13.75C Vancouver
ADS

May 26, 2025 8:07 PM - The Canadian Press

ਨਾਨਾਇਮੋ ਦੇ ਇੱਕ ਸ਼ਖਸ ਨੂੰ ਨਸ਼ੇ ਅਤੇ ਹਥਿਆਰਾਂ ਦੇ ਮਾਮਲੇ ਵਿਚ ਪੰਜ ਸਾਲ ਦੀ ਹੋਈ ਸਜ਼ਾ

Share On
b-c-man-sentenced-on-drug-firearm-charges-triggered-by-silencers-found-at-airport
The agency says it charged Cody Edward Ranger with multiple firearm and drug possession charges last May.(Photo: The Canadian Press)

ਨਾਨਾਇਮੋ ਦੇ ਇੱਕ ਸ਼ਖਸ ਨੂੰ ਨਸ਼ੇ ਅਤੇ ਹਥਿਆਰਾਂ ਦੇ ਮਾਮਲੇ ਵਿਚ ਪੰਜ ਸਾਲ ਦੀ ਸਜ਼ਾ ਹੋਈ ਹੈ ਅਤੇ ਉਸ 'ਤੇ ਹਥਿਆਰ ਰੱਖਣ 'ਤੇ ਲਾਈਫਟਾਈਮ ਪਾਬੰਦੀ ਲਗਾਈ ਗਈ ਹੈ। ਕੋਡੀ ਐਡਵਰਡ ਰੇਂਜਰ ਨਾਂ ਦੇ ਮੁਲਜ਼ਮ ਖਿਲਾਫ ਜਾਂਚ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵਲੋਂ ਵੈਨਕੂਵਰ ਏਅਰਪੋਰਟ 'ਤੇ ਗੈਰ ਕਾਨੂੰਨੀ ਸਾਈਲੈਂਸਰ ਫੜ੍ਹੇ ਜਾਣ ਤੋਂ ਬਾਅਦ ਸ਼ੁਰੂ ਹੋਈ ਸੀ।

ਏਜੰਸੀ ਨੇ 2022 ਵਿਚ ਤਿੰਨ ਅਸਲਾ ਸਾਈਲੈਂਸਰ ਫੜ੍ਹੇ ਸਨ ਅਤੇ ਇਸ ਤੋਂ ਬਾਅਦ ਮਈ 2023 ਵਿਚ ਸੀ.ਬੀ.ਐਸ.ਏ ਤੇ ਆਰਸੀਐਮਪੀ ਮੈਂਬਰ ਨੇ ਨਾਨਾਇਮੋ ਸਥਿਤ ਇੱਕ ਘਰ ਅਤੇ ਦੋ ਵਾਹਨਾਂ 'ਤੇ ਛਾਪੇਮਾਰੀ ਵਿਚ ਦੋ ਅਣਪਛਾਤੀਆਂ ਬੰਦੂਕਾਂ, 335 ਗ੍ਰਾਮ ਕੋਕੀਨ ਤੇ 119 ਗ੍ਰਾਮ ਮੈਥਾਮਫੇਟਾਮਾਈਨ ਸਣੇ ਇੱਕ ਰਾਈਫਲ ਅਤੇ ਇੱਕ ਗੈਰਕਾਨੂੰਨੀ ਸ਼ਾਟਗਨ ਜ਼ਬਤ ਕੀਤੇ।

ਏਜੰਸੀ ਦਾ ਕਹਿਣਾ ਹੈ ਕਿ ਉਸ ਨੇ ਪਿਛਲੇ ਮਈ ਵਿਚ ਐਡਵਰਡ ਰੇਂਜਰ 'ਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ ਲਗਾਏ ਸਨ। ਨਾਨਾਇਮੋ ਪ੍ਰੋਵਿੰਸ਼ੀਅਲ ਕੋਰਟ ਵਿਚ ਉਸ ਨੇ ਲੰਘੇ ਬੁੱਧਵਾਰ ਦੋਸ਼ ਸਵੀਕਾਰ ਕੀਤੇ ਅਤੇ ਅਦਾਲਤ ਵਲੋਂ ਉਸ ਨੂੰ ਡੀਐਨਏ ਸੈਂਪਲ ਦੇਣ ਲਈ ਵੀ ਹੁਕਮ ਦਿੱਤੇ ਗਏ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link