13.54C Vancouver
ADS

Jan 13, 2022 9:18 PM - The Canadian Press

ਬੀ.ਸੀ. ਲਿਬਰਲ ਲੀਡਰਸ਼ਿਪ ਵੋਟਿੰਗ ਤੋਂ ਪਹਿਲਾਂ 3,000 ਤੋਂ ਵਧੇਰੇ ਮੈਂਬਰਸ਼ਿਪ ਐਪਲੀਕੇਸ਼ਨਾਂ ਦਾ ਹੋ ਰਿਹਾ ਰੀਵਿਊ

Share On
b-c-liberals-launch-review-of-new-memberships-ahead-of-feb-5-party-leadership-vote
A review of more than 3,000 new applications for membership in the British Columbia Liberal Party is underway as the Feb. 5 leadership vote approaches. (Photo - BC Liberals/Twitter)

ਬੀ.ਸੀ. 'ਚ ਲਿਬਰਲ ਪਾਰਟੀ ਦੀ ਮੈਂਬਰਸ਼ਿਪ ਸੰਬੰਧੀ 3,000 ਤੋਂ ਵਧੇਰੇ ਐਪਲੀਕੇਸ਼ਨਾਂ ਰੀਵਿਊ ਕੀਤੀਆਂ ਜਾ ਰਹੀਆਂ ਹਨ।

ਅਜਿਹਾ ਉਸ ਵੇਲੇ ਕੀਤਾ ਜਾ ਰਿਹਾ ਹੈ ਜਦ 5 ਫਰਵਰੀ ਦੀ ਲੀਡਰਸ਼ਿਪ ਵੋਟ ਨੇੜੇ ਪਹੁੰਚ ਰਹੀ ਹੈ।

ਪਾਰਟੀ ਦੀ ਇਲੈਕਸ਼ਨ ਔਰਗੇਨਾਈਜ਼ਿੰਗ ਕਮੇਟੀ ਦੇ ਕੋ-ਚੇਅਰ ਰੋਜ਼ੈਨ ਹੈਲਮ ਅਤੇ ਕੌਲਿਨ ਹੈਨਸਨ ਦਾ ਕਹਿਣਾ ਹੈ ਕਿ 3,025 ਮੈਂਬਰਸ਼ਿਪਸ ਦਾ ਕੰਫਰਮੇਸ਼ਨ ਰੀਵਿਊ ਕੀਤਾ ਜਾ ਰਿਹਾ ਹੈ।

ਇਸ ਤੋਂ ਬਾਅਦ ਇਨ੍ਹਾਂ ਲੋਕਾਂ ਨੂੰ ਲੀਡਰਸ਼ਿਪ ਕੰਟੈਸਟ 'ਚ ਵੋਟ ਕਰਨ ਦੀ ਇਜਾਜਤ ਮਿਲ ਸਕੇਗੀ।

ਯਾਦ ਰਹੇ ਪਾਰਟੀ ਦੇ ਸੂਬੇ 'ਚ ਕਰੀਬ 43,000 ਮੈਂਬਰ ਹਨ।

ਲੀਡਰਸ਼ਿਪ ਕੈਂਡੀਡੇਟ ਵੈਲ ਲਿਟਵਿਨ ਦੇ ਬੁਲਾਰੇ ਦਾ ਕਹਿਣਾ ਹੈ ਕਿ ਕੈਂਪੇਨ ਵੱਲੋਂ ਮੈਂਬਰਸ਼ਿਪ ਸੰਬੰਧੀ ਕੁਝ ਚਿੰਤਾਵਾਂ ਬਾਰੇ ਇੱਕ ਚਿੱਠੀ ਭੇਜੀ ਗਈ ਹੈ।

ਯਾਦ ਰਹੇ ਲਿਬਰਲਸ ਦੇ ਸਾਬਕਾ ਲੀਡਰ ਐਂਡਰਿਊ ਵਿਲਕਿੰਸਨ ਨੇ ਅਕਤੂਬਰ 2020 ਦੀ ਇਲੈਕਸ਼ਨ ਹਾਰ ਤੋਂ ਬਾਅਦ ਅਸਤੀਫਾ ਦੇ ਦਿੱਤਾ ਸੀ।

ਯਾਦ ਰਹੇ ਲੀਡਰਸ਼ਿਪ ਦੌੜ 'ਚ ਗੈਵਿਨ ਡਿਊ, ਮਾਈਕਲ ਲੀ, ਰੇਨੀ ਮੈਰੀਫੀਲਡ, ਐਲਿਸ ਰੌਸ, ਸਟੈਨ ਸੀਪੌਸ ਅਤੇ ਕੈਵਿਨ ਫੈਲਕਨ ਵੀ ਸ਼ਾਮਿਲ ਹਨ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link