12.6C Vancouver
ADS

Oct 6, 2020 8:45 PM -

ਬੀ.ਸੀ. ਲਿਬਰਲ ਪਾਰਟੀ ਨੇ ਆਈ.ਸੀ.ਬੀ.ਸੀ. ਦੀ ਮੋਨੌਪਲੀ ਖ਼ਤਮ ਕਰਨ ਦਾ ਕੀਤਾ ਚੋਣ ਵਾਅਦਾ

Share On
b-c-liberals-promise-to-end-public-auto-insurance-monopoly-for-lower-rates
Smoke from wildfires burning in the U.S. obscures the downtown Vancouver skyline as Liberal Leader Andrew Wilkinson waits to pose for a party photograph, during a campaign stop in North Vancouver, on Sunday, October 4, 2020. An election promise by British Columbia Liberal Leader Andrew Wilkinson to intervene in the city of Surrey's transition away from the RCMP is drawing fire. THE CANADIAN PRESS/Darryl Dyck

ਬੀ.ਸੀ. ਲਿਬਰਲ ਪਾਰਟੀ ਵੱਲੋਂ ਚੋਣ ਵਾਅਦਾ ਕੀਤਾ ਗਿਆ ਹੈ ਕਿ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਵੱਲੋਂ ਆਈ.ਸੀ.ਬੀ.ਸੀ. ਦੀ ਮੋਨੌਪਲੀ ਖ਼ਤਮ ਕਰ ਵਾਹਨਾਂ ਦੀ ਇਨਸ਼ੌਰੈਂਸ ਦੇ ਰੇਟ ਘਟਾਏ ਜਾਣਗੇ।

ਮੰਗਲਵਾਰ ਬੀ.ਸੀ. ਲਿਬਰਲ ਪਾਰਟੀ ਦੇ ਲੀਡਰ ਐਨਡਰਿਊ ਵਿਲਕਿਨਸਨ ਨੇ ਕਿਹਾ ਕਿ 24 ਅਕਤੂਬਰ ਨੂੰ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਵੱਲੋਂ ਵਹੀਕਲ ਇਨਸ਼ੌਰੈਂਸ ਮਾਰਕਿਟ ਨੂੰ ਕੌਮਪੀਟੀਸ਼ਨ ਲਈ ਖੋਲ੍ਹ ਦਿੱਤਾ ਜਾਵੇਗਾ, ਜਿਸ ਨਾਲ ਰੇਟਾਂ ਵਿਚ ਗਿਰਾਵਟ ਆਵੇਗੀ ਅਤੇ ਖਾਸ ਤੌਰ 'ਤੇ ਨੌਜਵਾਨ ਵਾਹਨ ਚਾਲਕਾਂ ਨੂੰ ਇਸ ਨਾਲ ਫਾਇਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਵਾਹਨ ਚਾਲਕਾਂ ਕੋਲ ਵਿਕਲਪ ਹੋਣਾ ਚਾਹੀਦਾ ਹੈ, ਅਤੇ ਇਨਸ਼ੌਰੈਂਸ ਲਈ ਉਨ੍ਹਾਂ ਨੂੰ ਹਮੇਸ਼ਾ ਹੀ ਇਕੱਲੀ ਪਬਲਿਕ ਏਜੰਸੀ ਕੋਲ ਜਾਣਾ ਲਾਜ਼ਮੀ ਨਹੀਂ ਹੋਣਾ ਚਾਹੀਦਾ ਹੈ।

ਵਿਲਕਿਨਸਨ ਮੁਤਾਬਕ ਹੁਣ ਸਮਾਂ ਆ ਗਿਆ ਹੈ ਕਿ ਇਹ ਕੀਮਤਾਂ ਕੁਝ ਸਸਤੀਆਂ ਹੋਣ, ਅਤੇ ਇਸ ਦਾ ਤਰੀਕਾ ਹੈ ਕਿ ਹਰ ਤਰ੍ਹਾਂ ਦੇ ਔਟੋ-ਇਨਸ਼ੌਰੈਂਸ ਵਿਚ ਕੌਮਪੀਟੀਸ਼ਨ ਲਿਆਉਂਦਾ ਜਾਵੇ।

ਉਨ੍ਹਾਂ ਕਿਹਾ ਕਿ ਪਿਛਲੇ 3 ਸਾਲਾਂ ਦੌਰਾਨ, ਨਿਊ ਡੈਮੋਕ੍ਰੈਟ ਸਰਕਾਰ ਹੇਠ ਇਨਸ਼ੌਰੈਂਸ ਦਰਾਂ ਵਿਚ 48% ਵਾਧਾ ਹੋਇਆ ਹੈ ਅਤੇ ਔਸਤ ਤੌਰ 'ਤੇ ਹਰ ਵਾਹਨ ਚਾਲਕ ਲਈ $620 ਪ੍ਰਤੀ ਵਾਹਨ ਚਾਲਕ ਤੱਕ ਪਹੁੰਚ ਗਿਆ ਹੈ।

Latest news

calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
video-captured-of-man-chasing-another-person-with-a-knife-at-south-surreys-redwood-park
Punjabi

ਸਾਊਥ ਸਰੀ ਦੇ ਰੈੱਡਵੁੱਡ ਪਾਰਕ ’ਚ ਚਾਕੂ ਲੈ ਕੇ ਵਿਅਕਤੀ ਦਾ ਪਿੱਛਾ ਕਰਦੇ ਦੀ ਵੀਡੀਓ ਕੈਮਰੇ 'ਚ ਹੋਈ ਕੈਦ

ਸਾਊਥ ਸਰੀ ਦੇ ਰੈੱਡਵੁੱਡ ਪਾਰਕ ਵਿਚ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਹਮਲਾਵਰ ਵੱਲੋਂ ਇੱਕ ਵਿਅਕਤੀ ਨੂੰ ਚਾਕੂ ਲੈ ਕੇ ਦੌੜਾਉਣ ਦੀ ਪੂਰੀ ਵੀਡੀਓ ਕੈਮਰੇ ਵਿਚ ਕੈਦ ਹੋਈ ਹੈ। ਇਹ ਘਟਨਾ ਬੁੱਧਵਾਰ ਸ਼ਾਮ ਕਰੀਬ 5 ਵਜੇ ਵਾਪਰੀ। ਪੁਲਿਸ ਮੁਤਾਬਕ, ਮੁਲਜ਼ਮ ਨੇ ਪਹਿਲਾਂ ਆਪਣੀ ਜੀਪ ਰੈਂਗਲਰ ਨਾਲ ਪੀੜਤ ਦੇ ਫੋਰਡ ਪਿਕਅੱਪ ਟਰੱਕ ਨੂੰ ਟੱਕਰ ਮਾਰੀ।
vancouver-police-open-new-training-academy-40-recruits-begin-training
Punjabi

ਵੈਨਕੂਵਰ ਪੁਲਿਸ ਦੀ ਨਵੀਂ ਅਕੈਡਮੀ ਦਾ ਉਦਘਾਟਨ, 40 ਨਵੇਂ ਭਰਤੀਆਂ ਨੇ ਸ਼ੁਰੂ ਕੀਤੀ ਟ੍ਰੇਨਿੰਗ

ਵੈਨਕੂਵਰ ਪੁਲਿਸ ਵਿਭਾਗ ਨੇ ਆਪਣੇ ਇਤਿਹਾਸ ਵਿਚ ਇੱਕ ਨਵਾਂ ਅਧਿਆਇ ਸ਼ੁਰੂ ਕਰਦਿਆਂ ਡਾਊਨਟਾਊਨ ਈਸਟਸਾਈਡ ਵਿਚ ਸਥਿਤ ਵੁੱਡਵਰਡ ਦੀ ਇਮਾਰਤ ਵਿਖੇ ਆਪਣੇ ਨਵੇਂ ਸਿਖਲਾਈ ਕੇਂਦਰ ਦਾ ਰਸਮੀ ਉਦਘਾਟਨ ਕਰ ਦਿੱਤਾ ਹੈ। ਸਾਲ 1978 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਵੈਨਕੂਵਰ ਪੁਲਿਸ ਕੋਲ ਭਰਤੀ ਹੋਣ ਵਾਲੇ ਨਵੇਂ ਮੁਲਾਜ਼ਮਾਂ ਲਈ ਆਪਣਾ ਖ਼ੁਦ ਦਾ ਸਿਖਲਾਈ ਸੈਂਟਰ ਉਪਲਬਧ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link