11.86C Vancouver
ADS

Dec 21, 2021 1:55 AM - The Canadian Press

ਬੀ.ਸੀ. 'ਚ ਹੂਸਟਨ ਦੇ ਇਲਾਕੇ 'ਚ ਕੋਸਟਲ ਗੈਸਲਿੰਕ ਪ੍ਰੋਜੈਕਟ ਕੋਲ ਪ੍ਰਦਰਸ਼ਨਕਾਰੀਆਂ ਸੰਬੰਧੀ ਸ਼ਿਕਾਇਤ ਦੀ ਪੁਲਿਸ ਕਰ ਰਹੀ ਜਾਂਚ

Share On
b-c-mounties-say-they-are-monitoring-protest-against-gas-pipeline
The RCMP logo is seen outside Royal Canadian Mounted Police "E" Division Headquarters, in Surrey, B.C., Friday April 13, 2018. THE CANADIAN PRESS/Darryl Dyck

ਬੀ.ਸੀ. 'ਚ ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਸੂਬੇ ਦੇ ਉੱਤਰੀ ਇਲਾਕੇ 'ਚ ਹੂਸਟਨ ਦੇ ਕੋਲ ਕੁਝ ਪ੍ਰਦਰਸ਼ਨਕਾਰੀਆਂ ਸੰਬੰਧੀ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਕੁਝ ਸਿਕਿਉਰਿਟੀ ਗਾਰਡਸ ਨੂੰ ਧਮਕਾਇਆ ਅਤੇ ਫਲੇਅਰ ਬਾਲ ਦਿੱਤੇ ਅਤੇ ਕੁਝ ਗੱਡੀਆਂ ਨੂੰ ਨੁਕਸਾਨ ਪਹੁੰਚਾਇਆ।

ਪੁਲਿਸ ਨੇ ਇੱਕ ਬਿਆਨ ਜਾਰੀ ਕਰ ਦੱਸਿਆ ਕਿ ਅਫਸਰਾਂ ਨੂੰ ਐਤਵਾਰ ਨੂੰ ਹੂਸਟਨ ਕੋਲ ਫੌਰੈਸਟ ਸਰਵਿਸ ਰੋਡ ਕੋਲ ਸਥਿਤ ਕੋਸਟਲ ਗੈਸਲਿੰਕ ਪਾਈਪਲਾਈਨ ਦੀ ਸਾਈਟ 'ਤੇ ਸੱਦਿਆ ਗਿਆ ਸੀ।

ਪੁਲਿਸ ਨੇ ਦੱਸਿਆ ਕਿ ਜੇਕਰ ਕੋਈ ਵਰਕਰਾਂ ਦੇ ਸਾਈਟ ਤਕ ਪਹੁੰਚਣ 'ਚ ਅੜਿੱਕਾ ਪਾਉਂਦਾ ਹੈ ਤਾਂ ਇਹ ਕੋਰਟ ਦੀ ਇੰਜੰਕਸ਼ਨ ਦੇ ਵਿਰੁੱਧ ਹੋਵੇਗਾ।

ਯਾਦ ਰਹੇ ਬੀਤੇ ਸਾਲ ਪਾਈਪਲਾਈਨ ਪ੍ਰੋਜੈਕਟ ਦੇ ਵਿਰੋਧ 'ਚ ਵੈਟਸੁਵੈਟਐਨ ਹੈਰੀਡਿਟਰੀ ਚੀਫਸ ਨੇ ਪ੍ਰਦਰਸ਼ਨ ਕੀਤੇ ਸਨ ਜਿਸ ਤੋਂ ਬਾਅਦ ਦੇਸ਼ ਭਰ 'ਚ ਰੇਲ ਬਲੌਕੇਡ ਜਿਹੇ ਪ੍ਰਦਰਸ਼ਨਾਂ ਦਾ ਸਾਹਮਣਾ ਕਰਨਾ ਪਿਆ ਸੀ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link