17.47C Vancouver
ADS

May 12, 2026 5:44 PM - Connect Newsroom - Jasmine Singh with files from The Canadian Press

ਬੀ.ਸੀ. ਨਰਸ ਯੂਨੀਅਨ ਨੇ ਹੜਤਾਲ ਦੇ ਹੱਕ ਵਿੱਚ ਕੀਤਾ ਭਾਰੀ ਮਤਦਾਨ

Share On
b-c-nurses-vote-overwhelmingly-in-favour-of-strike-action
A nurse prepares equipment at a British Columbia hospital during a staffing shift.(Photo: The Canadian Press)

ਬੀ.ਸੀ. ਨਰਸ ਯੂਨੀਅਨ ਨੇ ਉਸ ਦੇ 50,000 ਤੋਂ ਵੱਧ ਮੈਂਬਰਾਂ ਵਲੋਂ 98.2 ਫੀਸਦੀ ਦੇ ਭਾਰੀ ਬਹੁਮਤ ਨਾਲ ਹੜਤਾਲ ਦੇ ਹੱਕ ਵਿਚ ਵੋਟ ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਪਿਛਲੇ ਛੇ ਮਹੀਨਿਆਂ ਤੋਂ ਸਰਕਾਰ ਨਾਲ ਚੱਲ ਰਹੀ ਗੱਲਬਾਤ ਬੇਸਿੱਟਾ ਰਹਿਣ ਕਾਰਨ ਨਰਸਾਂ ਵਿਚ ਭਾਰੀ ਨਿਰਾਸ਼ਾ ਸੀ।

ਯੂਨੀਅਨ ਦੀ ਰਾਸ਼ਟਰਪਤੀ ਐਡਰੀਅਨ ਗੇਅਰ ਮੁਤਾਬਕ, ਇਹ ਵੋਟਿੰਗ ਨਤੀਜਾ ਬੀ. ਸੀ. ਨਰਸ ਦੇ ਇਤਿਹਾਸ ਵਿਚ ਹੁਣ ਤੱਕ ਦਾ ਸਭ ਤੋਂ ਮਜ਼ਬੂਤ strike mandate ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਮੰਗਾਂ ਨੂੰ ਸਵੀਕਾਰ ਨਹੀਂ ਕਰਦੀ ਤਾਂ ਨਰਸ ਵਲੋਂ ਕਿਸੇ ਵੀ ਵੇਲੇ 72 ਘੰਟਿਆਂ ਦਾ ਨੋਟਿਸ ਦੇ ਕੇ ਜੌਬ ਐਕਸ਼ਨ ਸ਼ੁਰੂ ਕੀਤਾ ਜਾ ਸਕਦਾ ਹੈ।ਯੂਨੀਅਨ ਦੀਆਂ ਮੁੱਖ ਮੰਗਾਂ ਵਿਚ ਤਨਖਾਹਾਂ ਵਿਚ ਵਾਧਾ, ਬਿਹਤਰ ਲਾਭ ਅਤੇ ਕੰਮ ਕਰਨ ਦੇ ਹਾਲਾਤ ਵਿਚ ਸੁਧਾਰ ਵਰਗੇ ਮੁੱਦੇ ਸ਼ਾਮਲ ਹਨ।

ਹਾਲਾਂਕਿ, ਲੇਬਰ ਰਿਲੇਸ਼ਨਸ ਬੋਰਡ ਦੇ ਨਿਯਮਾਂ ਮੁਤਾਬਕ ਨਰਸ ਨੂੰ ਜ਼ਰੂਰੀ ਸਰਿਵਸ ਮੰਨਿਆ ਗਿਆ ਹੈ। ਇਸ ਕਾਰਨ ਇਹ ਆਉਣ ਵਾਲੀ ਹੜਤਾਲ ਜਾਂ ਕਾਰਵਾਈ ਇੱਕ ਸੀਮਤ ਦਾਇਰੇ ਵਿਚ ਹੀ ਹੋ ਸਕਦੀ ਹੈ। ਇਹ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਬੀ.ਸੀ.ਪਹਿਲਾਂ ਹੀ ਪਿਛਲੇ ਕਈ ਸਾਲਾਂ ਤੋਂ ਸਿਹਤ ਸੰਭਾਲ ਸੰਕਟ ਨਾਲ ਜੂਝ ਰਿਹਾ ਹੈ।

Latest news

bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
video-captured-of-man-chasing-another-person-with-a-knife-at-south-surreys-redwood-park
Punjabi

ਸਾਊਥ ਸਰੀ ਦੇ ਰੈੱਡਵੁੱਡ ਪਾਰਕ ’ਚ ਚਾਕੂ ਲੈ ਕੇ ਵਿਅਕਤੀ ਦਾ ਪਿੱਛਾ ਕਰਦੇ ਦੀ ਵੀਡੀਓ ਕੈਮਰੇ 'ਚ ਹੋਈ ਕੈਦ

ਸਾਊਥ ਸਰੀ ਦੇ ਰੈੱਡਵੁੱਡ ਪਾਰਕ ਵਿਚ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਹਮਲਾਵਰ ਵੱਲੋਂ ਇੱਕ ਵਿਅਕਤੀ ਨੂੰ ਚਾਕੂ ਲੈ ਕੇ ਦੌੜਾਉਣ ਦੀ ਪੂਰੀ ਵੀਡੀਓ ਕੈਮਰੇ ਵਿਚ ਕੈਦ ਹੋਈ ਹੈ। ਇਹ ਘਟਨਾ ਬੁੱਧਵਾਰ ਸ਼ਾਮ ਕਰੀਬ 5 ਵਜੇ ਵਾਪਰੀ। ਪੁਲਿਸ ਮੁਤਾਬਕ, ਮੁਲਜ਼ਮ ਨੇ ਪਹਿਲਾਂ ਆਪਣੀ ਜੀਪ ਰੈਂਗਲਰ ਨਾਲ ਪੀੜਤ ਦੇ ਫੋਰਡ ਪਿਕਅੱਪ ਟਰੱਕ ਨੂੰ ਟੱਕਰ ਮਾਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link