18.12C Vancouver
ADS

Aug 31, 2026 4:49 PM - Connect Newsroom - Ramandeep Kaur

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

Share On
b-c-ndp-mla-and-indigenous-leader-joan-philip-dies-at-74-vancouver-strathcona-seat-vacant
B.C. NDP MLA and prominent Indigenous leader Joan Philip has died at the age of 74. (Photo: X @Ayan604)

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।

ਮੌਤ ਦੇ ਸਮੇਂ ਉਨ੍ਹਾਂ ਦੇ ਪਤੀ ਗ੍ਰੈਂਡ ਚੀਫ਼ ਸਟੀਵਰਟ ਫਿਲਿਪ, ਬੱਚੇ ਅਤੇ ਪੋਤੇ-ਪੋਤੀਆਂ ਉਨ੍ਹਾਂ ਦੇ ਨਾਲ ਮੌਜੂਦ ਸਨ। ਪ੍ਰੀਮੀਅਰ ਡੇਵਿਡ ਈਬੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਇੱਕ ਨਿਡਰ ਯੋਧਾ ਅਤੇ ਪ੍ਰੇਰਨਾਦਾਇਕ ਆਗੂ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਇਨਸਾਫ਼, ਮਨੁੱਖੀ ਅਧਿਕਾਰਾਂ ਅਤੇ ਵਾਤਾਵਰਣ ਦੀ ਰੱਖਿਆ ਲਈ ਸਮਰਪਿਤ ਕੀਤੀ ਸੀ।

ਹਾਲਾਂਕਿ, ਮੌਤ ਦਾ ਸਪੱਸ਼ਟ ਕਾਰਨ ਨਹੀਂ ਦੱਸਿਆ ਗਿਆ ਪਰ ਫਿਲਿਪ ਪਰਿਵਾਰ ਵਲੋਂ ਲੋਕਾਂ ਨੂੰ ਫੁੱਲ ਭੇਜਣ ਦੀ ਬਜਾਏ ਬੀ.ਸੀ. ਕੈਂਸਰ ਸੋਸਾਇਟੀ ਨੂੰ ਦਾਨ ਦੇਣ ਦੀ ਅਪੀਲ ਕੀਤੀ ਗਈ। ਜੋਨ ਫਿਲਿਪ ਦੇ ਦਿਹਾਂਤ ਨਾਲ ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ ਹੋ ਗਈ ਹੈ, ਜਿਸ ਨਾਲ ਇਸ 'ਤੇ ਆਉਣ ਵਾਲੇ ਦਿਨਾਂ ਵਿਚ ਜ਼ਿਮਨੀ ਚੋਣ ਦਾ ਐਲਾਨ ਹੋ ਸਕਦਾ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link