14.49C Vancouver
ADS

May 28, 2025 5:21 PM - Connect Newsroom

ਬੀ.ਸੀ. ਵਿੱਚ ਮਿਨੀਮਮ ਵੇਜ 'ਚ 1 ਜੂਨ ਤੋਂ ਹੋਣ ਜਾ ਰਿਹਾ ਵਾਧਾ

Share On
b-c-minimum-wage-increases-to-17-85-on-june-1
The government said in a press release Wednesday that this is the fourth consecutive year that the annual minimum wage has been increased to take inflation into account.'(Photo: The Canadian Press)

ਬੀਸੀ ਵਿਚ ਘੱਟੋ-ਘੱਟ ਤਨਖਾਹ ਐਤਵਾਰ ਨੂੰ ਵੱਧ ਕੇ $17.85 ਪ੍ਰਤੀ ਘੰਟਾ ਹੋ ਜਾਵੇਗੀ। ਇਸ ਸਮੇਂ ਇਹ $17.40 ਹੈ, ਜਿਸ ਵਿਚ ਸਰਕਾਰ ਨੇ 45-ਸੈਂਟ ਯਾਨੀ 2.6 ਫੀਸਦੀ ਦਾ ਵਾਧਾ ਕੀਤਾ ਹੈ। ਇਹ ਘੱਟੋ-ਘੱਟ ਉਜਰਤ- ਰਿਹਾਇਸ਼ੀ ਦੇਖਭਾਲ ਕਰਨ ਵਾਲੇ, ਲਿਵ-ਇਨ ਸਹਾਇਤਾ ਕਰਮਚਾਰੀ, ਲਿਵ-ਇਨ ਕੈਂਪ ਲੀਡਰ ਅਤੇ ਐਪ ਆਧਾਰਿਤ-ਡਿਲੀਵਰੀ ਤੇ ਰਾਈਡ-ਹੇਲ ਵਰਕਰ 'ਤੇ ਵੀ ਲਾਗੂ ਹੁੰਦੀ ਹੈ।

ਸਰਕਾਰ ਨੇ ਬੁੱਧਵਾਰ ਨੂੰ ਜਾਰੀ ਪ੍ਰੈੱਸ ਰਿਲੀਜ਼ ਵਿਚ ਕਿਹਾ ਕਿ ਇਹ ਲਗਾਤਾਰ ਚੌਥਾ ਸਾਲ ਹੈ ਜਦੋਂ ਮਹਿੰਗਾਈ ਨੂੰ ਧਿਆਨ ਵਿਚ ਰੱਖਦੇ ਹੋਏ ਸਾਲਾਨਾ ਘੱਟੋ-ਘੱਟ ਤਨਖਾਹ ਵਿਚ ਵਾਧਾ ਕੀਤਾ ਗਿਆ ਹੈ।

ਸਰਕਾਰ ਦਾ ਕਹਿਣਾ ਹੈ ਕਿ ਯੂਕੋਨ ਅਤੇ ਨੂਨਾਵਤ ਤੋਂ ਬਾਅਦ ਬੀਸੀ ਵਿਚ ਘੱਟੋ-ਘੱਟ ਤਨਖਾਹ ਕੈਨੇਡੀਅਨ ਸੂਬਿਆਂ ਵਿਚੋਂ ਵਿਚ ਸਭ ਤੋਂ ਵੱਧ ਹੈ। ਯੂਕੋਨ ਅਤੇ ਨੂਨਾਵਤ ਵਿਚ ਇਹ ਕ੍ਰਮਵਾਰ $17.94 ਅਤੇ $19 ਪ੍ਰਤੀ ਘੰਟਾ ਹੈ। ਬੀਸੀ ਸਰਕਾਰ ਮੁਤਾਬਕ, ਘੱਟੋ-ਘੱਟ ਤਨਖਾਹ ਵਿਚ ਵਾਧਾ ਪਿਛਲੇ ਸਾਲ ਦੀ ਔਸਤਨ ਮਹਿੰਗਾਈ ਦਰ ਦੇ ਆਧਾਰ 'ਤੇ ਹਰ ਸਾਲ 1 ਜੂਨ ਨੂੰ ਆਟੋਮੈਟਿਕਲੀ ਹੁੰਦਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link