19.37C Vancouver
ADS

Feb 18, 2025 5:32 PM - The Canadian Press

ਬੀ. ਸੀ. ਦੇ ਲਾਈਫਲੈਬ ਸੈਂਟਰ ਹੜਤਾਲ ਕਾਰਨ ਹੋ ਸਕਦੇ ਹਨ ਬੰਦ

Share On
b-c-lifelabs-prepares-for-rotating-closures-after-notice-of-strike
LifeLabs, a lab testing service provider, says in a statement that as a designated essential service, it will continue to operate and do everything in its control to minimize service disruptions from the rotating closures.(Photo: The Canadian Press)

ਬੀ. ਸੀ. ਦੇ 100 ਤੋਂ ਵੱਧ ਲਾਈਫਲੈਬ ਸੈਂਟਰ ਵਿਚੋਂ ਕੁਝ ’ਤੇ ਟੈਸਟ ਕਰਵਾਉਣਾ ਇਸ ਹਫ਼ਤੇ ਮੁਸ਼ਕਲ ਹੋ ਸਕਦਾ ਹੈ। ਕੰਪਨੀ ਦਾ ਕਹਿਣਾ ਹੈ ਕਿ ਯੂਨੀਅਨ ਵਰਕਰਾਂ ਵਲੋਂ ਕੀਤੀ ਗਈ ਹੜਤਾਲ ਕਾਰਨ ਵੀਰਵਾਰ ਤੋਂ ਉਸ ਦੇ ਕੁਝ ਕੇਂਦਰ-ਅਸਥਾਈ ਤੌਰ ’ਤੇ ਬੰਦ ਰਹਿ ਸਕਦੇ ਹਨ।

ਬੀ.ਸੀ. ਜਨਰਲ ਇੰਪਲਾਈਜ਼ ਯੂਨੀਅਨ ਦੇ 1200 ਮੈਂਬਰਾਂ ਨੇ ਮਹੀਨਿਆਂ ਦੀ ਗੱਲਬਾਤ ਮਗਰੋਂ ਕੰਪਨੀ ਵਲੋਂ ਮਹਿੰਗਾਈ ਅਨੁਸਾਰ ਤਨਖਾਹਾਂ ਵਧਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਹੜਤਾਲ ਸ਼ੁਰੂ ਕੀਤੀ ਹੈ।

ਯੂਨੀਅਨ ਦੇ ਪ੍ਰਧਾਨ ਪਾਲ ਫਿੰਚ ਨੇ ਕਿਹਾ ਕਿ ਕਿ ਯੂਨੀਅਨ ਇੱਕ ਨਿਰਪੱਖ ਡੀਲ ਪ੍ਰਾਪਤ ਕਰਨ ਲਈ ਜੋ ਵੀ ਜ਼ਰੂਰੀ ਹੋਇਆ ਉਹ ਕਰੇਗੀ ਪਰ ਉਸ ਨੂੰ ਆਉਣ ਵਾਲੇ ਹਫ਼ਤਿਆਂ ਵਿਚ ਸਮਝੌਤਾ ਹੋ ਜਾਣ ਦੀ ਉਮੀਦ ਹੈ। ਉਥੇ ਹੀ, ਲਾਈਫਲੈਬ ਨੇ ਕਿਹਾ ਕਿ ਉਹ ਜ਼ਰੂਰੀ ਸੇਵਾਵਾਂ ਲਈ ਕੰਮ ਚੱਲਦਾ ਰੱਖਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਅਤੇ ਵਾਰੋ-ਵਾਰੀ ਸੈਂਟਰਸ ਬੰਦ ਹੋਣ ਨਾਲ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਘੱਟ ਕਰਨ ਦਾ ਵੀ ਪੂਰਾ ਯਤਨ ਕਰੇਗੀ।

Latest news

jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
high-risk-offender-jonathan-muzichka-set-for-release-surrey-police-issue-warning
Punjabi

ਹਾਈ-ਰਿਸਕ ਅਪਰਾਧੀ ਜੋਨਾਥਨ ਮੁਜ਼ਿਚਕਾ ਦੀ ਰਿਹਾਈ, ਸਰੀ ਪੁਲਿਸ ਨੇ ਜਾਰੀ ਕੀਤੀ ਚਿਤਾਵਨੀ

ਸਰੀ ਵਿਚ ਇੱਕ ਹੋਰ ਹਾਈ-ਰਿਸਕ ਅਪਰਾਧੀ ਜੋਨਾਥਨ ਐਂਡਰਸ ਮੁਜ਼ਿਚਕਾ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕੀਤੀ ਹੈ। ਸਰੀ ਪੁਲਿਸ ਸਰਵਿਸ ਨੇ ਮੰਗਲਵਾਰ ਨੂੰ ਇੱਕ ਰਿਲੀਜ਼ ਜਾਰੀ ਕਰਦਿਆਂ ਦੱਸਿਆ ਕਿ 49 ਸਾਲਾ ਜੋਨਾਥਨ ਮੁਜ਼ਿਚਕਾ ਦਾ ਲੋਕਾਂ ’ਤੇ ਹਮਲਾ ਕਰਨ ਅਤੇ ਜਾਇਦਾਦ ਅਪਰਾਧ ਦਾ ਪੁਰਾਣਾ ਰਿਕਾਰਡ ਹੈ।
77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link