13.33C Vancouver
ADS

Oct 19, 2022 9:03 PM - The Canadian Press, translated by Connect News

ਬੀ.ਸੀ. ਐਨ.ਡੀ.ਪੀ. ਲੀਡਰਸ਼ਿਪ ਦੀ ਦਾਵੇਦਾਰ ਅੰਜਲੀ ਅਪਾਦੁਰਾਈ ਅਨੁਸਾਰ ਰਿਪੋਰਟ 'ਚ ਕੀਤੀ ਉਨ੍ਹਾਂ ਨੂੰ ਡਿਸਕਵਾਲੀਫਾਈ ਕਰਨ ਦੀ ਸਿਫਾਰਿਸ਼

Share On
b-c-ndp-leadership-hopeful-anjali-appadurai-says-report-seeks-her-disqualification
The campaign of B.C. New Democratic Party leadership contender Anjali Appadurai says a report from the campaign recommends she be disqualified from the race. (Photo - The Canadian Press)

ਬੀ.ਸੀ. ਦੀ ਐਨ.ਡੀ.ਪੀ. ਲੀਡਰਸ਼ਿਪ ਦੀ ਦਾਵੇਦਾਰ ਅੰਜਲੀ ਅਪਾਦੁਰਾਈ ਨੂੰ ਲੀਡਰਸ਼ਿਪ ਦੌੜ ਤੋਂ ਡਿਸਕਵਾਲੀਫਾਈ ਕੀਤਾ ਜਾ ਸਕਦਾ ਹੈ।

ਇਸ ਸੰਬੰਧੀ ਜਾਣਕਾਰੀ ਅੰਜਲੀ ਅਪਾਦੁਰਾਈ ਦੀ ਕੈਂਪੇਨ ਵੱਲੋਂ ਸਾਂਝੀ ਕੀਤੀ ਗਈ ਹੈ।

ਕੈਂਪੇਨ ਦੇ ਬੁਲਾਰੇ ਐਰਿਕ ਔਲਸਨ ਦਾ ਕਹਿਣਾ ਹੈ ਕਿ ਐਨ.ਡੀ.ਪੀ. ਤੋਂ ਚੀਫ਼ ਇਲੈਕਟੋਰਲ ਅਫ਼ਸਰ ਐਲਿਜ਼ਾਬੈਥ ਕੱਲ ਨੇ ਕੈਂਪੇਨ ਸੰਬੰਧੀ ਅਸੈਸਮੈਂਟ ਰਿਪੋਰਟ ਸਾਂਝੀ ਕੀਤੀ ਹੈ।

ਹਾਲਾਂਕਿ ਉਨ੍ਹਾਂ ਕਿਹਾ ਕਿ ਕਾਂਫੀਡੈਂਸ਼ੀਅਲ ਹੋਣ ਕਾਰਨ ਫਿਲਹਾਲ ਅਪਾਦੁਰਾਈ ਇਸ ਰਿਪੋਰਟ ਨੂੰ ਸਾਂਝਾ ਨਹੀਂ ਕਰ ਸਕਦੀ।

ਬੁਲਾਰੇ ਨੇ ਕਿਹਾ ਕਿ ਉਨ੍ਹਾਂ ਦੀ ਕੈਂਪੇਨ ਦੀ ਅਸੈਸਮੈਂਟ 'ਚ ਸਿਫਾਰਿਸ਼ ਕੀਤੀ ਗਈ ਹੈ ਕਿ ਅਪਾਦੁਰਾਈ ਨੂੰ ਡਿਸਕਵਾਲੀਫਾਈ ਕਰ ਦਿੱਤਾ ਜਾਵੇ।

ਅੰਜਲੀ ਅਪਾਦੁਰਾਈ ਨੇ ਇਸ ਸੰਬੰਧੀ ਮੰਗਲਵਾਰ ਰਾਤ ਇੱਕ ਬਿਆਨ ਜਾਰੀ ਕਰ ਕਿਹਾ ਕਿ ਕੰਟੈਸਟ ਰੂਲਸ ਵਿੱਚ ਹੋਏ ਬ੍ਰੀਚ ਲਈ ਡਿਸਕਵਾਲੀਫਿਕੇਸ਼ਨ ਦੇ ਫੈਸਲੇ ਤੋਂ ਉਹ ਨਿਰਾਸ਼ ਹਨ ਪਰ ਹੈਰਾਨ ਨਹੀਂ ਹਨ।

ਉਨ੍ਹਾਂ ਕਿਹਾ ਕਿ ਡਿਸਕਵਾਲੀਫਿਕੇਸ਼ਨ ਦੀ ਸਿਫਾਰਿਸ਼ ਪੱਖਪਾਤੀ ਅਤੇ ਅਸਤਰ ਪਲੇਇੰਗ ਫੀਲਡ ਦਾ ਨਤੀਜਾ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਅਜਿਹੀ ਸਥਿਤੀ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਿੱਥੇ ਇੱਕ ਅੰਡਰਡੌਗ ਨੇ ਫਰੰਟ-ਰਨਰ ਨੂੰ ਆਊਟ ਔਰਗੇਨਾਈਜ ਕਰ ਦਿੱਤਾ।

ਉਨ੍ਹਾਂ ਕਿਹਾ ਕਿ 25 ਦਿਨ ਵਿੱਚ ਉਨ੍ਹਾਂ ਕਿਤੇ ਵਧ ਮੈਂਬਰ ਸਾਈਨ-ਅਪ ਕਰ ਲਏ ਸਨ।

ਉਧਰ ਐਨ.ਡੀ.ਪੀ. ਦਾ ਕਹਿਣਾ ਹੈ ਕਿ ਅੱਜ ਰਾਤ ਤਕ ਪਾਰਟੀ ਦੇ ਪ੍ਰੋਵਿੰਸ਼ੀਅਲ ਐਗਜੀਕਿਊਟਿਵ ਵੱਲੋਂ ਐਲਿਜ਼ਾਬੈਥ ਕੱਲ ਦੀ ਸਿਫਾਰਿਸ਼ 'ਤੇ ਫੈਸਲਾ ਕੀਤਾ ਜਾ ਸਕਦਾ ਹੈ ਅਤੇ ਉਸ ਵੇਲੇ ਤਕ ਪਾਰਟੀ ਕੋਈ ਟਿੱਪਣੀ ਨਹੀਂ ਕਰੇਗੀ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link