9.94C Vancouver
ADS

Jul 4, 2025 7:39 PM - Connect Newsroom

ਬੀ.ਸੀ. ਦੇ ਇੱਕ ਵਿਅਕਤੀ ਨੂੰ ਕੋਕੀਨ, ਫੈਂਟਾਨਿਲ ਤਸਕਰੀ ਦੇ ਦੋਸ਼ ਵਿਚ 11 ਸਾਲ ਦੀ ਸੁਣਾਈ ਗਈ ਸਜ਼ਾ

Share On
b-c-man-sentenced-to-11-years-for-cocaine-fentanyl-trafficking
According to police, they received a tip in January 2023 that fentanyl was being made at a home on McLeod Court in Richmond.(Photo - The Canadian Press)

ਬੀ.ਸੀ. ਦੇ ਇੱਕ ਵਿਅਕਤੀ ਨੂੰ ਕੋਕੀਨ, ਫੈਂਟਾਨਿਲ ਤਸਕਰੀ ਦੇ ਦੋਸ਼ ਵਿਚ 11 ਸਾਲ ਦੀ ਸਜ਼ਾ ਸੁਣਾਈ ਗਈ ਹੈ।ਜੇਸਨ ਥਾਮਸ ਹਾਵਰਡ ਕੌਨਰਾਡ ਨੂੰ 2023 ਵਿਚ ਫੈਂਟਾਨਿਲ ਨਾਲ ਭਰੇ ਸ਼ੌਪਿੰਗ ਬੈਗ ਨਾਲ ਫੜਿਆ ਗਿਆ ਸੀ, ਉਸ ਦੀ ਟੇਸਲਾ ਕਾਰ ਵਿਚੋਂ ਕੋਕੀਨ ਅਤੇ ਕੈਸ਼ ਵੀ ਵੱਡੀ ਮਾਤਰਾ ਵਿਚ ਬਰਾਮਦ ਹੋਇਆ ਸੀ।

ਪੁਲਿਸ ਮੁਤਾਬਕ,ਉਨ੍ਹਾਂ ਨੂੰ ਜਨਵਰੀ 2023 ਵਿਚ ਰਿਚਮੰਡ ਦੇ ਮੈਕਲੋਡ ਕੋਰਟ ਵਿਚ ਸਥਿਤ ਇੱਕ ਘਰ ਵਿਚ ਫੈਂਟਾਨਿਲ ਬਣਾਏ ਜਾਣ ਦੀ ਸੂਹ ਮਿਲੀ ਸੀ, ਫਰਵਰੀ ਵਿਚ ਕੌਨਰਾਡ ਨੂੰ ਬਿਨਾਂ ਕੋਈ ਚੀਜ਼ ਦੇ ਘਰ ਵਿਚ ਦਾਖਲ ਹੁੰਦੇ ਹੋਏ ਅਤੇ ਵਾਪਸ ਆਉਂਦੇ ਸਮੇਂ ਇੱਕ ਬੈਕਪੈਕ ਲੈ ਕੇ ਜਾਂਦੇ ਹੋਏ ਦੇਖਿਆ ਗਿਆ ਜੋ ਭਰਿਆ ਅਤੇ ਭਾਰਾ ਜਾਪਦਾ ਸੀ।

ਮਾਰਚ ਵਿਚ ਜਦੋਂ ਉਹ ਫਿਰ ਤੋਂ ਇਸ ਘਰ ਵਿਚੋਂ ਨਿਕਲਿਆਂ ਤਾਂ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਤੇ ਉਸ ਦੇ ਸੌਪਿੰਗ ਬੈਗ ਵਿਚ 15.6 ਕਿਲੋਗ੍ਰਾਮ ਫੈਂਟਾਨਿਲ ਸੀ। ਉਸ ਦੀ ਕਾਰ ਦੀ ਤਲਾਸ਼ੀ ਲੈਣ 'ਤੇ $47,800 ਕੈਸ਼ ਤੇ ਦੋ ਕਿਲੋ ਸ਼ੁੱਧ ਕੋਕੀਨ ਫੜ੍ਹੀ ਗਈ।

ਗ੍ਰਿਫਤਾਰੀ ਤੋਂ ਲਗਭਗ ਇੱਕ ਸਾਲ ਬਾਅਦ ਕੋਨਰਾਡ 'ਤੇ ਦੋਸ਼ ਲਗਾਏ ਅਤੇ ਉਸ ਨੂੰ ਜੇਲ੍ਹ ਲਿਜਾਇਆ ਗਿਆ ਤੇ ਸਜ਼ਾ ਸੁਣਾਏ ਸਮੇਂ ਵੀ ਉਹ ਜੇਲ੍ਹ ਵਿਚ ਸੀ। ਹੁਣ ਉਸ ਦੀ ਲਗਭਗ 9 ਸਾਲ ਦੀ ਸਜ਼ਾ ਬਾਕੀ ਹੈ।

Latest news

langley-rcmp-investigating-serious-crash-one-person-in-critical-condition
Punjabi

ਲੈਂਗਲੀ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਪੁਲਿਸ ਮੁਤਾਬਕ, ਐਲਡਰਗਰੋਵ ਵਿਚ ਬੁੱਧਵਾਰ ਸਵੇਰੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ ਹੈ। ਆਰ.ਸੀ.ਐਮ.ਪੀ. ਅਨੁਸਾਰ, ਸਵੇਰੇ ਕਰੀਬ 8:10 ਵਜੇ ਕ੍ਰੈਸ਼ ਦੀ ਇਹ ਘਟਨਾ ਹਾਈਵੇ 13 'ਤੇ ਹੋਈ। ਸਾਰਜੈਂਟ ਜ਼ਾਈਨਲ ਸ਼ਾਰੂਮ ਨੇ ਦੱਸਿਆ ਕਿ ਇਸ ਹਾਦਸੇ ਵਿਚ ਇੱਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਦੀ ਹਾਲਤ ਹਸਪਤਾਲ ਵਿਚ ਬੇਹੱਦ ਨਾਜ਼ੁਕ ਅਤੇ ਜਾਨਲੇਵਾ ਦੱਸੀ ਜਾ ਰਹੀ ਹੈ।
coquihalla-highway-reopens-after-trailer-fire-sparked-roadside-wildfire
Punjabi

ਕੋਕੀਹਾਲਾ ਹਾਈਵੇਅ ਜੰਗਲੀ ਅੱਗ ਮਗਰੋਂ ਕਈ ਘੰਟੇ ਬੰਦ ਰਹਿਣ ਮਗਰੋਂ ਮੁੜ ਖੁੱਲ੍ਹਾ

ਬੀ.ਸੀ. ਦੇ ਲੋਅਰ ਮੇਨਲੈਂਡ ਨੂੰ ਇੰਟੀਰੀਅਰ ਨਾਲ ਜੋੜਨ ਵਾਲਾ ਕੋਕੀਹਾਲਾ ਹਾਈਵੇਅ ਕਈ ਘੰਟੇ ਬੰਦ ਰਹਿਣ ਮਗਰੋਂ ਮੰਗਲਵਾਰ ਸ਼ਾਮ ਟ੍ਰੈਫਿਕ ਲਈ ਮੁੜ ਖੁੱਲ੍ਹਾ ਹੈ। ਹੋਪ ਅਤੇ ਮੈਰਿਟ ਵਿਚਕਾਰ ਇਹ ਹਾਈਵੇਅ ਸੋਮਵਾਰ ਰਾਤ ਇੱਕ ਸੈਮੀ-ਟ੍ਰੇਲਰ ਨੂੰ ਅੱਗ ਲੱਗਣ ਕਾਰਨ ਲਗਭਗ ਪੂਰਾ ਦਿਨ ਬੰਦ ਰਿਹਾ ਸੀ ਅਤੇ ਸੜਕ 'ਤੇ ਫੈਲੇ ਜ਼ਹਿਰੀਲੇ ਪਦਾਰਥ ਨੂੰ ਹਟਾਉਣ ਲਈ ਇਹ ਦੂਜੇ ਦਿਨ ਵੀ ਪ੍ਰਭਾਵਿਤ ਰਿਹਾ।
faa-reports-near-miss-between-air-canada-and-republic-airways-flights-at-jfk
Punjabi

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਕਰੀਬੀ ਟੱਕਰ ਤੋਂ ਬਚਾਅ

ਏਅਰ ਕੈਨੇਡਾ ਅਤੇ ਅਮੈਰੀਕਨ ਏਅਰਲਾਈਨਜ਼ ਦੇ ਜਹਾਜ਼ ਵਿਚਕਾਰ ਸੋਮਵਾਰ ਦੁਪਹਿਰ ਨਿਊਯਾਰਕ ਦੇ ਜੌਨ ਐੱਫ. ਕੈਨੇਡੀ ਇੰਟਰਨੈਸ਼ਨਲ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਵਾਲ-ਵਾਲ ਬਚਿਆ ਹੈ। ਅਮਰੀਕੀ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਮੁਤਾਬਕ, ਏਅਰ ਕੈਨੇਡਾ ਦਾ ਇੱਕ ਜਹਾਜ਼ ਅਤੇ ਰਿਪਬਲਿਕ ਏਅਰਵੇਜ਼ ਦੀ ਇੱਕ ਉਡਾਣ ਆਪਸ ਵਿਚ ਟਕਰਾਉਣ ਦੇ ਬਿਲਕੁਲ ਕਰੀਬ ਪਹੁੰਚ ਗਏ ਸਨ।
surrey-police-investigate-overnight-shooting-at-residence-possible-extortion-link
Punjabi

ਸਰੀ ਵਿੱਚ ਰਿਹਾਇਸ਼ੀ ਘਰ 'ਤੇ ਅੱਧੀ ਰਾਤ ਹੋਈ ਗੋਲੀਬਾਰੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਕਿੰਗ ਜਾਰਜ ਬੁਲੇਵਾਰਡ ਅਤੇ 88 ਐਵੇਨਿਊ ਨੇੜੇ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਨੇ ਇਸ ਦੇ ਐਕਸਟੋਸ਼ਨ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਜਤਾਇਆ ਹੈ।
new-trial-ordered-in-alberta-homicide-case-after-appeal-court-overturns-murder-conviction
Punjabi

ਐਲਬਰਟਾ 'ਚ ਕਤਲ ਦੇ ਦੋਸ਼ੀ ਦੀ ਸਜ਼ਾ ਉਲਟਾਉਣ ਦੀ ਤਿਆਰੀ 'ਚ ਅਪੀਲ ਅਦਾਲਤ

ਐਲਬਰਟਾ ਵਿਚ ਆਪਣੀ ਪਾਰਟਨਰ ਦਾ ਕਤਲ ਕਰਨ ਵਾਲੇ ਵਿਅਕਤੀ ਦੀ ਉਮਰ ਕੈਦ ਦੀ ਸਜ਼ਾ ਨੂੰ ਬਦਲਣ ਲਈ ਸੂਬੇ ਦੀ ਅਪੀਲ ਅਦਾਲਤ ਨੇ ਇਸ ਦਾ ਟ੍ਰਾਇਲ ਮੁੜ ਸ਼ੁਰੂ ਕਰਾਉਣ ਦਾ ਹੁਕਮ ਦਿੱਤਾ ਹੈ। ਰਿਆਨ ਐਪਲਗਾਰਥ ਨੇ 2020 ਵਿਚ ਆਪਣੀ 26 ਸਾਲਾ ਕਾਮਨ-ਲਾਅ ਪਾਰਟਨਰ ਚੈਂਟੇਲ ਫਾਇਰਿੰਗਸਟੋਨੀ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਨੂੰ 2023 ਵਿਚ ਸੈਕਿੰਡ ਡਿਗਰੀ ਮਰਡਰ ਦਾ ਦੋਸ਼ੀ ਠਹਿਰਾਇਆ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link