13.86C Vancouver
ADS

Jun 4, 2021 8:27 PM -

ਮਈ ਦੇ ਮਹੀਨੇ 'ਚ ਬੀ.ਸੀ. ਨੂੰ ਹੋਇਆ 23,000 ਨੌਕਰੀਆਂ ਦਾ ਘਾਟਾ; ਜੌਬਸ ਮੰਤਰੀ ਨੇ ਕਿਹਾ ਹਨੇਰੀ ਗੁਫ਼ਾ ਦੇ ਅੰਤ 'ਚ ਵਿਖਾਈ ਦੇ ਰਹੀ ਰੌਸ਼ਨੀ

Share On
b-c-lost-23-000-jobs-in-may-jobs-minister-says-we-see-light-at-the-end-of-the-tunnel-but-were-not-there-yet
Jobs Minister Ravi Kahlon says although Statistics Canada data shows BC lost roughly 23-thousand part-time jobs in May, 21,000 full-time jobs were created. (Photo - Ravi Kahlon/Twitter)

ਬੀ.ਸੀ. 'ਚ ਜੌਬਸ ਮੰਤਰੀ ਰਵੀ ਕਾਹਲੋਂ ਦਾ ਕਹਿਣਾ ਹੈ ਕਿ, ਸਟੈਟਿਸਟਿਕਸ ਕੈਨੇਡਾ ਦੇ ਅੰਕੜੇ ਦਰਸ਼ਾਉਂਦੇ ਹਨ ਕਿ, ਬੀ.ਸੀ. 'ਚ ਮਈ ਦੇ ਮਹੀਨੇ 'ਚ 23,000 ਨੌਕਰੀਆਂ ਦੀ ਕਟੌਤੀ ਹੋ ਗਈ।

ਉਨ੍ਹਾਂ ਕਿਹਾ ਕਿ ਚਾਹੇ 23,000 ਪਾਰਟ-ਟਾਈਮ ਨੌਕਰੀਆਂ ਦਾ ਨੁਕਸਾਨ ਹੋਇਆ ਪਰ ਇਸੇ ਦਰਮਿਆਨ 21,000 ਫੁੱਲ-ਟਾਈਮ ਨੌਕਰੀਆਂ ਨੂੰ ਹੋਂਦ 'ਚ ਲਿਆਂਦਾ ਗਿਆ।

ਕਾਹਲੋਂ ਨੇ ਕਿਹਾ ਕਿ ਇਸੇ ਕਾਰਨ ਬੀ.ਸੀ. ਦੀ ਬੇਰੁਜ਼ਗਾਰੀ ਦਰ ਬੀਤੇ ਮਹੀਨੇ ਦੀ ਕਰੀਬ ਬਰਾਬਰਤਾ 'ਤੇ ਰਹੀ।

ਸੂਬੇ ਦੇ ਬੇਰੁਜ਼ਗਾਰੀ ਦਰ 7% ਦੱਸੀ ਗਈ ਹੈ ਅਤੇ ਅਪ੍ਰੈਲ ਤੋਂ ਇਸ 'ਚ ਇੱਕ ਬੇਸਿਸ ਪਾਇੰਟ ਦਾ ਵਾਧਾ ਹੋਇਆ ਦੱਸਿਆ ਗਿਆ ਹੈ।

ਕਾਹਲੋਂ ਨੇ ਕਿਹਾ ਕਿ ਮਈ ਦੇ ਮਹੀਨੇ ਦੇ ਅੰਕੜੇ ਦਰਸ਼ਾਉਂਦੇ ਹਨ ਕਿ ਬੀਤੇ ਮਹੀਨੇ ਵਪਾਰਾਂ ਦੇ ਸਾਹਮਣੇ ਕਈ ਚੁਣੌਤੀਆਂ ਪੇਸ਼ ਆਈਆਂ ਜੋ ਕਿ ਮੁੱਖ ਤੌਰ 'ਤੇ ਅਜਿਹੀਆਂ ਪਬੰਦੀਆਂ ਕਾਰਨ ਸਨ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਲਾਗੂ ਕੀਤੀਆਂ ਗਈਆਂ ਸਨ।

ਉਨ੍ਹਾਂ ਕਿਹਾ ਕਿ ਸੂਬੇ ਦੇ ਰੀਸਟਾਰਟ ਪਲੈਨ ਨਾਲ ਆਸ ਹੈ ਕਿ ਬੇਰੁਜ਼ਗਾਰੀ ਦਰ ਕੁਝ ਘਟ ਸਕੇਗੀ।

ਰਵੀ ਕਾਹਲੋਂ ਦਾ ਟਵੀਟ:

With the first step of our restart plan underway, we see light at the end of the tunnel – but we’re not there yet.

The LFS for MayDown pointing backhand index

Rightwards arrowBC lost 23,200 part-time jobs

Rightwards arrowBC gained 21,300 full-time jobs

Rightwards arrowB.C.’s unemployment rate is well below the national average at 7%

Latest news

nijjar-murder-case-fbi-announces-reward-for-goldy-brars-arrest
Punjabi

ਨਿੱਝਰ ਕਤਲ ਮਾਮਲਾ: ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ FBI ਵੱਲੋਂ ਇਨਾਮ ਦਾ ਐਲਾਨ

ਕੈਨੇਡਾ ਦੀ ਆਰ.ਸੀ.ਐਮ.ਪੀ. ਅਤੇ ਅਮਰੀਕੀ ਜਾਂਚ ਏਜੰਸੀ ਐਫ.ਬੀ.ਆਈ. ਨੇ ਸਾਂਝੇ ਤੌਰ 'ਤੇ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਲੋੜੀਂਦੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ 1 ਮਿਲੀਅਨ ਅਮਰੀਕੀ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ।
eby-targets-trumps-trade-war-pledges-to-double-b-c-critical-mineral-exports
Punjabi

ਈਬੀ ਵੱਲੋਂ ਟਰੰਪ ਦੀ ਟਰੇਡ ਵਾਰ 'ਤੇ ਨਿਸ਼ਾਨਾ, ਕ੍ਰਿਟੀਕਲ ਮਿਨਰਲ ਐਕਸਪੋਰਟ ਦੁੱਗਣੇ ਕਰਨ ਦਾ ਵਾਅਦਾ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਸੋਮਵਾਰ ਨੂੰ ਪ੍ਰਿੰਸ ਰੂਪਰਟ ਵਿਖੇ ਚੋਣ ਪ੍ਰਚਾਰ ਦੌਰਾਨ ਟਰੰਪ ਦੀ ਟਰੇਡ ਵਾਰ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਬੀ. ਸੀ. ਦੇ critical mineral exports ਨੂੰ ਅਗਲੇ ਪੰਜ ਸਾਲਾਂ ਵਿਚ ਦੁੱਗਣਾ ਕਰਨ ਲਈ ਕੰਮ ਕੀਤਾ ਜਾਵੇਗਾ।
one-killed-19-injured-in-russian-drone-attack-on-kyiv
Punjabi

ਕੀਵ ਵਿੱਚ ਰੂਸੀ ਡਰੋਨ ਹਮਲਾ, 1 ਦੀ ਮੌਤ ਤੇ 19 ਜ਼ਖਮੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਸੋਮਵਾਰ ਨੂੰ ਰੂਸ ਵੱਲੋਂ ਕੀਤੇ ਗਏ ਡਰੋਨ ਹਮਲੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 19 ਲੋਕ ਜ਼ਖਮੀ ਹੋਏ ਹਨ। ਕੀਵ ਦੇ ਮੇਅਰ ਨੇ ਦੱਸਿਆ ਕਿ ਡਰੋਨ ਹਮਲਾ ਕੇਂਦਰੀ ਕੀਵ ਸਥਿਤ ਨੈਸ਼ਨਲ ਅਕੈਡਮੀ ਆਫ ਸਾਇੰਸਜ਼ ’ਤੇ ਹੋਇਆ। ਜ਼ਖਮੀਆਂ ਵਿੱਚੋਂ 6 ਲੋਕਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
b-c-conservatives-say-lorne-doerkson-could-remain-leader-for-years-without-leadership-vote
Punjabi

ਬੀ.ਸੀ. ਕੰਜ਼ਰਵੇਟਿਵ ਸਰਕਾਰ ਬਣੀ ਤਾਂ ਲੋਰਨ ਡੋਰਕਸਨ ਹੀ ਹੋ ਸਕਦੇ ਹਨ ਪ੍ਰੀਮੀਅਰ

ਬੀ.ਸੀ. ਕੰਜ਼ਰਵੇਟਿਵ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਬਿਨਾਂ ਕਿਸੇ ਲੀਡਰਸ਼ਿਪ ਵੋਟ ਦੇ ਕਈ ਸਾਲਾਂ ਤੱਕ ਪਾਰਟੀ ਦੀ ਕਮਾਨ ਸੰਭਾਲ ਸਕਦੇ ਹਨ।
bc-conservatives-centre-bc-announce-candidates-for-upcoming-election
Punjabi

ਬੀ.ਸੀ.ਚੋਣਾਂ: ਕੰਜ਼ਰਵੇਟਿਵ ਤੇ ਸੈਂਟਰ ਬੀ.ਸੀ. ਵੱਲੋਂ ਕਈ ਉਮੀਦਵਾਰਾਂ ਦਾ ਐਲਾਨ

ਬੀ.ਸੀ. ਕੰਜ਼ਰਵੇਟਿਵ ਪਾਰਟੀ ਨੇ ਲੈਂਗਲੀ-ਐਬਟਸਫੋਰਡ ਹਲਕੇ ਤੋਂ ਹਰਮਨ ਭੰਗੂ ਨੂੰ ਮੁੜ ਚੋਣ ਮੈਦਾਨ ਵਿਚ ਉਤਾਰਨ ਦਾ ਐਲਾਨ ਕੀਤਾ ਹੈ। ਭੰਗੂ ਪਹਿਲੀ ਵਾਰ 2024 ਵਿਚ ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਬਿਆਨ ਵਿਚ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਇਸ ਹਲਕੇ ਦੀ ਸੇਵਾ ਕਰਨਾ ਉਨ੍ਹਾਂ ਦੇ ਜੀਵਨ ਦਾ ਸਭ ਤੋਂ ਵੱਡਾ ਮਾਣ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link