12.54C Vancouver
ADS

Dec 20, 2023 6:31 PM - Connect News

ਜੁਲਾਈ 2022 ਤੋਂ 12,800 ਲੋਕਾਂ ਨੇ ਛੱਡਿਆ ਬੀਸੀ ,ਕੀਤਾ ਹੋਰ ਸੂਬਿਆਂ ਵੱਲ ਕੂਚ: ਸਟੈਟਿਸਟਿਕਸ ਕੈਨੇਡਾ

Share On
b-c-losing-people-to-alberta-amid-high-interprovincial-migration-statcan
Since July 2022, approximately 12,800 people have left BC and moved to another Canadian province. (Photo: The Canadian Press)

ਬ੍ਰਿਟਿਸ਼ ਕੋਲੰਬੀਆ ਇੰਟਰ ਪ੍ਰੋਵਿੰਸ਼ੀਅਲ ਮਾਈਗ੍ਰੇਸ਼ਨ ਦਾ ਸਾਹਮਣਾ ਕਰ ਰਿਹਾ ਹੈ ਅਤੇ ਹਾਲ ਹੀ ਵਿੱਚ ਇਸ ਵਿੱਚ ਰਿਕਾਰਡ ਵਾਧਾ ਹੋਇਆ ਹੈ। ਜੁਲਾਈ 2022 ਤੋਂ ਲਗਭਗ 12,800 ਲੋਕ ਬੀ. ਸੀ. ਨੂੰ ਛੱਡ ਕੇ ਕੈਨੇਡਾ ਦੇ ਕਿਸੇ ਹੋਰ ਸੂਬੇ ਵਿੱਚ ਚਲੇ ਗਏ ਹਨ।

ਸਟੈਟਿਸਟਿਕਸ ਕੈਨੇਡਾ ਦੀ ਰਿਪੋਰਟ ਮੁਤਾਬਕ ਇੱਕ ਦਹਾਕੇ ਦੌਰਾਨ ਇਹ ਪਹਿਲੀ ਵਾਰ ਹੈ ਕਿ ਲਗਾਤਾਰ 15 ਮਹੀਨਿਆਂ ਦੌਰਾਨ ਸੂਬੇ ਵਿੱਚ ਆਉਣ ਵਾਲਿਆਂ ਨਾਲੋਂ ਇਸ ਨੂੰ ਛੱਡ ਕੇ ਜਾਣ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਜੁਲਾਈ ਤੋਂ ਸਤੰਬਰ 2023 ਤੱਕ 4,634 ਲੋਕ ਹੋਰ ਸੂਬਿਆਂ ਵਿੱਚ ਗਏ ਹਨ ਅਤੇ ਜ਼ਿਆਦਾਤਰ ਅਲਬਰਟਾ ਵਿੱਚ ਗਏ ਹਨ।

ਇਸ ਦੇ ਬਾਵਜੂਦ ਸੂਬੇ ਵਿੱਚ ਕੈਨੇਡਾ ਤੋਂ ਬਾਹਰਲੇ 1,51,437 ਲੋਕ ਆਏ ਹਨ, ਇਸ ਨਾਲ 2023 ਵਿੱਚ ਸੂਬੇ ਦੀ ਆਬਾਦੀ 5.6 ਮਿਲੀਅਨ ਹੋ ਗਈ ਹੈ। ਸੂਬੇ ਦੀ ਆਬਾਦੀ ਵਿੱਚ ਪਿਛਲੇ ਸਾਲ ਲਗਭਗ 4.2 ਫੀਸਦੀ ਦਾ ਵਾਧਾ ਦਰਜ ਹੋਇਆ ਹੈ। ਗੌਰਤਲਬ ਹੈ ਕਿ ਬੀ. ਸੀ. ਨੂੰ ਛੱਡ ਕੇ ਪੰਜ ਕੁਆਰਟਰਸ ਦੌਰਾਨ ਲਗਭਗ 10,000 ਲੋਕਾਂ ਨੇ ਅਲਬਰਟਾ ਨੂੰ ਆਪਣਾ ਨਵਾਂ ਘਰ ਚੁਣਿਆ ਹੈ। ਹਾਲਾਂਕਿ ਇਸ ਕਾਰਨ ਉੱਥੇ ਹਾਊਸਿੰਗ ਵੱਡੀ ਸਮੱਸਿਆ ਬਣਿਆ ਹੋਇਆ ਹੈ।

ਬੀ. ਸੀ. ਦੇ ਹਾਊਸਿੰਗ ਮਿਨਿਸਟਰ ਰਵੀ ਕਾਹਲੋਂ ਮੁਤਾਬਕ ਇੰਟਰ ਪ੍ਰੋਵਿੰਸ਼ੀਅਲ ਮਾਈਗ੍ਰੇਸ਼ਨ ਦੇ ਬਾਵਜੂਦ ਸੂਬੇ ਵਿੱਚ ਕੈਨੇਡਾ ਤੋਂ ਬਾਹਰਲੇ ਲੋਕਾਂ ਦੀ ਗ੍ਰੋਥ ਵਧੀ ਹੈ।

Latest news

surrey-mayor-brenda-locke-criticizes-metro-vancouver-governance-reforms-as-inadequate
Punjabi

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ ਗਵਰਨੈਂਸ ਮਾਡਲ 'ਤੇ ਚੁੱਕੇ ਸਵਾਲ

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ governance ਬੋਰਡ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਆਪਣੇ ਨਿਰਦੇਸ਼ਕਾਂ ਦੀ ਗਿਣਤੀ 45 ਤੋਂ ਘਟਾ ਕੇ 34 ਕਰਨ ਦਾ ਲਿਆ ਗਿਆ ਫੈਸਲਾ ਸਿਰਫ ਇਸ ਦਾ ਆਕਾਰ ਛੋਟਾ ਕਰਦਾ ਹੈ ਪਰ ਵੋਟਿੰਗ ਸਿਸਟਮ ਦੇ ਅਸਲ ਪੱਖਪਾਤ ਨੂੰ ਦੂਰ ਨਹੀਂ ਕਰਦਾ।
kaduna-village-attack-leaves-about-30-dead-including-children
Punjabi

ਨਾਈਜੀਰੀਆ ਦੇ ਕਡੂਨਾ ਸੂਬੇ ਦੇ ਪਿੰਡ 'ਚ ਹਥਿਆਰਬੰਦ ਹਮਲਾ, ਕਰੀਬ 30 ਲੋਕਾਂ ਦੀ ਮੌਤ

ਨਾਈਜੀਰੀਆ ਦੇ ਨੌਰਥ ਵੈਸਟ ਵਿੱਚ ਪੈਂਦੇ ਕਡੂਨਾ ਸੂਬੇ ਦੇ ਇੱਕ ਪਿੰਡ ਵਿੱਚ ਸੋਮਵਾਰ ਤੜਕੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ ਲਗਭਗ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਵਸਨੀਕਾਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ, ਜਦਕਿ ਚਾਰ ਹੋਰ ਜ਼ਖ਼ਮੀ ਹੋਏ ਹਨ। ਪਿੰਡ ਦੇ ਮੁਖੀ ਦੇ ਸਕੱਤਰ Dogon Rana ਨੇ ਦੱਸਿਆ ਕਿ ਹਮਲਾਵਰ ਪਿੰਡ ਵਿੱਚ ਦਾਖ਼ਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਨਾਲ ਕਈ ਘਰਾਂ ਨੂੰ ਅੱਗ ਲਗਾ ਦਿੱਤੀ।
etobicoke-uber-driver-charged-after-alleged-sexual-assaults-in-burlington
Punjabi

ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਪੰਜਾਬੀ ਡਰਾਈਵਰ ਗ੍ਰਿਫਤਾਰ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਸਰਵਿਸਸ ਨੇ ਬਰਲਿੰਗਟਨ ਵਿਚ ਇੱਕ ਮਹਿਲਾ ਨਾਲ ਦੋ ਵਾਰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ Etobicoke ਦੇ ਇੱਕ 25 ਸਾਲਾ ਪੰਜਾਬੀ ਉਬੇਰ ਡਰਾਈਵਰ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਦੋ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਘਟਨਾ 16 ਜੂਨ ਨੂੰ ਸ਼ਾਮ ਲਗਭਗ 5:15 ਵਜੇ ਵਾਪਰੀ, ਜਦੋਂ ਪੀੜਤ ਮਹਿਲਾ ਬਰਲਿੰਗਟਨ ਜੀ.ਓ. ਸਟੇਸ਼ਨ ਦੇ ਸਾਊਥ ਪਾਰਕਿੰਗ ਲਾਟ ਵਿਚ ਮੌਜੂਦ ਸੀ।
punjab-sanitation-workers-end-strike-after-agreement-with-government
Punjabi

ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਖਤਮ ਕੀਤੀ ਹੜਤਾਲ

ਪੰਜਾਬ ‘ਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
gunfire-damages-u-s-consulate-building-in-toronto
Punjabi

ਟੋਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਮੁੜ ਹੋਈ ਗੋਲੀਬਾਰੀ

ਕੈਨੇਡਾ ਵਿਚ ਟੋਰੌਂਟੋ ਦੇ ਯੂਨੀਵਰਸਿਟੀ ਐਵੇਨਿਊ ਅਤੇ ਆਰਮਰੀ ਸਟ੍ਰੀਟ ਵਿਖੇ ਸਥਿਤ ਅਮਰੀਕੀ ਕੌਂਸਲੇਟ ਨੂੰ ਸੋਮਵਾਰ ਗੋਲੀਬਾਰੀ ਨਾਲ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ। ਇਹ ਇਸ ਸਾਲ ਇਸ ਇਮਾਰਤ ਨੂੰ ਟਾਰਗੇਟ ਬਣਾਉਣ ਦੀ ਦੂਜੀ ਘਟਨਾ ਹੈ। ਤਾਜ਼ਾ ਘਟਨਾ ਸਵੇਰ ਕਰੀਬ ਪੌਣੇ ਪੰਜ ਵਜੇ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link