14.24C Vancouver
ADS

May 7, 2021 7:25 PM -

ਬੀ.ਸੀ. ਨੇ ਅਪ੍ਰੈਲ 'ਚ ਜਾਰੀ 'ਸਰਕਟ ਬ੍ਰੇਕਰ ਪਬੰਦੀਆਂ' ਵਿਚਾਲੇ ਗਵਾਈਆਂ 43,000 ਨੌਕਰੀਆਂ

Share On
b-c-lost-43-000-jobs-in-april-as-the-impacts-of-circuit-breaker-felt-by-businesses
"The Labour Force Survey for the month of April showed B.C. lost 43,000 jobs as the impacts of the provincial health officer's temporary orders were felt by businesses and workers.(Photo - Ravi Kahlon/Twitter)

ਬੀ.ਸੀ. ਦੇ ਜੌਬਸ, ਇਕਨੌਮਿਕ ਰਿਕਵਰੀ ਅਤੇ ਇਨੋਵੇਸ਼ਨ ਮੰਤਰੀ, ਰਵੀ ਕਾਹਲੋਂ ਨੇ ਸਟੈਟਿਸਟਿਕਸ ਕੈਨੇਡਾ ਦੇ ਅਪ੍ਰੈਲ 2021 ਦੇ ਲੇਬਰ ਫੋਰਸ ਸਰਵੇਖਣ 'ਤੇ ਬੀ.ਸੀ. ਸੰਬੰਧੀ ਜਾਣਕਾਰੀ ਜਾਰੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਬੀ.ਸੀ. ਨੇ ਅਪ੍ਰੈਲ ਦੇ ਮਹੀਨੇ 'ਚ 43,000 ਨੌਕਰੀਆਂ ਦਾ ਘਾਟਾ ਝੱਲਿਆ ਹੈ।

ਅਜਿਹਾ ਉਸ ਵੇਲੇ ਹੋਇਆ ਜਦ ਸੂਬੇ ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਵਧੇਰੇ ਪਬੰਦੀਆਂ ਦਾ ਐਲਾਨ ਕੀਤਾ ਸੀ, ਜਿਸ ਦਾ ਕਈ ਵਪਾਰਾਂ 'ਤੇ ਸਿੱਧਾ ਪ੍ਰਭਾਵ ਪਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਘਾਟੇ ਦੇ ਨਾਲ ਸੂਬੇ 'ਚ ਲਗਾਤਾਰ 11 ਮਹੀਨੇ ਤਕ ਦਰਜ ਕੀਤੇ ਗਏ ਨੌਕਰੀਆਂ 'ਚ ਵਾਧੇ ਤੋਂ ਬਾਅਦ ਪਹਿਲੀ ਵਾਰ ਘਾਟਾ ਦਰਜ ਕੀਤਾ ਗਿਆ ਹੈ।

ਹਾਲਾਂਕਿ ਬੀ.ਸੀ. ਬਾਕੀ ਵੱਡੇ ਸੂਬਿਆਂ ਮੁਕਾਬਲੇ ਜੌਬ ਰਿਕਵਰੀ 'ਚ ਬਿਹਤਰ ਪ੍ਰਦਰਸ਼ਨ ਕਰਦਾ ਆ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਬੀਤੇ ਮਹੀਨੇ ਹੋਏ ਨੌਕਰੀਆਂ ਦੇ ਘਾਟੇ 'ਚ ਬਹੁਤੇ ਨੌਕਰੀਆਂ ਪਾਰਟ ਟਾਈਮ ਸਨ ਅਤੇ ਇਹ ਅਕੌਮੋਡੇਸ਼ਨ (accommodation) ਅਤੇ ਫੂਡ ਸਰਵਿਸਿਜ਼ (food services) ਖੇਤਰ ਅਤੇ ਇਨਫਰਮੇਸ਼ਨ, ਕਲਚਰ ਅਤੇ ਰੈਕਰੀਏਸ਼ਨ ਖੇਤਰ ਨਾਲ ਸੰਬੰਧਤ ਸਨ।

ਹਾਲਾਂਕਿ ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਇਹਨਾਂ ਪਬੰਦੀਆਂ ਦੀ ਮਾਰ ਤੋਂ ਵਪਾਰਾਂ ਨੂੰ ਬਚਾਉਣ ਲਈ 'ਸਰਕਟ ਬ੍ਰੇਕਰ ਬਿਜ਼ਨਸ ਰਿਲੀਫ ਗ੍ਰਾਂਟ' ਦੀ ਸ਼ੁਰੂਆਤ ਕੀਤੀ ਸੀ।

ਇਸ ਦੌਰਾਨ ਪ੍ਰਭਾਵਿਤ ਆਪਰੇਟਰਾਂ ਨੂੰ $20,000 ਤਕ ਦੀ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਗ੍ਰਾਂਟ 'ਚ $125 ਮਿਲੀਅਨ ਤੋਂ ਵਧੇਰੇ ਦੀ ਰਾਸ਼ੀ ਉਪਲਬਧ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link