13.57C Vancouver
ADS

Apr 28, 2021 1:55 AM -

ਬੀ.ਸੀ. 'ਚ ਕੁਝ ਖਾਸ ਕੋਵਿਡ-19 ਪ੍ਰਭਾਵਿਤ ਇਲਾਕਿਆਂ 'ਚ 30 ਸਾਲ ਤੋਂ ਵਧੇਰੀ ਉਮਰ ਦੇ ਲੋਕਾਂ ਨੂੰ ਮਿਲੇਗੀ ਐਸਟ੍ਰਾਜ਼ੈਨਕਾ ਵੈਕਸੀਨ

Share On
b-c-offers-oxford-astrazeneca-vaccine-to-people-age-30-and-up
Provincial health officer Dr. Bonnie Henry during a news conference in Victoria. (B.C. Government)

ਬੀ.ਸੀ. 'ਚ ਕੋਵਿਡ-19 ਦੇ 799 ਮਾਮਲੇ ਰਿਪੋਰਟ ਹੋਏ ਹਨ।

ਅੱਜ ਇੱਕ ਚੰਗੀ ਖਬਰ ਸੀ ਕਿ ਕਿਸੇ ਵਾਇਰਸ ਪੀੜਤ ਦੇ ਦਮ ਤੋੜਨ ਤੋਂ ਬਚਾਅ ਰਿਹਾ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 127,048 ਤਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,571 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 8,089 ਤਕ ਪਹੁੰਚ ਗਏ ਹਨ।

ਕੁੱਲ 500 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 164 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ 1,671,128 ਵੈਕਸੀਨ ਖੁਰਾਕਾਂ ਹੋ ਚੁੱਕੀਆਂ ਪ੍ਰਦਾਨ

ਬੀ.ਸੀ. 'ਚ ਕੋਵਿਡ-19 ਸੰਬੰਧੀ 1,671,128 ਵੈਕਸੀਨ ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਇਸ ਦੌਰਾਨ 89,457 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬੇ 'ਚ ਕੁਝ ਖਾਸ ਪ੍ਰਭਾਵਿਤ ਇਲਾਕਿਆਂ 'ਚ ਹੁਣ ਕੋਵਿਡ-19 ਤੋਂ ਬਚਾਅ ਲਈ ਐਸਟ੍ਰਾਜ਼ੈਨਕਾ ਵੈਕਸੀਨ ਦੀਆਂ ਖੁਰਾਕਾਂ 30 ਸਾਲ ਤੋਂ ਵਧੇਰੀ ਉਮਰ ਦੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਫਰੇਜ਼ਰ ਹੈਲਥ ਵੱਲੋਂ ਅੱਜ ਮਲਟੀਪਲ ਡਰੌਪ ਇਨ ਕਲੀਨਿਕ ਸਥਾਪਿਤ ਕੀਤੇ ਗਏ ਹਨ।

ਇਹਨਾਂ ਲੋਕੇਸ਼ਨਾਂ 'ਤੇ ਬਿਨਾ ਕਿਸੇ ਅਪਾਇੰਟਮੈਂਟ ਦੇ ਜਾ ਕੇ ਕੋਵਿਡ-19 ਵੈਕਸੀਨ ਹਾਸਿਲ ਕੀਤੀ ਜਾ ਸਕਦੀ ਹੈ।

ਹਾਲਾਂਕਿ ਇਸ ਦੇ ਲਈ 40 ਸਾਲ ਤੋਂ ਵਧੇਰੀ ਉਮਰ ਹੋਣੀ ਜ਼ਰੂਰੀ ਹੈ।

ਕੁਝ ਵਧੇਰੇ ਸੰਕ੍ਰਮਣ ਦੇ ਖਤਰੇ ਦਾ ਸਾਹਮਣਾ ਕਰ ਰਹੇ ਇਲਾਕਿਆਂ 'ਚ ਵੈਕਸੀਨ ਪ੍ਰਦਾਨ ਕੀਤੀ ਜਾ ਰਹੀ ਹੈ।

ਸਰੀ ਦੇ ਵਿੱਚ 10025 ਕਿੰਗ ਜੌਰਜ ਬੁਲੇਵਾਰਡ (10025 King George Boulevard) 'ਤੇ ਅੱਜ ਦੁਪਹਿਰ 12.30 ਵਜੇ ਤੋਂ ਸ਼ਾਮ 7 ਵਜੇ ਤਕ ਡਰੌਪ ਇਨ ਕਲੀਨਿਕ ਜਾਰੀ ਰਹਿਣਗੇ।

ਇਸ ਤੋਂ ਇਲਾਵਾ ਐਸਟ੍ਰਾਜ਼ੈਨਕਾ ਡਰੌਪ ਇਨ ਕਲੀਨਿਕਕ 'ਚ 30 ਸਾਲ ਤੋਂ ਵਧੇਰੀ ਉਮਰ ਦੇ ਲੋਕ ਜਾ ਕੇ ਵੈਕਸੀਨ ਹਾਸਿਲ ਕਰ ਸਕਦੇ ਹਨ।

ਇਸ ਆਸਰੇ 10 ਹਾਈ ਟਰਾਂਸਮਿਸ਼ਨ ਵਾਲੇ ਇਲਾਕਿਆਂ ਦੇ ਲੋਕਾਂ ਨੂੰ ਸਹਿਯੋਗ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਦੇ ਲਈ 6188 176 ਸਟ੍ਰੀਟ 'ਤੇ ਸਥਿਤ ਕਲੌਵਰਡੇਲ ਰਿਕਰੀਏਸ਼ਨ ਸੈਂਟਰ ਅਤੇ 618 ਪੌਏਰਿਅਰ ਸਟ੍ਰੀਟ 'ਤੇ ਸਥਿਤ ਪੌਏਰਿਅਰ ਫੋਰਮ ਕੋਕਟਲਮ 'ਤੇ ਕਲੀਨਿਕ ਦੁਪਹਿਰ 12.30 ਵਜੇ ਤੋਂ 7 ਵਜੇ ਤਕ ਸੇਵਾਵਾਂ ਪ੍ਰਦਾਨ ਕਰ ਰਹੇ ਹਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link