17.41C Vancouver
ADS

Feb 9, 2022 12:08 AM - The Canadian Press

ਬੀ.ਸੀ. ਦੀ ਥਰੋਨ ਸਪੀਚ ਵਿੱਚ ਬੀਤੇ ਸਾਲ ਦੀ ਗਰਮੀ ਤੇ ਹੜ੍ਹਾਂ ਦਾ ਜ਼ਿਕਰ, ਲਿਊਟਨੈਂਟ ਗਵਰਨਰ ਨੇ ਕਿਹਾ ਸਿੱਖ ਭਾਈਚਾਰੇ ਨੇ ਕੀਤਾ ਹੈਲੀਕਾਪਟਰ ਆਸਰੇ ਖਾਣਪੀਣ ਦੀ ਸਮਗਰੀ ਪਹੁੰਚਾਉਣ ਦਾ ਸ਼ਲਾਘਾਯੋਗ ਉਪਰਾਲਾ

Share On
b-c-ndp-sets-out-political-agenda-with-throne-speech
Today's BC Throne speech says the NDP government's top priority in the months ahead is helping to keep people safe through the rest of the pandemic. (File photo - B.C. Govt.)

ਬੀ.ਸੀ. ਦੀ ਲਿਊਟਨੈਂਟ ਗਵਰਨਰ ਨੇ ਅੱਜ ਵਿਧਾਨ ਸਭਾ 'ਚ ਥਰੋਨ ਸਪੀਚ ਦਿੱਤੀ।

ਇਸ ਮੌਕੇ ਜੈਨੇਟ ਔਸਟਿਨ ਨੇ ਬੀ.ਸੀ. 'ਚ ਬੀਤੇ ਸਾਲ ਦੇ ਭਿਆਨਕ ਮੌਸਮੀ ਹਾਲਾਤਾਂ ਦੀ ਵੀ ਗੱਲਬਾਤ ਕੀਤੀ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਸੂਬਾ ਪੈਂਡੈਮਿਕ ਦਾ ਸਾਹਮਣਾ ਕਰ ਰਿਹਾ ਸੀ ਪਰ ਦੂਜੇ ਪਾਸੇ ਪਹਿਲਾਂ ਭਿਆਨਕ ਗਰਮੀ ਅਤੇ ਫਿਰ ਹੜ੍ਹਾਂ ਅਤੇ ਮਡਸਲਾਈਡਸ ਦੀ ਮਾਰ ਝੱਲਣੀ ਪਈ।

ਪਰ ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਭਾਈਚਾਰੇ ਦੇ ਲੋਕ ਵੀ ਇੱਕ-ਦੂਜੇ ਲਈ ਸਾਹਮਣੇ ਆਏ।

ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੇ ਲੋਕਾਂ ਨੇ ਹੜ੍ਹਾਂ ਵਿਚਾਲੇ ਪ੍ਰਭਾਵਿਤ ਇਲਾਕਿਆਂ ਵਿੱਚ ਹੈਲੀਕਾਪਟਰ ਆਸਰੇ ਖਾਣਪੀਣ ਦੀ ਸਮਗਰੀ ਪਹੁੰਚਾਉਣ ਜਿਹਾ ਸ਼ਲਾਘਾਯੋਗ ਉਪਰਾਲਾ ਕੀਤਾ।

ਜੈਨੇਟ ਔਸਟਿਨ ਨੇ ਕਿਹਾ ਕਿ ਬੀਤੇ ਸਾਲ ਰੈਜ਼ੀਡੈਂਸ਼ੀਅਲ ਸਕੂਲ ਸਾਈਟਸ 'ਤੇ ਅਨਮਾਰਕਡ ਗਰੇਵਸ ਦੀ ਖੋਜ ਨੇ ਸੂਬੇ ਦੇ ਲੋਕਾਂ ਨੂੰ ਝਟਕਾ ਦਿੱਤਾ।

ਅੱਗੇ ਦੇ ਰਸਤੇ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਸੂਬਾ ਹੁਣ ਪੈਂਡੈਮਿਕ ਤੋਂ ਉਭਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਬੀ.ਸੀ. 'ਚ 4 ਮਿਲੀਅਨ ਤੋਂ ਵਧੇਰੇ ਲੋਕ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਕਰ ਚੁੱਕੇ ਹਨ।

ਜੈਨੇਟ ਔਸਟਿਨ ਨੇ ਕਿਹਾ ਕਿ ਸੂਬੇ ਦਾ ਕੋਵਿਡ-19 ਸੰਬੰਧੀ ਮੌਤਾਂ ਦਾ ਅੰਕੜਾ ਬਾਕੀ ਸੂਬਿਆਂ ਮੁਕਾਬਲੇ ਕਾਫੀ ਘਟ ਹੈ।

ਜੈਨੇਟ ਔਸਟਿਨ ਨੇ ਇਹ ਵੀ ਕਿਹਾ ਕਿ ਬੀ.ਸੀ. ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜੋ ਕਿ ਓਵਰਡੋਜ਼ ਦੀ ਸਮੱਸਿਆ ਨਾਲ ਨਜਿੱਠਣ ਲਈ ਸੇਫ ਸਪਲਾਈ ਦਾ ਉਪਰਾਲਾ ਕਰ ਰਿਹਾ ਹੈ।

Latest news

carney-targets-new-trade-agreements-with-asean-india-and-other-asian-partners-by-year-end
Punjabi

ਪੀ.ਐਮ.ਕਾਰਨੀ ਨੇ ASEAN, ਭਾਰਤ ਸਮੇਤ ਏਸ਼ੀਆਈ ਦੇਸ਼ਾਂ ਨਾਲ ਨਵੇਂ ਵਪਾਰਕ ਸਮਝੌਤਿਆਂ ਦਾ ਰੱਖਿਆ ਟੀਚਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਇਸ ਸਾਲ ਦੇ ਅੰਤ ਤੱਕ ASEAN ਦੇਸ਼ਾਂ, ਭਾਰਤ, ਥਾਈਲੈਂਡ ਅਤੇ ਫਿਲੀਪੀਨਜ਼ ਨਾਲ ਨਵੇਂ ਵਪਾਰਕ ਸਮਝੌਤੇ ਸਹੀਬੰਦ ਕਰਨ ਜਾ ਰਿਹਾ ਹੈ, ਜਿਸ ਨਾਲ ਕਾਰੋਬਾਰਾਂ ਨੂੰ 3 ਬਿਲੀਅਨ ਖਪਤਕਾਰ ਤੱਕ market access ਮਿਲੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸਮੇਤ ਹੋਰ ਮੁਲਕਾਂ ਨਾਲ ਇਸੇ ਸਾਲ ਦੇ ਅਖੀਰ ਤੱਕ ਸਾਡਾ ਫ੍ਰੀ ਟ੍ਰੇਡ ਐਗਰੀਮੈਂਟ ਕਰਨਾ ਦਾ ਇਰਾਦਾ ਹੈ।
four-arrested-after-anti-gang-probe-uncovers-suspected-synthetic-drug-lab-in-abbotsford
Punjabi

ਐਬਟਸਫੋਰਡ 'ਚ ਗੁਪਤ ਸਿੰਥੈਟਿਕ ਡਰੱਗ ਲੈਬ ਦਾ ਪਰਦਾਫਾਸ਼, ਸਰੀ ਸਮੇਤ ਤਿੰਨ ਥਾਵਾਂ 'ਤੇ ਛਾਪਿਆਂ ਦੌਰਾਨ ਚਾਰ ਗ੍ਰਿਫ਼ਤਾਰ

ਬੀ.ਸੀ. ਦੀ ਐਂਟੀ ਗੈਂਗ ਪੁਲਿਸ ਨੇ ਪੇਂਡੂ ਐਬਟਸਫੋਰਡ ਵਿਚ ਗੁਪਤ ਰੂਪ ਤੋਂ ਬਣਾਈ ਜਾ ਰਹੀ ਇੱਕ ਸਿੰਥੈਟਿਕ ਡਰੱਗ ਲੈਬ ਦਾ ਪਰਦਾਫਾਸ਼ ਕਰਦਿਆਂ ਇਸ ਦੀ ਜਾਂਚ ਦੇ ਸਬੰਧ ਵਿਚ ਸਰੀ ਸਮੇਤ ਤਿੰਨ ਵੱਖ-ਵੱਖ ਥਾਵਾਂ 'ਤੇ ਰੇਡ ਵਿਚ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
federal-alberta-governments-announce-510m-housing-infrastructure-agreement
Punjabi

ਫੈਡਰਲ ਸਰਕਾਰ ਅਤੇ ਐਲਬਰਟਾ ਵਿਚਾਲੇ 510 ਮਿਲੀਅਨ ਡਾਲਰ ਤੋਂ ਵੱਧ ਦੇ ਹਾਊਸਿੰਗ ਇਨਫਰਾਸਟ੍ਰਕਚਰ ਸਮਝੌਤੇ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਵੱਲੋਂ ਹਾਊਸਿੰਗ ਸਮੇਤ ਕਈ ਮਹੱਤਵਪੂਰਣ ਇਨਫਰਾਸਟਕਚਰ ਸਬੰਧੀ ਅਹਿਮ ਸਮਝੌਤੇ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਆਉਣ ਵਾਲੇ 8 ਸਾਲਾਂ ਦੌਰਾਨ ਫੈਡਰਲ ਸਰਕਾਰ ਕੈਨੇਡਾ ਹਾਊਸਿੰਗ ਇਨਫਰਾਸਟ੍ਰਕਚਰ ਫੰਡ (CHIF) ਜਰੀਏ ਐਲਬਰਟਾ ਦੇ ਸਥਾਨਕ ਇਨਫਰਾਸਟ੍ਰਕਚਰ ਵਿੱਚ $510 ਮਿਲੀਅਨ ਤੋਂ ਵੱਧ ਦਾ ਨਿਵੇਸ਼ ਕਰੇਗੀ।
more-than-100-aftershocks-follow-powerful-earthquake-in-japans-kyushu-region-death-toll-rises-to-13
Punjabi

ਜਾਪਾਨ ਦੇ ਕਿਊਸ਼ੂ ਖੇਤਰ 'ਚ 6.8 ਤੀਬਰਤਾ ਦੇ ਭੂਚਾਲ ਮਗਰੋਂ 100 ਤੋਂ ਵੱਧ ਝਟਕੇ, ਮ੍ਰਿਤਕਾਂ ਦੀ ਗਿਣਤੀ ਹੋਈ 13

ਜਾਪਾਨ ਦੇ ਸਾਊਥ ਵੈਸਟ ਵਿੱਚ ਪੈਂਦੇ Kyushu ਖੇਤਰ ਵਿੱਚ ਮੰਗਲਵਾਰ ਨੂੰ ਆਏ 6.8 ਤੀਬਰਤਾ ਦੇ ਭੂਚਾਲ ਤੋਂ ਬਾਅਦ ਹੁਣ ਤੱਕ 100 ਤੋਂ ਵੱਧ ਝਟਕੇ ਦਰਜ ਕੀਤੇ ਗਏ ਹਨ। ਇਸ ਆਫ਼ਤ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। Kumamoto ਸੂਬੇ ਵਿੱਚ ਬਚਾਅ ਟੀਮਾਂ ਤੇਜ਼ ਗਰਮੀ ਦੇ ਬਾਵਜੂਦ ਇੱਕ ਪੇਪਰ ਫੈਕਟਰੀ ਅਤੇ ਸ਼ਾਪਿੰਗ ਮਾਲ ਦੇ ਮਲਬੇ ਹੇਠ ਫਸੇ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ।
westjet-flight-attendants-sign-operational-wind-down-agreement-as-aug-2-strike-deadline-approaches
Punjabi

WestJet, flight attendants sign operational wind-down agreement as Aug. 2 strike deadline approaches

WestJet and the union representing approximately 4,400 flight attendants have signed an operational wind-down agreement outlining procedures to safely land aircraft and return cabin crew home in the event of a strike.
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link