13.83C Vancouver
ADS

Aug 11, 2021 11:57 PM -

ਬੀ.ਸੀ. 'ਚ ਸਿਹਤ ਅਧਿਕਾਰੀਆਂ ਨੇ ਹੀਟ ਵੇਵ ਲਈ ਕੀਤਾ ਸਾਵਧਾਨ

Share On
b-c-officials-aim-to-reassure-residents-during-latest-heat-wave
British Columbia officials are reassuring residents that health and emergency services are ready to help people through another heat wave this week. (Photo - B.C. Govt.)

ਬੀ.ਸੀ. 'ਚ ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਹੀਟ ਵੇਵ ਪ੍ਰਤੀ ਸਾਵਧਾਨ ਕੀਤਾ ਹੈ।

ਸੂਬੇ ਦੇ ਪਬਲਿਕ ਸੇਫਟੀ ਮੰਤਰੀ ਮਾਈਕ ਫਾਰਨਵਰਥ, ਸਿਹਤ ਮੰਤਰੀ ਐਡਰੀਅਨ ਡਿਕਸ ਅਤੇ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਲੋਕਾਂ ਨੂੰ ਹੀਟ ਵੇਵ ਪ੍ਰਤੀ ਚੌਕਸ ਕਰਨ ਲਈ ਇੱਕ ਨਿਊਜ਼ ਕਾਨਫਰੰਸ ਕੀਤੀ ਹੈ।

ਐਡਰੀਅਨ ਡਿਕਸ ਨੇ ਭਰੋਸਾ ਦਵਾਇਆ ਹੈ ਕਿ ਸੂਬੇ ਦੇ ਕੁਝ ਇਲਾਕਿਆਂ 'ਚ ਤੀਜੀ ਹੀਟ ਵੇਵ ਦੇ ਦਸਤਕ ਦੇਣ ਵਿਚਾਲੇ ਨਿਵਾਸੀਆਂ ਲਈ ਚੰਗੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ।

ਡਿਕਸ ਨੇ ਕਿਹਾ ਕਿ ਐਂਬੂਲੈਂਸ, ਹੈਲਥ ਕੇਅਰ ਅਤੇ ਐਮਰਜੈਂਸੀ ਮੈਨੇਜਮੈਂਟ ਰਿਸਪਾਂਸ ਨੂੰ ਹਾਈ ਗੇਅਰ 'ਚ ਸ਼ਿਫਟ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਲੋਕ ਵੀ ਉਨ੍ਹਾਂ ਲੋਕਾਂ ਨਾਲ ਵਧੇਰੇ ਸੰਪਰਕ ਰੱਖਣ ਜੋ ਕਿ ਬੁਜ਼ੁਰਗ ਹਨ ਜਾਂ ਜਿੰਨਾ ਲਈ ਠੰਡੀਆਂ ਥਾਵਾਂ ਤਕ ਪਹੁੰਚਣਾ ਵਧੇਰੇ ਮੁਸ਼ਕਿਲ ਸਾਬਿਤ ਹੋ ਸਕਦਾ ਹੋਵੇ।

ਡਾ. ਬੌਨੀ ਹੈਨਰੀ ਨੇ ਕਿਹਾ ਕਿ ਇਸ ਮੌਸਮ 'ਚ ਪਾਣੀ ਪੀਂਦੇ ਰਹਿਣਾ ਜਰੂਰੀ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਮੌਸਮ 'ਚ ਪੱਖੇ ਦੀ ਵਰਤੋਂ ਵੀ ਡੀਹਾਈਡਰੇਸ਼ਨ ਦਾ ਕਾਰਨ ਬਣ ਸਕਦੀ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੂੰ ਠੰਡੇ ਰਹਿਣ ਸੰਬੰਧੀ ਚੰਗੀ ਜਾਣਕਾਰੀ ਹੈ ਉਹ ਇਸ ਜਾਣਕਾਰੀ ਨੂੰ ਆਪਣੇ ਕਰੀਬੀਆਂ ਨਾਲ ਵੀ ਸਾਂਝੀ ਕਰਨ।

ਯਾਦ ਰਹੇ ਵੈਨਕੂਵਰ ਆਈਲੈਂਡ ਅਤੇ ਦੱਖਣੀ ਤਟ ਲਈ ਹੀਟ ਵੇਵ ਸੰਬੰਧੀ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link