ

ਐਡਮਿੰਟਨ ਦੇ ਸਾਊਥ ਵੈਸਟ ਇਲਾਕੇ ਵਿੱਚ ਐਤਵਾਰ ਸਵੇਰੇ ਪੁਲਿਸ ਦੀ ਗੋਲੀਬਾਰੀ ਵਿੱਚ ਇੱਕ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਇੱਕ ਘਰ ਵਿੱਚ ਔਰਤ ਅਤੇ ਇੱਕ ਬੱਚੇ ਨੂੰ ਗੋਲੀ ਲੱਗਣ ਦੀ ਰਿਪੋਰਟ ਤੋਂ ਬਾਅਦ ਵਾਪਰੀ। ਐਡਮਿੰਟਨ ਪੁਲਿਸ ਸਰਵਿਸਸ ਮੁਤਾਬਕ ਅਧਿਕਾਰੀਆਂ ਨੂੰ Donsdale ਡ੍ਰਾਈਵ ਅਤੇ 45 ਐਵੇਨਿਊ ਨੇੜੇ ਇੱਕ ਘਰ ਵਿੱਚ ਬੰਦੂਕਧਾਰੀ ਵਿਅਕਤੀ ਦੇ ਦਾਖਲ ਹੋਣ ਅਤੇ ਇੱਕ ਔਰਤ ਤੇ ਬੱਚੇ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ ਸੀ। ਪੁਲਿਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੂੰ ਕੁਝ ਜ਼ਖਮੀ ਲੋਕ ਘਰ ਦੇ ਬਾਹਰ ਮਿਲੇ।
calgary-shaw-byelection-voters-head-to-polls-today
Punjabi

ਕੈਲਗਰੀ-ਸ਼ਾਅ ਉਪ ਚੋਣਾਂ ਲਈ ਅੱਜ ਪੈ ਰਹੀਆਂ ਵੋਟਾਂ

ਕੈਲਗਰੀ-ਸ਼ਾਅ ਉਪ-ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਚੋਣ ਮੈਦਾਨ ਵਿੱਚ ਪੰਜ ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ ਯੂ.ਸੀ.ਪੀ. ਵੱਲੋਂ Mike Derry, NDP ਵੱਲੋਂ Kyle Campbell, ਪ੍ਰੋਗਰੈਸਿਵ ਟੋਰੀ ਪਾਰਟੀ ਵੱਲੋਂ Kyle Joseph, ਲਿਬਰਲ ਪਾਰਟੀ ਵੱਲੋਂ John Roggeveed ਅਤੇ independent ਉਮੀਦਵਾਰ ਵਜੋਂ Rolly Ashdown ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link