11.93C Vancouver
ADS

May 23, 2023 6:30 PM - Connect News

ਅੱਜ ਕਾਮਾਗਾਟਾ ਮਾਰੂ ਜਹਾਜ਼ ਦੇ ਬੀ.ਸੀ. ਪਹੁੰਚਣ ਦੀ 109ਵੀਂ ਵਰ੍ਹੇਗੰਢ ਹੈ

Share On
b-c-marks-109th-anniversary-of-the-arrival-of-the-komagata-maru-ship
In 2008, B.C. apologized for racial discrimination against these passengers. (Photo: David Eby Facebook Page)

ਕਾਮਾਗਾਟਾ ਮਾਰੂ ਜਹਾਜ਼ ਦੇ ਬੀ.ਸੀ. ਪਹੁੰਚਣ ਦੀ ਅੱਜ 109ਵੀ ਵਰ੍ਹੇਗੰਢ ਹੈ।

ਇਸ ਮੌਕੇ ਬੀ.ਸੀ. ਦੇ ਪ੍ਰੀਮਿਅਰ ਡੇਵਿਡ ਈਬੀ ਨੇ ਇੱਕ ਬਿਆਨ ਜਾਰੀ ਕੀਤਾ ਹੈ।

ਇਸ ਬਿਆਨ ਦੇ ਮੁਤਾਬਕ ਅੱਜ ਤੋਂ 109 ਸਾਲ ਪਹਿਲਾਂ ਅੱਜ ਦੇ ਹੀ ਦਿਨ 376 ਸਿੱਖ, ਹਿੰਦੂ ਅਤੇ ਮੁਸਲਿਮ ਯਾਤਰੀਆਂ ਨਾਲ ਭਰਿਆ ਇੱਕ ਸਮੁੰਦਰੀ ਜਹਾਜ਼ ਵੈਨਕੂਵਰ ਦੇ ਤੱਟ ਤੇ ਪਹੁੰਚਿਆ ਸੀ।

ਇਹ ਸਾਰੇ ਕੈਨੇਡਾ ਵਿਚ ਇੱਕ ਵੱਡੀਆਂ ਜੀਵਨ ਬਤੀਤ ਕਰਨ ਦਾ ਸੁਪਨਾ ਲੈਕੇ ਪਹੁੰਚੇ ਸਨ।

ਜਿਥੇ ਇਹਨਾਂ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਸੀ, ਉਥੇ ਹੀ ਕੈਨੇਡਾ ਦੇ ਇਮੀਗ੍ਰੇਸ਼ਨ ਅਫਸਰਾਂ ਨੇ ਇਹਨਾਂ ਨੂੰ ਜਹਾਜ਼ ਤੋਂ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਸੀ।

2 ਮਹੀਨੇ ਜਹਾਜ਼ ਵਿਚ ਫਸੇ ਰਹਿਣ ਤੋਂ ਬਾਅਦ ਕਾਮਾਗਾਟਾ ਮਾਰੂ ਨੂੰ ਵਾਪਸ ਏਸ਼ੀਆ ਭੇਜ ਦਿੱਤਾ ਗਿਆ ਸੀ।

ਬੀ.ਸੀ. ਨੇ ਇਹਨਾਂ ਯਾਤਰੀਆਂ ਨਾਲ ਕੀਤੇ ਨਸਲੀ ਵਿਤਕਰੇ ਦੀ ਮੁਆਫੀ ਸਾਲ 2008 ਵਿਚ ਮੰਗੀ ਸੀ।

ਪ੍ਰੀਮਿਅਰ ਡੇਵਿਡ ਈਬੀ ਦੇ ਮੁਤਾਬਕ ਬੀ.ਸੀ. ਸਰਕਾਰ ਵਲੋਂ ਪ੍ਰਣਾਲੀਗਤ ਨਸਲਵਾਦ ਨੂੰ ਜੜੋਂ ਖ਼ਤਮ ਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ ਤਾਂ ਜੋ ਬੀ.ਸੀ. ਨੂੰ ਇੱਕ ਸੰਮਲਿਤ ਅਤੇ ਸਵਾਗਤਯੋਗ ਸੂਬਾ ਬਣਾਇਆ ਜਾ ਸਕੇ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link